Saturday, May 2, 2026
spot_img
spot_img

ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੇ ਚੁੱਕੀ ਸਹੁੰ, ਰਾਜਭਵਨ ’ਚ ਹੋਇਆ ਸਮਾਗਮ

Date:

spot_img

ਚੰਡੀਗੜ੍ਹ, 16 ਅਗਸਤ: ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੇ ਅੱਜ ਸ਼ੁੱਕਰਵਾਰ ਨੂੰ ਆਪਣੇ ਅਹੁੱਦੇ ਦੀ ਸਹੁੰ ਚੁੱਕ ਲਈ। ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਐਡਵੋਕੇਟ ਡਾ: ਭੁਪਿੰਦਰ ਸਿੰਘ ਬਾਠ , ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਸੂਚਨਾ ਅਧਿਕਾਰ ਕਮਿਸ਼ਨ ਦੇ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਅਹੁਦੇ ਦੀ ਸਹੁੰ ਚੁਕਾਈ।ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕੀਤਾ।

ਪੰਜਾਬ ’ਚ 4 ਡਿਪਟੀ ਕਮਿਸ਼ਨਰ ਦੇ ਹੋਏ ਤਬਾਦਲੇ

ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ। ਜਿਕਰਯੋਗ ਹੈ ਕਿ ਪੰਜਾਬ ਦੇ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਪੰਜਾਬ ਸਰਕਾਰ ਵੱਲੋਂ 12 ਅਗਸਤ 2024 ਨੂੰ ਰਸਮੀ ਤੋਰ ਤੇ ਨੋਟੀਫਾਈ ਕੀਤਾ ਗਿਆ ਸੀ। ਇਹਨਾਂ ਨਵੇ ਰਾਜ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਕਮਿਸ਼ਨ ਦੇ ਕੰਮਾਂ ਵਿੱਚ ਹੋਰ ਪਾਰਦਰਸ਼ਤਾ ਆਵੇਗੀ।

 

Share post:

spot_img

Popular

More like this
Related