Monday, February 2, 2026

ਜਿਮਨੀ ਚੋਣਾਂ ’ਚ ਆਪ ਦੇ ਚੁਣੇ ਗਏ ਤਿੰਨ ਵਿਧਾਇਕਾਂ ਨੇ ਵਿਧਾਨ ਸਭਾ ਵਿਚ ਚੁੱਕੀ ਸਹੁੰ

Date:

spot_img

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ ਤੌਰ ‘ਤੇ ਰਹੇ ਹਾਜ਼ਰ
ਚੰਡੀਗੜ੍ਹ, 2 ਦਸੰਬਰ (ਸੁਖਜਿੰਦਰ ਸਿੰਘ ਮਾਨ): ਲੰਘੀ 20 ਨਵੰਬਰ ਨੂੰ ਪੰਜਾਬ ਦੇ ਵਿਚ ਪਈਆਂ ਚਾਰ ਵਿਧਾਨ ਸਭਾ ਹਲਕਿਆਂ ਲਈ ਵੋਟਾਂ ਵਿਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਜਿੱਤ ਕੇ ਆਏ ਤਿੰਨ ਵਿਧਾਇਕਾਂ ਵੱਲੋਂ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ’ਚ ਸਹੁੰ ਚੁੱਕ ਲਈ। ਇੰਨ੍ਹਾਂ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਹੁੰ ਚੁਕਾਈ ਗਈ।ਪੰਜਾਬ ਵਿਧਾਨ ਸਭਾ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਹਲਕਾ ਵਿਧਾਇਕਾਂ ਨੂੰ ਹਾਲ ਹੀ ਵਿੱਚ ਹੋਈਆਂ ਜ਼ਿਮਨੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ। ਨਵ-ਨਿਯੁਕਤ ਵਿਧਾਇਕਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਕਈ ਪਤਵੰਤੇ ਵੀ ਮੌਜੂਦ ਸਨ।

ਇਹ ਵੀ ਪੜ੍ਹੋ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਅੱਜ; ਸੁਖਬੀਰ ਬਾਦਲ ਨੂੰ ਸੁਣਾਈ ਜਾ ਸਕਦੀ ਹੈ ਸਜ਼ਾ! ਪੂਰੇ ਸਿੱਖ ਪੰਥ ਦੀਆਂ ਨਿਗਾਹਾਂ ਟਿਕੀਆਂ

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਆਪ ਦੇ ਪ੍ਰਧਾਨ ਅਮਨ ਅਰੋੜਾ ਸਹਿਤ ਵੱਡੀ ਗਿਣਤੀ ਮੰਤਰੀ ਤੇ ਵਿਧਾਇਕ ਅਤੇ ਹੋਰ ਆਗੂ ਮੌਜੂਦ ਰਹੇ। ਅੱਜ ਸਹੁੰ ਚੁੱਕਣ ਵਾਲਿਆਂ ਵਿਚ ਚੱਬੇਵਾਲ ਤੋਂ ਵਿਧਾਇਕ ਚੁਣੇ ਗਏ ਡਾਂ ਇਸ਼ਾਂਕ ਚੱਬੇਵਾਲ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਸ਼ਾਮਲ ਹਨ। ਜਦੋਂਕਿ ਬਰਨਾਲਾ ਹਲਕੇ ਤੋਂ ਕਾਂਗਰਸ ਦੀ ਟਿਕਟ ’ਤੇ ਚੁਣੇ ਗਏ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ 4 ਦਸੰਬਰ ਨੂੰ ਸਹੁੰ ਚੁੱਕਣ ਦੀ ਉਮੀਦ ਹੈ।

ਇਹ ਵੀ ਪੜ੍ਹੋ Big News :13 ਵਰ੍ਹੇ ਪਹਿਲਾਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਫ਼ਖਰੇ-ਕੌਮ ਦਾ ਖਿਤਾਬ ਵਾਪਸ ਲਿਆ

ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਵਿਅਕਤੀਆਂ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ, ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ, ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ, ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬਟਾਲਾ ਅਤੇ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਬੱਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ, ਧਰਮਕੋਟ ਦੇ ਵਿਧਾਇਕ ਸ. ਦਵਿੰਦਰ ਸਿੰਘ ਲਾਡੀ ਢੋਸ, ਬੱਲੂਆਣਾ ਦੇ ਵਿਧਾਇਕ ਸ. ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਨਵਾਂ ਸ਼ਹਿਰ ਦੇ ਵਿਧਾਇਕ ਸ੍ਰੀ ਨਛੱਤਰ ਪਾਲ ਤੋਂ ਇਲਾਵਾ ਮੁੱਖ ਸਕੱਤਰ ਸ੍ਰੀ ਕੇ.ਏ.ਪੀ.ਸਿਨਹਾ, ਐਡਵੋਕੇਟ ਜਨਰਲ ਪੰਜਾਬ ਸ੍ਰੀ ਗੁਰਮਿੰਦਰ ਸਿੰਘ ਸਮੇਤ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਸਮਾਗਮ ਦੀ ਕਾਰਵਾਈ ਸਕੱਤਰ ਪੰਜਾਬ ਵਿਧਾਨ ਸਭਾ ਸ੍ਰੀ ਰਾਮ ਲੋਕ ਖਟਾਣਾ ਨੇ ਚਲਾਈ।

 

LEAVE A REPLY

Please enter your comment!
Please enter your name here

Share post:

spot_img

Popular

More like this
Related

ਥਾਣਾ ਢਕੌਲੀ ਖੇਤਰ ਵਿੱਚ ਗੋਲੀਆਂ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ

SAS Nagar News:ਸ਼੍ਰੀ ਹਰਮਨਦੀਪ ਸਿੰਘ ਹਾਂਸ ਐਸ.ਐਸ.ਪੀ. ਜ਼ਿਲ੍ਹਾ ਐੱਸ.ਏ.ਐੱਸ...

Bathinda ਦੇ DTO ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Bathinda News: ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਅੱਜ ਕੀਤੀ ਗਈ...