ਸ੍ਰੀ ਮੁਕਤਸਰ ਸਾਹਿਬ, 24 ਜਨਵਰੀ: ਬੀਤੀ ਦੇਰ ਸ਼ਾਮ ਜਿਲੇ ਦੇ ਪਿੰਡ ਕੋਟਲੀ ਦੇਵਗਨ ਨਾਲ ਸਬੰਧਤ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਇਕ ਸੜਕ ਹਾਦਸੇ ਦੇ ਵਿੱਚ ਦਰਦਨਾਕ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਇਨਾਂ ਭਿਆਨਕ ਦੱਸਿਆ ਜਾ ਰਿਹਾ ਹੈ ਕਿ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਤੀਜੇ ਨੇ ਹਸਪਤਾਲ ਵਿੱਚ ਜਾ ਕੇ ਦਮ ਤੋੜ ਦਿੱਤਾ। ਮੋਟਰਸਾਈਕਲ ਸਵਾਰ ਮਿਰਤਕ ਨੌਜਵਾਨ ਸ਼੍ਰੀ ਮੁਕਤਸਰ ਸਾਹਿਬ ਤੋਂ ਆਪਣੇ ਪਿੰਡ ਵੱਲ ਵਾਪਸ ਜਾ ਰਹੇ ਸਨ ਕਿ ਪਿੰਡ ਦੇ ਨਜ਼ਦੀਕ ਹੀ ਕਿਸੇ ਅਗਿਆਤ ਵਾਹਨ ਨੇ ਇਹਨਾਂ ਨੂੰ ਟੱਕਰ ਮਾਰ ਦਿੱਤੀ।
52 ਤੋਂ ਵੱਧ ਸਵਾਰੀਆਂ ਨਾ ਬਿਠਾਉਣ ਕਾਰਨ ਕੰਡਕਟਰਾਂ ਤੇ ਸਵਾਰੀਆਂ ਵਿਚਕਾਰ ਤਤਕਰਾਰਬਾਜ਼ੀ ਵਧੀ
ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਮ੍ਰਿਤਕਾਂ ਵਿੱਚੋਂ ਇੱਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜਦੋਂ ਕਿ ਤਿੰਨਾਂ ਨੌਜਵਾਨਾਂ ਦੀ ਉਮਰ 18 ਤੋਂ 20 ਸਾਲ ਦੱਸੀ ਜਾ ਰਹੀ ਹੈ। ਜਿਹੜੇ ਕਿ ਆਪਣੇ ਪਰਵਾਰਾਂ ਦੇ ਕਮਾਊ ਪੁੱਤ ਸਨ ਅਤੇ ਮਿਹਨਤ ਮਜ਼ਦੂਰੀ ਤੋਂ ਬਾਅਦ ਰੋਜ ਦੀ ਤਰ੍ਹਾਂ ਘਰ ਵਾਪਸ ਜਾ ਰਹੇ ਸਨ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਬੋਬੀ, ਸੁਖਵਿੰਦਰ ਅਤੇ ਦੀਪੀ ਦੇ ਤੌਰ ‘ਤੇ ਹੋਈ ਹੈ। ਘਟਨਾ ਦਾ ਪਤਾ ਲੱਗਦੇ ਹੀ ਪਿੰਡ ਦੇ ਲੋਕ ਇਕੱਠੇ ਹੋ ਗਏ ਅਤੇ ਉਹਨਾਂ ਜਖਮੀ ਨੌਜਵਾਨ ਨੂੰ ਹਸਪਤਾਲ ਵਿੱਚ ਪਹੁੰਚਾਇਆ ਜਦੋਂ ਕਿ ਦੋਨਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਵੀ ਹਸਪਤਾਲ ਲਿਜਾਇਆ ਗਿਆ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵੱਲੋਂ ਅਹਿਮ ਕਮੇਟੀ ਦਾ ਐਲਾਨ
ਇਸ ਦੌਰਾਨ ਹਸਪਤਾਲ ਵਿੱਚ ਵੀ ਕਾਫੀ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪਿਆ, ਕਿਉਂਕਿ ਉੱਥੇ ਲਾਸ਼ਾਂ ਰੱਖਣ ਦੇ ਲਈ ਮੁਰਦਾਘਰ ਵਿੱਚ ਫਰੀਜਰਾਂ ਦਾ ਇੰਤਜ਼ਾਮ ਨਹੀਂ ਸੀ। ਜਿਸ ਦੇ ਚਲਦੇ ਹਲਕਾ ਵਿਧਾਇਕ ਕਾਕਾ ਬਰਾੜ ਦੀ ਦਖਲ ਅੰਦਾਜੀ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੁਰਦਾਘਰ ਵਿੱਚ ਰੱਖਿਆ ਜਾ ਸਕਿਆ। ਇਸ ਘਟਨਾ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਦੇ ਨਜ਼ਦੀਕ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰਨ ਤੋਂ ਬਾਅਦ ਟੱਕਰ ਮਾਰਨ ਵਾਲੇ ਵਾਹਨ ਦਾ ਪਤਾ ਲਗਾਇਆ ਜਾ ਰਿਹਾ ਹੈ।