👉ਖਾਤਿਆਂ ਵਿੱਚ ਪਏ 20 ਲੱਖ ਰੁਪਏ ਕੀਤੇ ਫਰੀਜ਼, 5100 ਅਮਰੀਕੀ ਡਾਲਰ ਮੁੱਲ ਦੀ ਕ੍ਰਿਪਟੋ ਕਰੰਸੀ ਬਰਾਮਦ
👉23 ਏਟੀਐਮ ਕਾਰਡ, 2 ਲੈਪਟਾਪ, 7 ਮੋਬਾਈਲ ਫੋਨ, 5 ਸਿਮ ਕਾਰਡ, ਜਾਅਲੀ ਕੇ.ਵਾਈ.ਸੀ. ਦਸਤਾਵੇਜ਼, 14 ਚੈੱਕ ਬੁੱਕਾਂ, ਉਦਯਮ ਸਰਟੀਫਿਕੇਟ ਅਤੇ 6 ਟਿਕਟਾਂ ਵੀ ਕੀਤੀਆਂ ਜ਼ਬਤ
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ ਫਰਜ਼ੀ ਫੰਡਾਂ ਦੀ ਰੂਟਿੰਗ, ਲੇਅਰਿੰਗ ਅਤੇ ਸੈਟਲਮੈਂਟ ਕਰਨ ਲਈ ਚਾਲੂ ਬੈਂਕ ਖਾਤੇ (ਮਿਊਲ ਖਾਤੇ)- ਖੋਲ੍ਹਣ ਅਤੇ ਉਪਲਬਧ ਕਰਵਾਉਣ ਵਿੱਚ ਸ਼ਾਮਲ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਮਿਊਲ ਖਾਤਾ ਅਜਿਹਾ ਬੈਂਕ ਖਾਤਾ ਹੁੰਦਾ ਹੈ, ਜੋ ਅਪਰਾਧੀਆਂ ਵੱਲੋਂ ਖਾਤਾ ਧਾਰਕ ਦੀ ਜਾਣਕਾਰੀ ਤੋਂ ਬਿਨਾਂ ਜਾਂ ਕਈ ਵਾਰ ਉਸਦੀ ਮਿਲੀਭੁਗਤ ਨਾਲ ਗੈਰ-ਕਾਨੂੰਨੀ ਫੰਡ ਪ੍ਰਾਪਤ ਕਰਨ, ਟ੍ਰਾਂਸਫਰ ਕਰਨ ਜਾਂ ਲਾਂਡਰਿੰਗ ਕਰਨ ਲਈ ਵਰਤਿਆ ਜਾਂਦਾ ਹੈ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ, ਰਮਨ ਰਾਏ ਅਤੇ ਸੁਖਦੇਵ ਸਿੰਘ ਵਜੋਂ ਹੋਈ ਹੈ, ਜੋ ਸਾਰੇ ਫਾਜ਼ਿਲਕਾ ਦੇ ਜਲਾਲਾਬਾਦ ਦੇ ਰਹਿਣ ਵਾਲੇ ਹਨ ਅਤੇ ਮੌਜੂਦਾ ਸਮੇਂ ਵਿੱਚ ਮੋਹਾਲੀ ਦੇ ਫੇਜ਼- 5 ਵਿਖੇ ਕਿਰਾਏ ਦੇ ਕਮਰੇ ਤੋਂ ‘ਬ੍ਰਦਰ ਟਰੇਡਰਜ਼’ ਦੇ ਨਾਮ ਹੇਠ ਚਾਲੂ ਬੈਂਕ ਖਾਤਿਆਂ ਰਾਹੀਂ ਸਾਈਬਰ ਧੋਖਾਧੜੀਆਂ ਕਰਨ ਵਿੱਚ ਸਰਗਰਮ ਸਨ।
ਪੁਲਿਸ ਟੀਮਾਂ ਨੇ ਗਿਰੋਹ ਨਾਲ ਜੁੜੇ ਬੈਂਕ ਖਾਤਿਆਂ ਵਿੱਚ ਲਗਭਗ 20 ਲੱਖ ਰੁਪਏ ਜ਼ਬਤ ਕੀਤੇ ਹਨ। ਇਸ ਤੋਂ ਇਲਾਵਾ 23 ਏ.ਟੀ.ਐਮ. ਕਾਰਡ, ਦੋ ਲੈਪਟਾਪ, ਸੱਤ ਮੋਬਾਈਲ ਫੋਨ, ਪੰਜ ਸਿਮ ਕਾਰਡ, ਜਾਅਲੀ ਬੈਂਕ/ਕੇ.ਵਾਈ.ਸੀ. ਦਸਤਾਵੇਜ਼ ਜਿਨ੍ਹਾਂ ਵਿੱਚ 14 ਚੈੱਕ ਬੁੱਕਾਂ ਅਤੇ ਉਦਯਮ ਸਰਟੀਫਿਕੇਟ, ਛੇ ਟਿਕਟਾਂ ਅਤੇ 5100 ਯੂਐਸਡੀਟੀ ਮੁੱਲ ਦੀ ਕ੍ਰਿਪਟੋਕਰੰਸੀ ਬਰਾਮਦ ਕੀਤੀ ਗਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਦੋਸ਼ੀ ਪਿਛਲੇ ਦੋ ਸਾਲਾਂ ਤੋਂ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸਨ, ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ ਮਿਊਲ ਬੈਂਕ ਖਾਤੇ ਪ੍ਰਦਾਨ ਕਰਕੇ ਹੁਣ ਤੱਕ ਲਗਭਗ 50 ਲੱਖ ਰੁਪਏ ਦਾ ਕਮਿਸ਼ਨ ਕਮਾ ਚੁਕੇ ਹਨ। ਉਨ੍ਹਾਂ ਅੱਗੇ ਕਿਹਾ, ‘‘ਬੈਂਕ ਖਾਤੇ ਜਾਅਲੀ ਢੰਗ ਅਤੇ ਫਰਜ਼ੀ ਦਸਤਾਵੇਜ਼ਾਂ ਨਾਲ ਖੋਲ੍ਹੇ ਗਏ ਸਨ ਅਤੇ ਜਾਂਚ ਤੋਂ ਬਚਣ ਲਈ, ਦੋਸ਼ੀਆਂ ਨੇ ਮੋਹਾਲੀ ਵਿੱਚ ਇੱਕ ਕਿਰਾਏ ਦੇ ਕਮਰੇ ਵਿੱਚ ਉਨ੍ਹਾਂ ਨੇ ਫਰਜ਼ੀ ਕਾਰੋਬਾਰ ਸੈੱਟ ਕੀਤਾ ਹੋਇਆ ਸੀ ਅਤੇ ਸਮੇਂ -ਸਮੇਂ ’ਤੇ ਹੋਰਡਿੰਗ ਬਦਲਦੇ ਰਹਿੰਦੇ ਸਨ। ’’
ਇਹ ਵੀ ਪੜ੍ਹੋ Mohali Police ਵੱਲੋਂ ਚੋਰੀ ਦੇ ਮਾਮਲੇ ਦਾ ਖੁਲਾਸਾ, 04 ਦੋਸ਼ੀ ਗ੍ਰਿਫਤਾਰ; ਸੋਨੇ ਦੇ ਗਹਿਣੇ, ਨਕਦੀ ਅਤੇ ਅਸਲਾ ਬਰਾਮਦ
ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਕਿਹਾ ਕਿ ਇਹ ਕਾਰਵਾਈ ਸਾਈਬਰ ਅਪਰਾਧ ਨੂੰ ਰੋਕਣ ਲਈ ਚੱਲ ਰਹੇ ਆਪ੍ਰੇਸ਼ਨਾਂ ਤਹਿਤ ਕੀਤੀ ਗਈ ਹੈ।ਉਨ੍ਹਾਂ ਕਿਹਾ,“ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਅਕਤੀ ਟੈਲੀਗ੍ਰਾਮ ਰਾਹੀਂ ਸਿੱਧੇ ਤੌਰ ’ਤੇ ਚੀਨੀ ਨਾਗਰਿਕਾਂ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਨੂੰ ਬੈਂਕ ਖਾਤੇ ਪ੍ਰਦਾਨ ਕਰਵਾ ਕੇ ਯੂਐਸਡੀਟੀ ਕ੍ਰਿਪਟੋਕਰੰਸੀ ਵਿੱਚ ਮੁਨਾਫਾ ਪ੍ਰਾਪਤ ਕਰਦੇ ਸਨ,।” ਉਨ੍ਹਾਂ ਇਹ ਵੀ ਕਿਹਾ ਕਿ ਆਈ4ਸੀ ਦੇ ਸਮਨਵੇ ਪੋਰਟਲ ’ਤੇ ਤਸਦੀਕ ਕੀਤੇ ਗਏ ਅੰਤਰ-ਰਾਜੀ ਲਿੰਕੇਜ ਰਾਹੀਂ ਇਹ ਮਿਊਲ ਖਾਤੇ 24 ਸਾਈਬਰ ਧੋਖਾਧੜੀ ਪੀੜਤਾਂ ਨਾਲ ਜੁੜੇ ਹੋਏ ਸਨ, ਜਿਨ੍ਹਾਂ ਵਿੱਚ 26.65 ਲੱਖ ਰੁਪਏ ਲੀਅਨ ਮਾਰਕ ਕਰ ਦਿੱਤੇ ਗਏ ਹਨ। ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਇਸ ਗਿਰੋਹ ਨਾਲ ਜੁੜੇ ਸਾਈਬਰ ਧੋਖਾਧੜੀ ਦੇ ਹੋਰ ਪੀੜਤਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦੀ ਪੜਤਾਲ ਲਈ ਬਰਾਮਦ ਕੀਤੇ ਗਏ ਏ.ਟੀ.ਐਮ. ਕਾਰਡਾਂ ਦੀ ਜਾਂਚ ਜਾਰੀ ਹੈ।ਇਸ ਸਬੰਧ ਵਿੱਚ ਐਫਆਈਆਰ ਨੰਬਰ 16 17/3/2026 ਨੂੰ ਪੁਲਿਸ ਸਟੇਸ਼ਨ ਸਟੇਟ ਸਾਈਬਰ ਕ੍ਰਾਈਮ, ਪੰਜਾਬ ਵਿਖੇ ਬੀਐਨਸੀ ਦੀ ਧਾਰਾ 318(4) ਅਤੇ 61(2) ਅਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66ਡੀ ਤਹਿਤ ਕੇਸ ਦਰਜ ਕੀਤਾ ਗਿਆ ਹੈ
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





