
Moga News: ਬੀਤੀ ਦੇਰ ਰਾਤ ਮੋਗਾ-ਬਰਨਾਲਾ ਕੌਮੀ ਮਾਰਗ ‘ਤੇ ਵਾਪਰੇ ਇੱਕ ਦਰਦਨਾਕ ਹਾਦਸੇ ਦੇ ਵਿਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕਾਂ ਵਿਚੋਂ ਦੋ ਜਣੇ ਪਿੰਡ ਰਣੀਆ ਦੇ ਰਹਿਣ ਵਾਲੇ ਸਨ। ਜਦੋਂ ਕਿ ਤੀਜ਼ੇ ਦੀ ਪਹਿਚਾਣ ਨਹੀਂ ਹੋ ਸਕੀ ਸੀ। ਸੂਚਨਾ ਮੁਤਾਬਕ ਇਹ ਸਾਰੇ ਦੋਸਤ ਖਾਣਾ ਖਾਣ ਲਈ ਆਪਣੀ ਸਵਿਫ਼ਟ ਕਾਰ ਰਾਹੀਂ ਨਿਕਲੇ ਸਨ।
ਇਹ ਵੀ ਪੜ੍ਹੋ ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਹਵਾਲਾਤੀ ਭਿੜੇ, ਇੱਕ ਦਾ ਸਿਰ ਪਾਟਿਆ
ਇਸ ਦੌਰਾਨ ਪਿੰਡ ਬੋਢੇ ਕੋਲ ਸਥਿਤ ਇੱਕ ਪੈਟਰੋਲ ਪੰਪ ਦੇ ਸਾਹਮਣੇ ਇੰਨ੍ਹਾਂ ਦੀ ਤੇਜ਼ ਰਫ਼ਤਾਰ ਕਾਰ ਸੜਕ ਦੇ ਡਿਵਾਈਡਰ ਨਾਲ ਜਾ ਟਕਰਾਈ ਤੇ ਬਾਅਦ ਵਿਚ ਨਾਲ ਲੱਗਦੇ ਖੇਤਾਂ ਵਿਚ ਜਾ ਪਲਟੀ। ਇਸ ਹਾਦਸੇ ਵਿਚ ਮੌਕੇ ‘ਤੇ ਹੀ ਤਿੰਨਾਂ ਨੌਜਵਾਨਾਂ ਦੀ ਮੌਤ ਹੋ ਗਈ, ਜਿੰਨ੍ਹਾਂ ਵਿਚੋਂ ਦੋ ਦੀ ਪਹਿਚਾਣ ਪਰਵਿੰਦਰ ਸਿੰਘ(30 ਸਾਲ) ਅਤੇ ਹਰਪ੍ਰੀਤ(29 ਸਾਲ) ਵਾਸੀ ਪਿੰਡ ਰਣੀਆ ਦੇ ਤੌਰ ‘ਤੇ ਹੋਈ।
ਇਹ ਵੀ ਪੜ੍ਹੋ Poice ਵਾਲੀ ਨਸ਼ਾ ਤਸਕਰ ‘Insta queen’ ਦਾ ਮੁੜ ਮਿਲਿਆ 2 ਦਿਨਾਂ ਦਾ ਹੋਰ ਰਿਮਾਂਡ
ਘਟਨਾ ਦਾ ਪਤਾ ਲੱਗਦੇ ਹੀ ਸੜਕ ਸੁਰੱਖਿਆ ਫ਼ੌਰਸ ਦੀ ਗੱਡੀ ਅਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਕੇ ‘ਤੇ ਪੁੱਜੇ ਅਤੇ ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਗੱਡੀ ਵਿਚੋਂ ਬਾਹਰ ਗੱਡੀ। ਇਸ ਹਾਦਸੇ ਵਿਚ ਗੱਡੀ ਪੂਰੀ ਤਰ੍ਹਾਂ ਤਬਾਹ ਹੋ ਗਈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।




