Bathinda News: ਬਠਿੰਡਾ ਸ਼ਹਿਰ ‘ਚ ਦੇਰ ਸ਼ਾਮ ਕਰੀਬ ਅੱਠ ਵਜੇ ਡੱਬਵਾਲੀ ਰੋਡ ‘ਤੇ ਵਾਪਰੇ ਇੱਕ ਦਰਦਨਾਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨ ਜਣਿਆਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮਰਨ ਵਾਲਿਆਂ ਵਿੱਚ ਦੋ ਔਰਤਾਂ ਅਤੇ ਇੱਕ ਨੌਜਵਾਨ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਹਨਾਂ ਦੀ ਪਹਿਚਾਣ ਨਹੀਂ ਹੋ ਸਕੀ ਪਰੰਤੂ ਕਿਹਾ ਜਾ ਰਿਹਾ ਕਿ ਇਹ ਬਲਰਾਜ ਨਗਰ ਦੇ ਰਹਿਣ ਵਾਲੇ ਸਨ ਜੋ ਕਿ ਮਿਹਨਤ ਮਜ਼ਦੂਰੀ ਦਾ ਕੰਮ ਕਰਦੇ ਸਨ। ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਕਨਾਲ ਕਾਲੋਨੀ ਦੇ ਐਸਐਚਓ ਸਬ ਇੰਸਪੈਕਟਰ ਹਰਜੀਵਨ ਸਿੰਘ ਅਤੇ ਸਹਾਰਾ ਜਨ ਸੇਵਾ ਦੇ ਵਲੰਟੀਅਰ ਮੌਕੇ ‘ਤੇ ਪੁੱਜੇ, ਜਿਨਾਂ ਸੜਕ ਉੱਪਰ ਬੁਰੀ ਤਰ੍ਹਾਂ ਖਿੱਲਰੀਆਂ ਪਈਆਂ ਲਾਸ਼ਾਂ ਨੂੰ ਇਕੱਠੀਆਂ ਕਰਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿੱਚ ਪਹੁੰਚਾਇਆ।
ਇਹ ਵੀ ਪੜ੍ਹੋ ਫ਼ਾਜ਼ਿਲਕਾ ’ਚ ਚੱਲਦੀ ਕਾਰ ਬਣੀ ਅੱ.ਗ ਦਾ ਗੋ+ਲਾ, ਕਾਰ ਸਵਾਰ ਜਿੰਦਾ ਸੜਿ.ਆ
ਮੁੱਢਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਡੱਬ ਵਾਲੀ ਸਾਈਡ ਤੋਂ ਬਠਿੰਡਾ ਵੱਲ ਹੀ ਆ ਰਿਹਾ ਸੀ ਅਤੇ ਇਸ ਦੌਰਾਨ ਇੰਜਨੀਅਰ ਕਾਲਜ ਦੇ ਸਾਹਮਣੇ ਇੱਕ ਘੋੜਾ ਟਰਾਲਾ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ‘ਤੇ ਸਵਾਰ ਤਿੰਨੇ ਜਣੇ ਇਸਦੇ ਪਿਛਲੇ ਟਾਇਰਾਂ ਹੇਠ ਆ ਗਏ। ਜਿਸ ਕਾਰਨ ਇਹਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





