ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

Date:

spot_img

👉ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਪਿੰਡ ਢੇਲਪੁਰ, ਸਨੇਟਾ ਅਤੇ ਬੜੀ ਤੋਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
👉ਵਿਧਾਨ ਸਭਾ ਹਲਕਾ ਮੋਹਾਲੀ ਤੋਂ ਹੁਣ ਤੱਕ 110 ਬੱਸਾਂ ਤੀਰਥ ਯਾਤਰਾ ਲਈ ਜਾ ਚੁੱਕੀਆਂ ਹਨ: ਕੁਲਵੰਤ ਸਿੰਘ
SAS Nagar News:ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਦੇ ਸੀਨੀਅਰ ਨਾਗਰਿਕਾਂ ਨੂੰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇੱਕ ਸ਼ਲਾਘਾਯੋਗ ਉਪਰਾਲਾ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਅੱਜ ਪਿੰਡ ਢੇਲਪੁਰ, ਸਨੇਟਾ ਅਤੇ ਬੜੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ।ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਤਿੰਨ ਹੋਰ ਬੱਸਾਂ ਦੇ ਰਵਾਨਾ ਹੋਣ ਨਾਲ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਹੁਣ ਤੱਕ 110 ਬੱਸਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਤੀਰਥ ਯਾਤਰਾ ਲਈ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨੂੰ ਲੈ ਕੇ ਸੰਗਤ ਵਿੱਚ ਲਗਾਤਾਰ ਉਤਸ਼ਾਹ ਵਧ ਰਿਹਾ ਹੈ ਅਤੇ ਯਾਤਰਾ ਲਈ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ।

ਇਹ ਵੀ ਪੜ੍ਹੋ  ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਵੱਡੀ ਖ਼ਬਰ; ਵਿਰੋਧੀਆਂ ਨੇ ਚੁੱਕੇ BJP ‘ਤੇ ਸਵਾਲ

ਉਨ੍ਹਾਂ ਕਿਹਾ ਕਿ ਬਹੁਤ ਸਾਰੇ ਸ਼ਰਧਾਲੂ ਅਜਿਹੇ ਵੀ ਹਨ, ਜੋ ਨਿੱਜੀ ਤੌਰ ’ਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦੇ ਸਮਰੱਥ ਹਨ, ਪਰ ਰੁਝੇਵਿਆਂ ਜਾਂ ਹੋਰ ਕਾਰਨਾਂ ਕਰਕੇ ਅਜਿਹਾ ਮੌਕਾ ਨਹੀਂ ਬਣ ਪਾਉਂਦਾ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤ ਦੇ ਰੂਪ ਵਿੱਚ ਇਕੱਠੇ ਯਾਤਰਾ ਕਰਨ ਨਾਲ ਇਹ ਸਫ਼ਰ ਇੱਕ ਪਰਿਵਾਰਕ ਅਨੁਭਵ ਦਾ ਰੂਪ ਧਾਰ ਲੈਂਦਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ’ਤੇ ਪਹੁੰਚ ਕੇ ਆਪਣੀ-ਆਪਣੀ ਆਸਥਾ ਅਨੁਸਾਰ ਅਰਦਾਸ ਕਰਨ ਨਾਲ ਮਨ ਨੂੰ ਅਥਾਹ ਸ਼ਾਂਤੀ ਮਿਲਦੀ ਹੈ।ਵਿਧਾਇਕ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੋਰ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਅਗਲੇ ਪੜਾਅ ਵਿੱਚ ਤਿੰਨ ਹੋਰ ਬੱਸਾਂ ਸਮੇਤ ਕੁੱਲ ਛੇ ਬੱਸਾਂ ਯਾਤਰਾ ਲਈ ਜਾਣਗੀਆਂ, ਜਿਨ੍ਹਾਂ ਵਿੱਚੋਂ ਤਿੰਨ ਬੱਸਾਂ ਖਾਟੂ ਸ਼ਿਆਮ, ਸਾਲਾਸਰ ਅਤੇ ਹਰਿਦੁਆਰ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਉਪਰੰਤ ਮੋਹਾਲੀ ਵਾਪਸ ਪਰਤਣਗੀਆਂ।ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਸੀਨੀਅਰ ਨਾਗਰਿਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ।

ਇਹ ਵੀ ਪੜ੍ਹੋ  ‘ਹਮਾਰੇ ਰਾਮ’ ਨਾਟਕ ਦੀ ਪੂਰੇ ਪੰਜਾਬ ਵਿੱਚ ਹੋ ਰਹੀ ਸ਼ਲਾਘਾ, ਹੁਣੇ ਬੁੱਕ ਕਰੋ ਆਪਣੀਆਂ ਮੁਫ਼ਤ ਟਿਕਟਾਂ-ਅਰਵਿੰਦ ਕੇਜਰੀਵਾਲ

ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਯਾਤਰਾ ਕਰਨ ਵਾਲੀ ਸੰਗਤ ਵਿੱਚ ਵੱਡਾ ਉਤਸ਼ਾਹ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਯਾਤਰਾ ਦਾ ਸਿਲਸਿਲਾ ਜਾਰੀ ਰਹੇਗਾ।ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਏ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕਿ ਮੰਦਿਰ, ਵਾਹਗਾ ਬਾਰਡਰ ਅਤੇ ਜਲ੍ਹਿਆਂਵਾਲਾ ਬਾਗ ਦੇ ਦਰਸ਼ਨ ਕਰਨਗੇ। ਵਿਧਾਇਕ ਕੁਲਵੰਤ ਸਿੰਘ ਨੇ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਾਮਨਾ ਕੀਤੀ ਕਿ ਪਰਮਾਤਮਾ ਉਨ੍ਹਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਕਰੇ ਅਤੇ ਉਹ ਖੁਸ਼ੀ-ਖੁਸ਼ੀ ਆਪਣੀ ਯਾਤਰਾ ਪੂਰੀ ਕਰਕੇ ਮੋਹਾਲੀ ਵਾਪਸ ਪਰਤਣ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ. ਕੁਲਦੀਪ ਸਿੰਘ ਸਮਾਣਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਸ. ਫੂਲਰਾਜ ਸਿੰਘ, ਆਰ.ਪੀ. ਸ਼ਰਮਾ, ਸੀਨੀਅਰ ਡਿਪਟੀ ਮੇਅਰ, ਨਗਰ ਨਿਗਮ ਮੋਹਾਲੀ, ਡਾ. ਕੁਲਦੀਪ ਸਿੰਘ, ਜਸਪਾਲ ਸਿੰਘ ਮਟੌਰ, ਅਮਰਜੀਤ ਸਿੰਘ ਸਿੱਧੂ, ਸੁਰਦੇਸ਼ ਸਿੰਘ ਸਰਪੰਚ, ਬਲਕਾਰ ਸਿੰਘ ਕਾਕਾ ਪੰਚ, ਅਲਕਾਹਿਰ ਅਲੀ, ਰੂਪਚੰਦ, ਨਿਰਮਲ ਸਿੰਘ, ਸੁਖਵਿੰਦਰ ਸਿੰਘ ਸਰਪੰਚ ਢੇਲਪੁਰ, ਕਰਨੈਲ ਸਿੰਘ ਬੜੀ, ਬਹਾਦੁਰ ਸਿੰਘ ਨੰਬਰਦਾਰ ਬੜੀ ਸਮੇਤ ਹਲਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related