Jammu News: ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਜਿੱਥੇ ਭਾਰਤ ਨੇ ਬੀਤੀ ਰਾਤ ਪਾਕਿਸਤਾਨ ’ਚ ਅੱਤਵਾਦੀਆਂ ਦੇ ਟਿਕਾਣਿਆਂ ’ਤੇ ਹਮਲੇ ਕਰਕੇ ਉਨ੍ਹਾਂ ਨੂੰ ਖ਼ਤਮ ਕਰ ਦਿੱਤਾ ਹੈ, ਉਥੇ ਪਾਕਿਸਤਾਨੀ ਫੌਜਾਂ ਵੱਲੋਂ ਵੀ ਸਰਹੱਦ ਪਾਰ ਤੋਂ ਲਗਾਤਾਰ ਗੋਲੀਬਾਰੀ ਕੀਤੀ ਜਾਰਹੀ ਹੈ। ਇਸ ਗੋਲੀਬਾਰੀ ਦੌਰਾਨ ਜੰਮੂ ਦੇ ਪੁਣਛ ਖੇਤਰ ’ਚ ਇੱਕ ਗੁਰਦੁਆਰੇ ’ਤੇ ਹੋਏ ਹਮਲੇ ਕਾਰਨ ਤਿੰਨ ਸਿੱਖਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਪੁਣਛ ਵਿੱਚ ਅਮਰਜੀਤ ਸਿੰਘ, ਅਮਰੀਕ ਸਿੰਘ ਅਤੇ ਰਣਜੀਤ ਸਿੰਘ ਸ਼ਾਮਲ ਹਨ।
ਇਹ ਵੀ ਪੜ੍ਹੋ ਪਟਿਆਲਾ ’ਚ ਵਾਪਰਿਆਂ ਦਰਦਨਾਕ ਹਾਦਸਾ; ਟਿੱਪਰ ਤੇ ਇਨੋਵਾ ਦੀ ਟੱਕਰ ’ਚ ਡਰਾਈਵਰ ਸਹਿਤ 7 ਸੱਤ ਬੱਚਿਆਂ ਦੀ ਹੋਈ ਮੌ+ਤ
ਇਸਤੋਂ ਇਲਾਵਾ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ ਦੇ ਨਾਲ ਲੱਗਦੇ ਪਿੰਡਾਂ ’ਤੇ ਤੋਪਾਂ ਦੇ ਭਾਰੀ ਗੋਲੇ ਅਤੇ ਮੋਰਟਾਰ ਦਾਗੇ ਜਾਣ ਕਾਰਨ ਚਾਰ ਬੱਚਿਆਂ ਸਮੇਤ ਘੱਟੋ-ਘੱਟ 12 ਲੋਕ ਮਾਰੇ ਗਏ ਅਤੇ 57 ਹੋਰ ਜ਼ਖਮੀ ਹੋ ਗਏ। ਦਸਣਾ ਬਣਦਾ ਹੈ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ ਕਸ਼ਮੀਰ ’ਚ ਲਗਾਤਾਰ ਗੋਲੀਬਾਰੀ ਕੀਤੀ ਜਾ ਰਹੀ ਹੈ, ਜਿਸ ਵਿੱਚ ਸਭ ਤੋਂ ਵੱਧ ਨੁਕਸਾਨ ਪੁਣਛ ਜ਼ਿਲ੍ਹਾ ਵਿਚ ਹੋਇਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।






