Batala News: ਬੀਤੀ ਸ਼ਾਮ ਬਟਾਲਾ-ਕਾਦੀਆਂ ਰੋਡ ’ਤੇ ਵਾਪਰੇ ਇੱਕ ਭਿਆਨਕ ਹਾਦਸੇ ਵਿਚ ਦੋ ਸਕੇ ਸਾਢੂਆਂ ਸਹਿਤ ਤਿੰਨ ਜਣਿਆਂ ਦੀ ਮੌਤ ਹੋਣ ਅਤੇ 5 ਜਣਿਆਂ ਦੇ ਜਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਸੜਕ ’ਤੇ ਪਰਾਲੀ ਨਾਲ ਭਰੀ ਜਾ ਰਹੀ ਟਰੈਕਟਰ-ਟਰਾਲੀ ਤੇ ਦੋ ਕਾਰਾਂ ਦਾ ਆਪਸ ਵਿਚ ਹੋਇਆ ਹੈ। ਘਟਨਾ ਤੋਂ ਬਾਅਦ ਮ੍ਰਿਤਕਾਂ ਤੇ ਜਖ਼ਮੀਆਂ ਨੂੰ ਸਿਵਲ ਹਸਪਤਲ ਬਟਾਲਾ ਲਿਜਾਇਆ ਗਿਆ।
ਇਹ ਵੀ ਪੜ੍ਹੋ ਦੁਖ਼ਦਾਈ ਖ਼ਬਰ: ਬਠਿੰਡਾ ਕੈਂਸਰ ਹਸਪਤਾਲ ਦੇ ਡਾਇਰੈਕਟਰ ਡਾ ਅਰੋੜਾ ਦਾ ਹੋਇਆ ਦਿਹਾਂਤ
ਮ੍ਰਿਤਕਾਂ ਦੀ ਪਹਿਚਾਣ ਕਰਨ ਪੁੱਤਰ ਸੱਤਪਾਲ ਅਤੇ ਰਾਜੇਸ਼ ਕੁਮਾਰ ਪੁੱਤਰ ਬੱਗਾ ਰਾਮ ਸਹਿਤ ਟਰੈਕਟਰ ਡਰਾਈਵਰ ਸੁਰਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਜੋਂ ਹੋਈ ਹੈ। ਕਰਨ ਤੇ ਰਾਜੇਸ਼ ਇੱਕ ਕਾਰ ਵਿਚ ਸਵਾਰ ਸਨ। ਘਟਨਾ ਦਾ ਪਤਾ ਲੱਗਦੇ ਹੀ ਮੌਕੇ ’ਤੇ ਪੁੱਜ ਕੇ ਪੁਲਿਸ ਵੱਲੋਂ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।