Chandigarh News: ਪਿਛਲੇ ਕਈ ਦਿਨਾਂ ਤੋਂ ਦੇਸ ਦੀ ਰਾਜਧਾਨੀ ਦਿੱਲੀ ਦੇ ਨਾਲ-ਨਾਲ ਪੰਜਾਬ ਦੀ ਸਿਆਸਤ ਵਿਚ ਚਰਚਾ ਦਾ ਮੁੱਦਾ ਬਣੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਇੱਕ ਕਥਿਤ ਬਿਆਨ ਦੇ ਮਾਮਲੇ ਵਿਚ ਪੰਜਾਬ ਪੁਲਿਸ ਦੇ ਮੁਖੀ ਸਮੇਤ ਤਿੰਨ ਅਧਿਕਾਰੀਆਂ ਵੱਲੋਂ ਦਿੱਲੀ ਵਿਧਾਨ ਸਭਾ ਦੇ ਸਪੀਕਰ ਕੋਲੋਂ ਆਪਣਾ ਪੱਖ ਰੱਖਣ ਲਈ 10 ਦਿਨਾਂ ਦਾ ਸਮਾਂ ਮੰਗਿਆ। ਕਿਹਾ ਜਾ ਰਿਹਾ ਪੁਲਿਸ ਅਧਿਕਾਰੀਆਂ ਨੇ ਤਰਕ ਦਿੱਤਾ ਹੈ ਕਿ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਤੇ ਪੂਰੀ ਰੀਪੋਰਟ ਬਣਨ ਵਿਚ ਕੁੱਝ ਦਿਨ ਲੱਗ ਸਕਦੇ ਹਨ।
ਇਹ ਵੀ ਪੜ੍ਹੋ ਬਠਿੰਡਾ ਪ੍ਰੀਮੀਅਰ ਲੀਗ ਦੀ ਧਮਾਕੇਦਾਰ ਸ਼ੁਰੂਆਤ; ਕ੍ਰਿਕਟਰ ਸਮੇਤ ਨਾਮੀਂ ਬਾਲੀਵੁੱਡ ਸਿਤਾਰੇ ਤੇ ਮੰਤਰੀ ਪੁੱਜੇ
ਮੀਡੀਆ ਵਿਚ ਸਾਹਮਣੇ ਆ ਰਹੀਆਂ ਰੀਪੋਰਟਾਂ ਮੁਤਾਬਕ ਡੀਜੀਪੀ, ਸਪੈਸ਼ਲ ਡੀਜੀਪੀ ਅਤੇ ਜਲੰਧਰ ਪੁਲਿਸ ਦੇ ਕਮਿਸ਼ਨਰ ਨੇ ਦਿੱਲੀ ਵਿਧਾਨ ਸਭਾ ਨੂੰ ਪੱਤਰ ਲਿਖ ਕੇ ਇਹ ਸਮਾਂ ਮੰਗਿਆ ਗਿਆ ਸੀ, ਜਿਸ ਉੱਪਰ ਹੁਣ 72 ਘੰਟਿਆਂ ‘ਚ ਰੀਪੋਰਟ ਸੌਂਪਣ ਲਈ ਕਿਹਾ ਗਿਆ। ਹਾਲਾਂਕਿ 3 ਦਿਨਾਂ ਦਾ ਸਮਾਂ ਦੇਣ ਬਾਰੇ ਹਾਲੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ। ਦਸਣਾ ਬਣਦਾ ਹੈ ਕਿ ਆਤਿਸ਼ੀ ਦੇ ਬਿਆਨ ਨੂੰ ਲੈ ਕੇ ਦਿੱਲੀ ਸਰਕਾਰ ਦੇ ਮੰਤਰੀ ਕਪਿਲ ਮਿਸ਼ਰਾ ਨੇ ਇੱਕ ਕਥਿਤ ਵੀਡੀਓ ਆਪਣੇ ਸੋਸ਼ਲ ਮੀਡੀਆ ਪੇਜ਼ ‘ਤੇ ਪਾਈ ਸੀ।
ਇਹ ਵੀ ਪੜ੍ਹੋ ਮਾਘੀ ਮੇਲਾ;ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ
ਜਿਸਨੂੰ ਝੂਠਾ ਦਸਦਿਆਂ ਇਕਬਾਲ ਸਿੰਘ ਨਾਂ ਦੇ ਇੱਕ ਵਿਅਕਤੀ ਨੇ ਜਲੰਧਰ ਪੁਲਿਸ ਕੋਲ ਸਿਕਾਇਤ ਕੀਤੀ ਸੀ ਤੇ ਜਲੰਧਰ ਪੁਲਿਸ ਵੱਲੋਂ ਇਸ ਵੀਡੀਓ ਦੀ ਫ਼ੌਰੇਂਸਕ ਜਾਂਚ ਕਰਵਾਕੇ ਇਕਬਾਲ ਸਿੰਘ ਦੇ ਬਿਆਨਾਂ ਉੱਪਰ ਕਪਿਲ ਮਿਸ਼ਰਾ ਦੇ ਵਿਰੁਧ ਪਰਚਾ ਦਰਜ਼ ਕਰ ਲਿਆ ਸੀ। ਪ੍ਰੰਤੂ ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਇਸਨੂੰ ਵਿਸ਼ੇਸ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੰਦਿਆਂ ਉਕਤ ਤਿੰਨਾਂ ਅਧਿਕਾਰੀਆਂ ਨੂੰ 48 ਘੰਟਿਆਂ ਵਿਚ ਜਵਾਬ ਦੇਣ ਲਈ ਕਿਹਾ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





