ਫੋਨ ‘ਤੇ ਧਮਕੀ ਦੇ ਕੇ ਫਿਰੌਤੀ ਮੰਗਣ ਵਾਲੇ ਤਿੰਨ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

Date:

spot_img

Bathinda News: ਐਸਐਸਪੀ ਮੈਡਮ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਥਾਣਾ ਤਲਵੰਡੀ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਤਿੰਨ ਅਜਿਹੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜੋ ਲੋਕਾਂ ਨੂੰ ਫੋਨ ਕਰਕੇ ਧਮਕੀਆਂ ਦੇ ਰਹੇ ਸਨ ਅਤੇ ਲੱਖਾਂ ਰੁਪਏ ਦੀ ਫਿਰੌਤੀ ਮੰਗ ਰਹੇ ਸਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਤਲਵੰਡੀ ਸਾਬੋ ਸ੍ਰੀ ਰਾਜੇਸ਼ ਸਨੇਹੀ ਬੱਤਾ ਨੇ ਦੱਸਿਆ ਕਿ ਤਲਵੰਡੀ ਸਾਬੋ ਦੇ ਇੱਕ ਦੁਕਾਨਦਾਰ ਨੂੰ ਫ਼ੋਨ ਕਰਕੇ ਮੁਲਜਮਾਂ ਨੇ ਇਹ ਫ਼ਿਰੌਤੀ ਮੰਗੀ ਸੀ।

ਇਹ ਵੀ ਪੜ੍ਹੋ  ਮੇਅਰ ਮਹਿਤਾ ਨੇ 11 ਜਾਨਾਂ ਬਚਾਉਣ ਵਾਲੇ ਕ੍ਰਿਸ਼ਨਾ ਦਾ ਕੀਤਾ ਸਨਮਾਨ, 51 ਹਜ਼ਾਰ ਰੁਪਏ ਦੇਣ ਦਾ ਐਲਾਨ

ਪੜਤਾਲ ਤੋਂ ਬਾਅਦ ਪੁਲਿਸ ਵੱਲੋਂ ਇੰਦਰਜੀਤ ਸਿੰਘ, ਨਜੀਰ ਖਾਨ ਅਤੇ ਸਲੀਮ ਖਾਨ ਵਾਸੀ ਤਲਵੰਡੀ ਸਾਬੋ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਿੰਨਾਂ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਗੰਭੀਰ ਜਾਂਚ ਜਾਰੀ ਹੈ।ਉਹਨਾਂ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਵੀ ਫੋਨ ‘ਤੇ ਧਮਕੀ ਜਾਂ ਫਿਰੌਤੀ ਮੰਗਣ ਵਾਲੀ ਕਾਲ ਆਉਂਦੀ ਹੈ ਤਾਂ ਉਸ ਦੀ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਵਿੱਚ ਜਾ ਕੇ ਸ਼ਿਕਾਇਤ ਦਰਜ ਕਰਵਾਉਣੀ ਯਕੀਨੀ ਬਣਾਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Bhagwant Mann ਦੇ ਜਨਮ ਦਿਨ ‘ਤੇ PM Modi ਨੇ ਦਿੱਤੀ ਵਧਾਈ

Chandigarh News: CM Bhagwant Mann; ਪੰਜਾਬ ਦੇ ਮੁੱਖ ਮੰਤਰੀ...

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਵਿੰਦਰ ਸਿੰਘ ਦੀ ਤਸਵੀਰ:-ਐਡਵੋਕੇਟ ਧਾਮੀ

ਕਿਹਾ, ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ...