Amritsar ‘ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

Date:

spot_img

👉ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਅਧਾਰਤ ਹਥਿਆਰ ਤਸਕਰ ਦੇ ਸੰਪਰਕ ‘ਚ ਸਨ: ਡੀ.ਜੀ.ਪੀ. ਗੌਰਵ ਯਾਦਵ
👉ਬਰਾਮਦ ਗ਼ੈਰ-ਕਾਨੂੰਨੀ ਹਥਿਆਰ ਪੰਜਾਬ ਦੇ ਅਪਰਾਧਿਕ ਅਨਸਰਾਂ ਨੂੰ ਸਪਲਾਈ ਕੀਤੇ ਜਾਣੇ ਸਨ: ਸੀ.ਪੀ. ਅੰਮ੍ਰਿਤਸਰ ਹਰਮਨਬੀਰ ਗਿੱਲ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਏ.ਕੇ.-47 ਰਾਈਫਲਾਂ, ਤਿੰਨ ਮੈਗਜ਼ੀਨਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਮੁਖ ਸਿੰਘ (27) ਵਾਸੀ ਪਿੰਡ ਚਾਟੀਵਿੰਡ, ਅੰਮ੍ਰਿਤਸਰ ਦਿਹਾਤੀ, ਪਾਰਸਦੀਪ ਸਿੰਘ (26) ਵਾਸੀ ਭਾਈ ਮੰਜ ਰੋਡ ਅੰਮ੍ਰਿਤਸਰ ਅਤੇ ਗੁਰਜੰਟ ਸਿੰਘ (24) ਵਾਸੀ ਪਿੰਡ ਜੋੜ ਸਿੰਘ ਵਾਲਾ, ਤਰਨ ਤਾਰਨ ਵਜੋਂ ਹੋਈ ਹੈ।ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਬੈਠੇ ਇੱਕ ਹਥਿਆਰ ਤਸਕਰ ਦੇ ਸੰਪਰਕ ‘ਚ ਸਨ ਅਤੇ ਅਪਰਾਧਿਕ ਅਨਸਰਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ‘ਚ ਸ਼ਾਮਲ ਸਨ।

ਇਹ ਵੀ ਪੜ੍ਹੋ  Vigilance Bureau ਵੱਲੋਂ ਸੇਵਾ ਕੇਂਦਰ ਦਾ ਕਰਮਚਾਰੀ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਡੀ.ਜੀ.ਪੀ. ਨੇ ਕਿਹਾ ਕਿ ਇਸ ਮਾਮਲੇ ‘ਚ ਹੋਰ ਵਿਅਕਤੀਆਂ ਦੀ ਪਛਾਣ ਕਰਨ, ਵਿਦੇਸ਼ੀ ਤਸਕਰੀ ਦੇ ਲਿੰਕਾਂ ਦੀ ਪੁਸ਼ਟੀ ਕਰਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਵਿਆਪਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ ਪੁਲਿਸ (ਸੀ.ਪੀ.) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੋ ਸ਼ੱਕੀ ਵਿਅਕਤੀਆਂ, ਗੁਰਮੁਖ ਸਿੰਘ ਅਤੇ ਪਾਰਸਦੀਪ ਸਿੰਘ ਨੂੰ ਦੋ ਏ.ਕੇ.-47 ਰਾਈਫਲਾਂ, ਤਿੰਨ ਮੈਗਜ਼ੀਨਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।ਸੀ.ਪੀ. ਨੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਗ੍ਰਿਫਤਾਰ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਇਹ ਗੈਰ-ਕਾਨੂੰਨੀ ਹਥਿਆਰ ਗੁਰਜੰਟ ਸਿੰਘ ਰਾਹੀਂ ਹਾਸਲ ਕੀਤੇ ਗਏ ਸਨ। ਉਨ੍ਹਾਂ ਦੇ ਖੁਲਾਸੇ ਦੇ ਆਧਾਰ ‘ਤੇ ਗੁਰਜੰਟ ਸਿੰਘ ਨੂੰ ਮਾਮਲੇ ‘ਚ ਨਾਮਜ਼ਦ ਕਰਕੇ ਪੁਲਿਸ ਨੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀਆਂ ਧਾਰਾਵਾਂ 111 ਅਤੇ 113 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(6,7,8) ਤਹਿਤ ਮਿਤੀ 05.09.2026 ਨੂੰ ਐੱਫ.ਆਈ.ਆਰ. ਨੰਬਰ 205 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਘਣਸ਼ਿਆਮ ਥੋਰੀ ਨੇ ਬਠਿੰਡਾ ਵਿਖੇ ਮਕੈਨੀਕਲ ਸਵੀਪਿੰਗ ਪ੍ਰੋਜੈਕਟ ਦਾ ਲਿਆ ਜਾਇਜ਼ਾ

👉ਸ਼ਹਿਰ ਦੀ ਸਫ਼ਾਈ ਲਈ ਹਦਾਇਤਾਂ ਜਾਰੀ Bathinda News:ਪੰਜਾਬ ਸਰਕਾਰ ਦੇ...

के. मकरंद पांडुरंग बने चरखी दादरी जिले के प्रभारी अधिकारी

25 करोड़ या इससे अधिक लागत की परियोजनाओं की...

दिल्ली-एनसीआर में आबोहवा की गुणवत्ता सुधार को लेकर हरियाणा सरकार के ठोस प्रयास

👉मुख्य सचिव ने की यमुना एक्शन प्लान और दिल्ली-एनसीआर...

CM Nayab Singh Saini ने 50 लाख से अधिक लाभार्थियों को 1,890 करोड़ रुपये से अधिक की राशि ट्रांसफर की

👉दीन दयाल लाडो लक्ष्मी योजना की 11वीं किस्त के...