ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

Date:

spot_img

👉ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ
👉ਗ੍ਰਿਫ਼ਤਾਰ ਮੁਲਜ਼ਮਾਂ ਦੇ ਵਿਦੇਸ਼ ਬੈਠੇ ਤਸਕਰਾਂ ਨਾਲ ਸਬੰਧ; ਨਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਮੰਗਵਾ ਕੇ ਸੂਬੇ ਵਿੱਚ ਅੱਗੇ ਸਪਲਾਈ ਕਰਦੇ ਸਨ ਮੁਲਜ਼ਮ: ਡੀਜੀਪੀ ਗੌਰਵ ਯਾਦਵ
👉ਗ੍ਰਿਫ਼ਤਾਰ ਮੁਲਜ਼ਮਾਂ ਨੇ ਡਰੋਨ ਰਾਹੀਂ ਸੁੱਟੀਆਂ ਖੇਪਾਂ ਪ੍ਰਾਪਤ ਕਰਨ ਲਈ ਭਾਰਤ-ਪਾਕਿ ਸਰਹੱਦ ਨੇੜੇ ਅਮਰੂਦਾਂ ਦਾ ਬਾਗ਼ ਠੇਕੇ ‘ਤੇ ਲਿਆ ਹੋਇਆ ਸੀ: ਆਈਜੀਪੀ ਗੁਰਪ੍ਰੀਤ ਭੁੱਲਰ
Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਇੱਕ ਔਰਤ, ਉਸ ਦੇ ਪਤੀ ਅਤੇ ਭਰਾ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਪੁਲੀਸ ਟੀਮਾਂ ਨੇ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10.030 ਕਿੱਲੋ ਹੈਰੋਇਨ, ਦੋ ਆਧੁਨਿਕ ਅਸਾਲਟ ਰਾਈਫ਼ਲਾਂ—ਜਿਨ੍ਹਾਂ ਵਿੱਚ ਇੱਕ ਏਕੇ-47 ਅਤੇ ਇੱਕ ਏਕੇ-56 ਸ਼ਾਮਲ ਹਨ—ਸਮੇਤ ਤਿੰਨ ਮੈਗਜ਼ੀਨ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ  ਲੰਬੀ ’ਚ ਅਕਾਲੀ ਦਲ ਨੂੰ ਇੱਕ ਹੋਰ ਝਟਕਾ:ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਹਾਜ਼ਰੀ ’ਚ ਤਕਰੀਬਨ ਤਿੰਨ ਦਰਜਨ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ (32) ਅਤੇ ਉਸ ਦੀ ਪਤਨੀ ਕਮਲਜੀਤ ਕੌਰ (31), ਦੋਵੇਂ ਵਾਸੀ ਪਿੰਡ ਬਰਾੜ ,ਅੰਮ੍ਰਿਤਸਰ ਦਿਹਾਤੀ ਅਤੇ ਕਮਲਜੀਤ ਦਾ ਭਰਾ ਬਿਕਰਮਜੀਤ ਸਿੰਘ (23), ਵਾਸੀ ਪਿੰਡ ਘੁਮਾਣਪੁਰਾ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਮੁਲਜ਼ਮ ਸੰਦੀਪ ਸਿੰਘ ਪਹਿਲਾਂ ਵੀ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ ਅਤੇ ਉਸ ਖ਼ਿਲਾਫ਼ ਅਸਲਾ ਐਕਟ, ਐਨਡੀਪੀਐਸ ਐਕਟ ਆਦਿ ਤਹਿਤ ਚਾਰ ਅਪਰਾਧਿਕ ਮਾਮਲੇ ਦਰਜ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਕਥਿਤ ਤੌਰ ‘ਤੇ ਵਿਦੇਸ਼ ਬੈਠੇ ਤਸਕਰਾਂ ਨਾਲ ਸਬੰਧ ਸਨ ਅਤੇ ਉਹ ਨਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਮੰਗਵਾ ਕੇ ਸੂਬੇ ਵਿੱਚ ਅੱਗੇ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਾਰੇ ਸਬੰਧਾਂ ਦਾ ਪਰਦਾਫਾਸ਼ ਕਰਨ ਅਤੇ ਇਸ ਨੈੱਟਵਰਕ ਵਿੱਚ ਸ਼ਾਮਲ ਹੋਰਨਾਂ ਵਿਅਕਤੀਆਂ ਦੀ ਸ਼ਨਾਖ਼ਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਠੋਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੀਆਂ ਪੁਲੀਸ ਟੀਮਾਂ ਨੇ ਇੱਕ ਟੀਚਾਗਤ ਕਾਰਵਾਈ ਕਰਦਿਆਂ ਤਿੰਨਾਂ ਮੁਲਜ਼ਮਾਂ ਨੂੰ ਨਸ਼ੇ ਅਤੇ ਅਸਾਲਟ ਹਥਿਆਰਾਂ ਦੀ ਖੇਪ ਸਮੇਤ ਕਾਬੂ ਕਰ ਲਿਆ।

ਇਹ ਵੀ ਪੜ੍ਹੋ  LPU ਵਿਵਾਦ; ਪੁਲਿਸ ਵੱਲੋਂ ਘਟਨਾ ਦੀ ਜਾਂਚ ਲਈ SIT ਦਾ ਗਠਨ

ਆਈਜੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇੱਕ ਵਿਲੱਖਣ ਢੰਗ-ਤਰੀਕਾ ਸਾਹਮਣੇ ਆਇਆ ਹੈ, ਜਿਸ ਤਹਿਤ ਮੁਲਜ਼ਮਾਂ ਨੇ ਭਾਰਤ-ਪਾਕਿਸਤਾਨ ਸਰਹੱਦੀ ਕੰਡਿਆਲੀ ਤਾਰ ਤੋਂ ਮਹਿਜ਼ 500 ਮੀਟਰ ਦੀ ਦੂਰੀ ‘ਤੇ ਸਥਿਤ ਪਿੰਡ ਮੋਧੇ ਵਿਖੇ ਇੱਕ ਏਕੜ ਅਮਰੂਦਾਂ ਦੇ ਬਾਗ਼ ਵਾਲੀ ਜ਼ਮੀਨ ਠੇਕੇ ‘ਤੇ ਲਈ ਹੋਈ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇਸ ਬਾਗ਼ ਦੀ ਵਰਤੋਂ ਸਰਹੱਦ ਪਾਰੋਂ ਡਰੋਨਾਂ ਰਾਹੀਂ ਸੁੱਟੀਆਂ ਜਾਣ ਵਾਲੀਆਂ ਨਸ਼ੇ ਅਤੇ ਹਥਿਆਰਾਂ ਦੀਆਂ ਖੇਪਾਂ ਹਾਸਲ ਕਰਨ ਲਈ ਕਰ ਰਹੇ ਸਨ।ਸੀਨੀਅਰ ਸੁਪਰਡੈਂਟ ਆਫ਼ ਪੁਲੀਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਜਿੱਥੇ ਮੁਲਜ਼ਮ ਸੰਦੀਪ ਅਤੇ ਉਸ ਦੀ ਪਤਨੀ ਕਮਲਜੀਤ ਕੌਰ ਸਾਂਝੇ ਤੌਰ ‘ਤੇ ਸਰਹੱਦ ਪਾਰੋਂ ਤਸਕਰੀ ਦੇ ਕੰਮਕਾਜ ਨੂੰ ਸੰਭਾਲ ਰਹੇ ਸਨ, ਉੱਥੇ ਹੀ ਉਸ ਦਾ ਭਰਾ ਬਿਕਰਮਜੀਤ ਸਿੰਘ ਖੇਪਾਂ ਨੂੰ ਚੁੱਕਣ, ਲਿਜਾਣ ਅਤੇ ਅੱਗੇ ਪਹੁੰਚਾਉਣ ਵਿੱਚ ਮਦਦ ਕਰ ਰਿਹਾ ਸੀ।ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 23, 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 420 ਮਿਤੀ 25.09.2026 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...