ਹੁਣ ਤੱਕ 2002.24 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ : ਡਿਪਟੀ ਕਮਿਸ਼ਨਰ

0
17

ਬਠਿੰਡਾ, 14 ਨਵੰਬਰ : ਕਿਸਾਨਾਂ ਨੂੰ 13 ਨਵੰਬਰ ਤੱਕ 2002.24 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਝੋਨੇ ਦੀ ਖਰੀਦ ਤੇ ਚੁਕਾਈ ਪ੍ਰਬੰਧਾਂ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਸਾਂਝੀ ਕੀਤੀ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਸ ਮੰਡੀ ਵਿੱਚ ਝੋਨੇ ਵੱਧ ਪਿਆ ਹੈ ਉਥੇ ਦੌਰਾ ਕਰਨਾ ਲਾਜ਼ਮੀ ਬਣਾਇਆ ਜਾਵੇ ਅਤੇ ਝੋਨੇ ਦੀ ਖਰੀਦ ਤੇ ਚੁਕਾਈ ‘ਚ ਹੋਰ ਤੇਜ਼ੀ ਲਿਆਂਦੀ ਜਾਵੇ।

ਜ਼ਿਮਨੀ ਚੋਣਾਂ: ਪੰਜਾਬ ਸਰਕਾਰ ਵੱਲੋਂ 20 ਨਵੰਬਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ

ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 11,00,389 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਨ੍ਹਾਂ ’ਚੋਂ 9,56,899 ਮੀਟ੍ਰਿਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦਿਆਂ ਗਿਆ ਹੈ।ਇਸ ਸਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਨੇ 4,04,332 ਮੀਟ੍ਰਿਕ ਟਨ, ਮਾਰਕਫੈੱਡ ਨੇ 2,40,670 ਮੀਟ੍ਰਿਕ ਟਨ, ਪਨਸਪ ਨੇ 2,00,633 ਮੀਟ੍ਰਿਕ ਟਨ ਤੇ ਪੰਜਾਬ ਵੇਅਰ ਹਾਊਸ ਨੇ 1,11,264 ਮੀਟ੍ਰਿਕ ਟਨ ਝੋਨਾ ਖਰੀਦਿਆਂ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ’ਚ ਕੋਈ ਦਿੱਕਤ ਨਾ ਆਵੇ।

 

LEAVE A REPLY

Please enter your comment!
Please enter your name here