ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

Date:

spot_img

👉ਵਿਦੇਸ਼ੀ ਤਸਕਰਾਂ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ
👉ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ : ਸੀ.ਪੀ. ਅੰਮ੍ਰਿਤਸਰ ਹਰਮਨਬੀਰ ਗਿੱਲ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਦਰਜ ਕਰਦਿਆਂ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦੇ ਤਿੰਨ ਕਾਰਕੁੰਨਾਂ ਨੂੰ 10 ਪਿਸਤੌਲਾਂ ਅਤੇ 1.022 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੌਤਮ ਉਰਫ਼ ਅਜੈ (28) -ਜੋ ਪੇਸ਼ੇ ਤੋਂ ਬਾਊਂਸਰ ਹੈ ਅਤੇ ਪਿੰਡ ਸੈਂਹਸਰਾ ਖੁਰਦ ਦਾ ਰਹਿਣ ਵਾਲਾ ਹੈ, ਰਵੀ ਸ਼ੇਰ ਸਿੰਘ (22) – ਜੋ ਪਿੰਡ ਗੁਰੂ ਕਾ ਬਾਗ਼ ਦਾ ਰਹਿਣ ਵਾਲਾ ਹੈ ਅਤੇ ਰਾਜਬੀਰ ਸਿੰਘ ਉਰਫ਼ ਰਾਜਾ (24) – ਜੋ ਪਿੰਡ ਬਾਸਰਕੇ ਭੈਣੀ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਵਿੱਚ ਪਾਲ ਐਵੇਨਿਊ (ਅੰਮ੍ਰਿਤਸਰ ਦਿਹਾਤੀ) ਵਿਖੇ ਰਹਿ ਰਿਹਾ ਹੈ, ਵਜੋਂ ਹੋਈ ਹੈ।

ਇਹ ਵੀ ਪੜ੍ਹੋ 👉‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਕਾਰਵਾਈ, 100 ਗ੍ਰਾਮ ਹੈਰੋਇਨ ਸਮੇਤ 2 ਨਸ਼ਾ ਤਸਕਰ ਕਾਬੂ

ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ 9 ਐਮ.ਐਮ. ਗਲੋਕ ਪਿਸਤੌਲ ਅਤੇ ਸੱਤ .30 ਬੋਰ ਪਿਸਤੌਲ ਸ਼ਾਮਲ ਹਨ। ਪੁਲਿਸ ਟੀਮਾਂ ਨੇ ਤਸਕਰੀ ਲਈ ਵਰਤਿਆ ਜਾ ਰਿਹਾ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਮੁਲਜ਼ਮਾਂ ਨੂੰ ਗੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਉਂਦੇ ਸਨ ਤਾਂ ਜੋ ਇਹ (ਹਥਿਆਰ) ਅੱਗੇ ਸਪਲਾਈ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਇਸ ਨੈੱਟਵਰਕ ਨਾਲ ਜੁੜੇ ਹੋਰ ਕਾਰਕੁੰਨਾਂ ਦੀ ਪਛਾਣ ਕਰਨ ਅਤੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ (ਸੀ.ਪੀ.) ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਥਾਣਾ ਕੈਂਟ ਖੇਤਰ ਤੋਂ ਗੌਤਮ ਉਰਫ਼ ਅਜੈ ਅਤੇ ਰਵੀ ਸ਼ੇਰ ਸਿੰਘ ਨੂੰ ਦੋ ਗਲੋਕ ਪਿਸਤੌਲਾਂ ਅਤੇ ਇੱਕ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ।

ਇਹ ਵੀ ਪੜ੍ਹੋ 👉ਟਾਈਗਰ ਸ਼ਰਾਫ ‘ਤੇ ਹਮਲੇ ਕਰਨ ਵਾਲੇ ਹਮਲਾਵਰਾਂ ਦੀ ਪਹਿਲੀ ਫੋਟੋ ਆਈ ਸਾਹਮਣੇ,, ਪੁਲਿਸ ਨੂੰ ਮਿਲੇ ਅਹਿਮ ਸੁਰਾਗ

ਉਨ੍ਹਾਂ ਦੱਸਿਆ ਕਿ ਸਖ਼ਤੀ ਨਾਲ ਪੁੱਛਗਿੱਛ ਕਰਨ’ਤੇ ਮੁਲਜ਼ਮ ਗੌਤਮ ਦੇ ਖੁਲਾਸੇ ’ਤੇ ਪੁਲਿਸ ਨੇ ਸੱਤ ਹੋਰ ਪਿਸਤੌਲ ਬਰਾਮਦ ਕੀਤੇ।ਉਨ੍ਹਾਂ ਦੱਸਿਆ ਕਿ ਅਗਲੇਰੀ ਤਫ਼ਤੀਸ਼ ਦੌਰਾਨ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਤੀਜੇ ਸਾਥੀ, ਜਿਸ ਦੀ ਪਛਾਣ ਰਾਜਬੀਰ ਸਿੰਘ ਉਰਫ਼ ਰਾਜਾ ਵਜੋਂ ਹੋਈ ਹੈ, ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਉਸ ਕੋਲੋਂ ਇੱਕ ਹੋਰ .30 ਬੋਰ ਪਿਸਤੌਲ ਅਤੇ 1.022 ਕਿਲੋ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਹੁਣ ਤੱਕ ਕੁੱਲ ਦਸ ਪਿਸਤੌਲਾਂ ਦੀ ਬਰਾਮਦਗੀ ਕੀਤੀ ਗਈ ਹੈ।ਸੀ.ਪੀ. ਨੇ ਦੱਸਿਆ ਕਿ ਗੌਤਮ ਅਤੇ ਰਾਜਬੀਰ ਦੋਵਾਂ ਦਾ ਹੀ ਅਪਰਾਧਿਕ ਪਿਛੋਕੜ ਹੈ। ਗੌਤਮ ਵਿਰੁੱਧ ਪਹਿਲਾਂ ਹੀ ’ਆਰਮਜ਼ ਐਕਟ’ ਅਤੇ ’ਐਨ.ਡੀ.ਪੀ.ਐਸ. ਐਕਟ’ ਤਹਿਤ ਦੋ ਮਾਮਲੇ ਦਰਜ ਹਨ, ਜਦਕਿ ਰਾਜਬੀਰ ਵਿਰੁੱਧ ’ਐਨ.ਡੀ.ਪੀ.ਐਸ. ਐਕਟ’ ਤਹਿਤ ਪੰਜ ਮਾਮਲੇ ਚੱਲ ਰਹੇ ਹਨ। ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 193, ਮਿਤੀ 13.10.2026 ਨੂੰ ’ਆਰਮਜ਼ ਐਕਟ’ ਦੀਆਂ ਧਾਰਾਵਾਂ 25(6), 25(7) ਅਤੇ 25(8) ਅਤੇ ’ਐਨ.ਡੀ.ਪੀ.ਐਸ. ਐਕਟ’ ਦੀਆਂ ਧਾਰਾਵਾਂ 21(ਸੀ) ਅਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਕੈਂਟ ਵਿਖੇ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related