ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਤਿੰਨ ਬੱਸਾਂ ਰਵਾਨਾ

Date:

spot_img

👉ਤੀਰਥ ਯਾਤਰਾ ਆਪਸੀ ਭਾਈਚਾਰੇ, ਸਦਭਾਵਨਾ ਅਤੇ ਸੁਖਦ ਯਾਦਗਾਰੀ ਅਨੁਭਵ ਦਾ ਮੌਕਾ: ਕੁਲਵੰਤ ਸਿੰਘ
SAS Nagar News:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਤਿੰਨ ਬੱਸਾਂ ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤੀਆਂ। ਫੇਜ਼-7, ਫੇਜ਼-9 ਮੋਹਾਲੀ ਅਤੇ ਪਿੰਡ ਕੰਬਾਲਾ ਤੋਂ ਸੀਨੀਅਰ ਨਾਗਰਿਕ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈਆਂ ਇਨ੍ਹਾਂ ਬੱਸਾਂ ਵਿੱਚ ਸਵਾਰ ਸ਼ਰਧਾਲੂਆਂ ਵਿੱਚ ਯਾਤਰਾ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵੀ ਇਸੇ ਲੋਕ-ਹਿਤੈਸ਼ੀ ਸੋਚ ਦਾ ਹਿੱਸਾ ਹੈ, ਜਿਸ ਰਾਹੀਂ ਸੂਬੇ ਦੇ ਸੀਨੀਅਰ ਨਾਗਰਿਕਾਂ ਅਤੇ ਹੋਰ ਸ਼ਰਧਾਲੂਆਂ ਨੂੰ ਦੇਸ਼ ਦੇ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।ਉਨ੍ਹਾਂ ਕਿਹਾ ਕਿ ਕਈ ਕਾਰਨਾਂ ਕਰਕੇ ਲੋਕ ਆਪਣੀ ਇੱਛਾ ਦੇ ਬਾਵਜੂਦ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਪਾਉਂਦੇ।

ਇਹ ਵੀ ਪੜ੍ਹੋ  Employees Bonus: ਕਰਮਚਾਰੀਆਂ ਦੇ ਖਾਤਿਆਂ ‘ਚ ਆਉਣਗੇ ਬੋਨਸ ਦੇ 32,000 ਰੁਪਏ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਜਿਹੇ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਜਾਂਦੇ ਹਨ।ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਦੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਰੁਜ਼ਗਾਰ, ਬਿਜਲੀ, ਆਵਾਜਾਈ ਅਤੇ ਹੋਰ ਖੇਤਰਾਂ ਵਿੱਚ ਵੀ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਦਾ ਇਹ ਉਪਰਾਲਾ ਸਰਕਾਰ ਦੀ ਲੋਕਾਂ ਨਾਲ ਸਿੱਧੀ ਸਾਂਝ ਨੂੰ ਦਰਸਾਉਂਦਾ ਹੈ। ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਮ ਨਾਗਰਿਕ ਬਿਨਾਂ ਕਿਸੇ ਆਰਥਿਕ ਬੋਝ ਦੇ ਆਪਣੇ ਮਨਪਸੰਦ ਤੀਰਥ ਸਥਾਨਾਂ ਦੇ ਦਰਸ਼ਨ ਕਰ ਸਕਣ।ਅੱਜ ਰਵਾਨਾ ਕੀਤੀਆਂ ਗਈਆਂ ਤਿੰਨ ਬੱਸਾਂ ਵਿੱਚ ਸਵਾਰ ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਸ਼ਰਧਾਲੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਨਾਲ ਉਨ੍ਹਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਹੋ ਰਹੀ ਹੈ।

ਇਹ ਵੀ ਪੜ੍ਹੋ 👉Punjab Police Recruitment 2026: ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਭਰਤੀਆਂ!

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਮੇਤ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਹੋਰ ਲੋਕ-ਭਲਾਈ ਯੋਜਨਾਵਾਂ ਨੂੰ ਵੀ ਲਗਾਤਾਰ ਲਾਗੂ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨ ਜਾਰੀ ਰਹਿਣਗੇ।ਉਨ੍ਹਾਂ ਤੀਰਥ ਯਾਤਰਾ ’ਤੇ ਜਾਣ ਵਾਲੇ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਅਪੀਲ ਕੀਤੀ ਕਿ ਉਹ ਯਾਤਰਾ ਦੌਰਾਨ ਆਪਸੀ ਭਾਈਚਾਰਾ, ਸਦਭਾਵਨਾ ਅਤੇ ਅਨੁਸ਼ਾਸਨ ਬਣਾਈ ਰੱਖਣ ਅਤੇ ਇਸ ਯਾਤਰਾ ਦਾ ਸੁਖਦ ਅਨੁਭਵ ਪ੍ਰਾਪਤ ਕਰਨ।ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਵਿਧਾਨ ਸਭਾ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਹਰਵਿੰਦਰ ਕੌਰ ਲੰਗ, ਮਨਮੋਹਨ ਸਿੰਘ ਲੰਗ, ਵਿਕਰਮ ਸਿੰਘ ਸੰਧੂ, ਬਲਜਿੰਦਰ ਸਿੰਘ ਕੰਬਾਲਾ, ਅਵਤਾਰ ਸਿੰਘ, ਗੁਰਮੁਖ ਸਿੰਘ ਸਰਪੰਚ ਕੰਬਾਲਾ, ਰਮਨਪ੍ਰੀਤ ਕੌਰ ਕੁੰਭੜਾ ਕੌਂਸਲਰ, ਹਰਮੇਸ਼ ਸਿੰਘ ਕੁੰਭੜਾ, ਦਰਸ਼ਨ ਸਿੰਘ ਮਟੋਰ, ਤਰਲੋਚਨ ਸਿੰਘ ਮਟੋਰ, ਚੇਅਰਮੈਨ ਅਕਬਿੰਦਰ ਸਿੰਘ ਗੋਸਲ, ਹਰਪਾਲ ਸਿੰਘ ਬਰਾੜ, ਜਸਪਾਲ ਸਿੰਘ ਮਟੋਰ ਅਤੇ ਪ੍ਰਬਜੀਤ ਸਿੰਘ ਬੋਪਾਰਾਏ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

कपाल मोचन मेला आस्था, सद्भाव और सांस्कृतिक एकता का प्रतीक – मुख्यमंत्री नायब सिंह सैनी

👉प्रदेशवासियों को मिली 187 करोड़ रुपये की परियोजनाओं को...

पानी की हर बूंद का सही इस्तेमाल हो, किसानों को सब्सिडी मिलने में न हो देरी:मुख्यमंत्री नायब सिंह सैनी

👉माइक्रो इरिगेशन का दायरा बढ़ाने के निर्देश; गन्ना किसानों...

ਅੰਤਰਰਾਸ਼ਟਰੀ ਕਬੱਡੀ ਖਿਡਾਰੀ ‘ਯਾਦਾ ਸੁਰਖਪੁਰੀਆ’ ਹੋਇਆ AAP ‘ਚ ਸ਼ਾਮਲ; CM Mann ਨੇ ਕੀਤਾ ਸਵਾਗਤ

Chandigarh News: Punjab ਦਾ ਨਾਮੀਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ...

ASI ਇਕਬਾਲ ਸਿੰਘ ਕ*ਤ*ਲ ਮਾਮਲਾ; ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ

👉ਜ਼ੀਰਕਪੁਰ ਦੇ ਹੋਟਲ ‘ਚੋਂ ਹੋਈ ਗ੍ਰਿਫਤਾਰੀ ਤੋਂ ਪਹਿਲਾਂ ਚੰਡੀਗੜ੍ਹ,...