👉ਪਾਕਿਸਤਾਨੀ ਤਸਕਰ ਨਾਲ ਸਿੱਧੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਦੋਸ਼ੀ, ਡਰੋਨ ਰਾਹੀਂ ਪ੍ਰਾਪਤ ਕਰ ਰਹੇ ਸਨ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ: ਡੀਜੀਪੀ ਗੌਰਵ ਯਾਦਵ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨਾਲ ਜੁੜੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ (ਕ੍ਰਿਸਟਲ ਮੇਥਾਮਫੇਟਾਮਾਈਨ) ਬਰਾਮਦ ਕਰਕੇ, ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਸੁਰਸਿੰਘ ਵਾਲਾ ਦੇ ਵਸਨੀਕ ਪ੍ਰਤਾਪ ਸਿੰਘ, ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦੇ ਵਸਨੀਕ ਅਜੈਪਾਲ ਸਿੰਘ ਅਤੇ ਅੰਮ੍ਰਿਤਸਰ ਦੇ ਪਿੰਡ ਖਿਆਲਾ ਕਲਾਂ ਦੇ ਵਸਨੀਕ ਜੋਬਨਦੀਪ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ Gurdaspur ‘ਚ ਡਿਊਟੀ ‘ਤੇ ਜਾਨਾਂ ਵਾਰਨ ਵਾਲੇ ਮੁਲਾਜ਼ਮਾਂ ਨੂੰ ਮਿਲਣਗੇ 1-1 ਕਰੋੜ, CM ਨੇ ਕੀਤਾ ਐਲਾਨ
ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ (ਪੀਬੀ 02ਐਫ.ਈ. 1185) ਅਤੇ ਚਿੱਟੇ ਰੰਗ ਦੀ ਐਕਟਿਵਾ (ਪੀਬੀ02 ਈਟੀ 8995) ਵੀ ਜ਼ਬਤ ਕਰ ਲਿਆ ਹੈ, ਜੋ ਖੇਪ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਪ੍ਰਤਾਪ ਸਿੰਘ ਅਤੇ ਅਜੈਪਾਲ ਸਿੰਘ ਪਾਕਿਸਤਾਨੀ ਤਸਕਰ ਦੇ ਸਿੱਧੇ ਸੰਪਰਕ ਵਿੱਚ ਸਨ।ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅੰਮ੍ਰਿਤਸਰ ਦੇ ਪਿੰਡਾਂ ਅਟਲਗੜ੍ਹ ਅਤੇ ਰਤਨ ਦੇ ਵਾੜ ਵਾਲੇ ਖੇਤਰ ਤੋਂ ਡਰੋਨ ਰਾਹੀਂ ਸਰਹੱਦ ਪਾਰੋਂ ਤਸਕਰੀ ਕੀਤੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਅੱਗੇ ਹੋਰਨਾਂ ਨੂੰ ਇਹ ਨਸ਼ੀਲੇ ਪਦਾਰਥ ਸਪਲਾਈ ਕਰਨ ਦਾ ਕੰਮ ਸੌਂਪਿਆ ਗਿਆ ਸੀ।
ਇਹ ਵੀ ਪੜ੍ਹੋ Punjab Govt ਵੱਲੋਂ ਸੂਬੇ ਦੇ 40 ਲੱਖ ਪ੍ਰਵਾਰਾਂ ਲਈ ਵੱਡਾ ਐਲਾਨ; ਹੁਣ ਕਣਕ ਦੇ ਨਾਲ ਦਾਲ, ਖੰਡ, ਲੂਣ, ਤੇਲ ਤੇ ਹਲਦੀ ਵੀ ਮਿਲੇਗੀ
ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸੀਆਈ ਅੰਮ੍ਰਿਤਸਰ ਨੂੰ ਪੁਖ਼ਤਾ ਖੁਫੀਆ ਜਾਣਕਾਰੀ ਮਿਲੀ ਸੀ ਕਿ ਪ੍ਰਤਾਪ ਸਿੰਘ ਅਤੇ ਅਜੈਪਾਲ ਸਿੰਘ ਨੂੰ ਹਾਲ ਹੀ ਵਿੱਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਮਿਲੀ ਹੈ ਅਤੇ ਉਹ ਇਸ ਖੇਪ ਨੂੰ ਪਿੰਡ ਪਧਰੀ ਵਿਖੇ ਸ਼ਮਸ਼ਾਨ ਘਾਟ ਦੀ ਪਾਣੀ ਵਾਲੀ ਟੈਂਕੀ ਨੇੜੇ ਆਪਣੇ ਸਾਥੀ ਜੋਬਨਦੀਪ ਸਿੰਘ ਤੱਕ ਪਹੁੰਚਾਉਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀ.ਆਈ. ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਉਸ ਥਾਂ ’ਤੇ ਛਾਪਾ ਮਾਰਿਆ ਅਤੇ ਤਿੰਨਾਂ ਸ਼ੱਕੀਆਂ ਨੂੰ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ ਸਮੇਤ ਗ੍ਰਿਫ਼ਤਾਰ ਕੀਤਾ।ਡੀਜੀਪੀ ਨੇ ਕਿਹਾ ਕਿ ਮਾਮਲੇ ਵਿੱਚ ਪੂਰੇ ਗਿਰੋਹ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।ਇਸ ਸਬੰਧ ਵਿੱਚ ਐਫਆਈਆਰ ਨੰਬਰ 10 ਮਿਤੀ 23.02.2026 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 22, 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




