WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਅਮ੍ਰਿਤਸਰ

ਜੇਲ੍ਹ ਵਾਰਡਨ ਸਮੇਤ ਤਿੰਨ ਨਸ਼ਾ ਤਸਕਰ 4.5 ਕਿਲੋ ਹੈਰੋਇਨ ਤੇ 4.32 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ

54 Views

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਹੋਰ ਅੰਤਰ-ਸਰਹੱਦੀ ਨਾਰਕੋਟਿਕ ਨੈੱਟਵਰਕ ਦਾ ਪਰਦਾਫਾਸ਼
ਅੰਮ੍ਰਿਤਸਰ, 10 ਅਕਤੂਬਰ: ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਭਰਾਵਾਂ ਨੂੰ 4.5 ਕਿਲੋ ਹੈਰੋਇਨ , 4.32 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ । ਇਸ ਤੋਂ ਇਲਵਾ ਉਕਤ ਤਸਕਰਾਂ ਕੋਲੋਂ ਹੈਰੋਇਨ ਪ੍ਰਾਪਤ ਕਰਕੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਸਪਲਾਈ ਕਰਨ ਵਾਲੇ ਜੇਲ੍ਹ ਵਾਰਡਨ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਦੱਸਿਆ ਕਿ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਅਕਾਸ਼ਦੀਪ ਸਿੰਘ ਉਰਫ ਆਕਾਸ਼ ਅਤੇ ਸਤਵਿੰਦਰਪਾਲ ਸਿੰਘ ਉਰਫ ਸੱਤੀ ਦੋਵੇਂ ਵਾਸੀ ਗੁਰੂ ਹਰਗੋਬਿੰਦਪੁਰਾ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਜੇਲ ਵਾਰਡਨ ਦੀ ਪਛਾਣ ਗੁਰਮੇਜ ਸਿੰਘ ਵਾਸੀ ਪਿੰਡ ਕੋਟ ਸਦਰ ਖਾਂ ਮੋਗਾ ਵਜੋਂ ਕੀਤੀ ਗਈ ਹੈ।

ਇਹ ਵੀ ਪੜੋ:ਪੰਜਾਬ ਰਾਜ ਭਵਨ ਵੱਲੋਂ ਐਨ.ਈ.ਪੀ. 2020 ’ਤੇ ਵਾਈਸ-ਚਾਂਸਲਰਜ਼ ਕਾਨਫਰੰਸ ਦਾ ਆਯੋਜਨ

ਉਕਤ ਜੇਲ੍ਹ ਵਾਰਡਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਕੈਦੀਆਂ ਨੂੰ ਹੈਰੋਇਨ ਸਪਲਾਈ ਕਰਦਾ ਸੀ।ਇਹ ਕਾਰਵਾਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ 5 ਕਿੱਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਅਮਲ ਵਿਚ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਅਕਾਸ਼ਦੀਪ ਸਿੰਘ ਅਤੇ ਸਤਿੰਦਰਪਾਲ ਸਿੰਘ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ, ਜੋ ਡਰੋਨ ਦੀ ਵਰਤੋਂ ਕਰਕੇ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਕਰਦੇ ਸਨ, ਦੇ ਸਿੱਧੇ ਸੰਪਰਕ ਵਿੱਚ ਸਨ । ਉਨ੍ਹਾਂ ਦੱਸਿਆ ਕਿ ਪੁੱਛ-ਗਿੱਛ ਦੌਰਾਨ ਫੜੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ੳਹ ਜੇਲ੍ਹ ਵਾਰਡਨ ਗੁਰਮੇਜ ਸਿੰਘ ਨੂੰ ਹੈਰੋਇਨ ਸਪਲਾਈ ਕਰਦੇ ਸਨ, ਜੋ ਅੱਗੇ ਜੇਲ੍ਹ ’ਚ ਬੈਠੇ ਨਸ਼ਾ ਤਸਕਰਾਂ ਤੱਕ ਨਸ਼ੇ ਦੀ ਸਪਲਾਈ ਪਹੁੰਚਾਉਂਦਾ ਸੀ ।

ਇਹ ਵੀ ਪੜੋ:ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀ.ਆਈ.ਏ. ਸਟਾਫ-2 ਦੀਆਂ ਟੀਮਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਇਤਲਾਹ ਮਿਲੀ ਸੀ ਕਿ ਦੋ ਭਰਾਵਾਂ ਨੇ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਸੁੱਟੀ ਗਈ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਸ ਖੇਪ ਨੂੰ ਆਪਣੀ ਰਿਹਾਇਸ਼ ਗੁਰੂ ਹਰਗੋਬਿੰਦਪੁਰਾ, ਛੇਹਰਟਾ ਵਿਖੇ ਛੁਪਾਇਆ ਹੋਇਆ ਹੈ। ਇਤਲਾਹ ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਡੀਸੀਪੀ ਸਿਟੀ ਅੰਮ੍ਰਿਤਸਰ ਅਭਿਮਨਿਊ ਰਾਣਾ, ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਮੰਡੇਰ ਅਤੇ ਏ.ਸੀ.ਪੀ. ਵੈਸਟ ਸ਼ਿਵਦਰਸ਼ਨ ਸਿੰਘ ਦੀ ਅਗਵਾਈ ਹੇਠ ਥਾਣਾ ਛੇਹਰਟਾ ਅੰਮ੍ਰਿਤਸਰ ਦੀਆਂ ਪੁਲੀਸ ਟੀਮਾਂ ਨੇ ਗੁਰੂ ਹਰਗੋਬਿੰਦਪੁਰਾ, ਛੇਹਰਟਾ ਅੰਮ੍ਰਿਤਸਰ ਵਿੱਚ ਸਥਿਤ ਡੇਰਾ ਰਾਧਾ ਸੁਆਮੀ ਨੇੜੇ ਇੱਕ ਘਰ ਵਿੱਚੋਂ ਦੋਵਾਂ ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ।

ਇਹ ਵੀ ਪੜੋ:ਤਿਊਹਾਰਾਂ ਦੇ ਸੀਜ਼ਨ ’ਚ ਨਕਲੀ GST ਵਾਲੇ ਚੜ੍ਹੇ ਵਪਾਰੀਆਂ ਦੇ ਹੱਥੇ

ਉਨ੍ਹਾਂ ਦੱਸਿਆ ਕਿ ਜੇਲ੍ਹ ਵਾਰਡਨ ਦੀ ਮਿਲੀਭੁਗਤ ਸਬੰਧੀ ਖੁਲਾਸੇ ਤੋਂ ਬਾਅਦ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਫਤਿਹਪੁਰ ਇਲਾਕੇ ਤੋਂ ਗੁਰਮੇਜ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜੇਲ੍ਹ ਵਾਰਡਨ ਜੇਲ੍ਹ ਅੰਦਰ ਬੈਠੇ ਨਸ਼ਾ ਤਸਕਰ ਵਿਚਕਾਰ ਵਿਚੋਲੇ ਦਾ ਕੰਮ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਨਸ਼ਾ ਤਸਕਰਾਂ, ਜਿਨ੍ਹਾਂ ਨੂੰ ਹੈਰੋਇਨ ਸਪਲਾਈ ਕੀਤੀ ਜਾ ਰਹੀ ਸੀ ,ਦੀ ਪਛਾਣ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21-ਸੀ ਅਤੇ 29 ਤਹਿਤ ਐਫ.ਆਈ.ਆਰ. ਨੰਬਰ 184, ਮਿਤੀ 09/10/2024 ਨੂੰ ਕੇਸ ਦਰਜ ਕੀਤਾ ਗਿਆ ਹੈ।

 

Related posts

ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਪੱਤਰ ਹੋਇਆ ਜਨਤਕ, ਜਾਣੋਂ ਕੀ ਦਿੱਤਾ ਹੈ ਜਵਾਬ

punjabusernewssite

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਚਲ ਕੇ ਹੀ ਜੀਵਨ ਨੂੰ ਬਣਾ ਸਕਦੇ ਖੁਸ਼ਹਾਲ: ਹਰਭਜਨ ਸਿੰਘ

punjabusernewssite

ਮੁਸੇਵਾਲਾ ਦੇ ਮਾਤਾ-ਪਿਤਾ ਦਰਬਾਰ ਸਾਹਿਬ ਹੋਏ ਨਤਮਸਤਕ

punjabusernewssite