ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਬਣਾਇਆ ਜਾਵੇ ਯਕੀਨੀ:ਡਿਪਟੀ ਕਮਿਸ਼ਨਰ

0
5
33 Views

ਬਠਿੰਡਾ, 20 ਜੂਨ : ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਛੇਤੀ ਸ਼ੁਰੂ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮਹੀਨੇਵਾਰ ਸਮੀਖਿਆ ਮੀਟਿੰਗ ਕੀਤੀ।

ਡਿਪਟੀ ਕਮਿਸ਼ਨਰ ਨੇ ਆਰਟੀਏ, ਸੇਵਾ ਤੇ ਫ਼ਰਦ ਕੇਂਦਰਾਂ ਦਾ ਅਚਨਚੇਤੀ ਦੌਰਾ ਕਰਕੇ ਲਿਆ ਜਾਇਜ਼ਾ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟਾਂ ਦੇ ਨਾਲ ਸਬੰਧਤ ਪ੍ਰੋਜੈਕਟ ਦੀਆਂ ਤਸਵੀਰਾਂ ਵੀ ਤਰੁੰਤ ਜਮਾਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਇਸ ਦੌਰਾਨ ਕਮਿਸ਼ਨਰ ਨਗਰ ਨਿਗਮ ਰਾਹੁਲ, ਏਡੀਸੀ ਲਤੀਫ ਅਹਿਮਦ, ਸਿਵਲ ਸਰਜਨ ਡਾ ਤੇਜਵੰਤ ਢਿੱਲੋਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੈਅਰਮੈਨ ਅੰਮਿਤ ਲਾਲ ਅਗਰਵਾਲ, ਉਪ ਅਰਥ ਅਤੇ ਅੰਕੜਾ ਸਲਾਹਕਾਰ ਸੁਨੀਤਾ ਪਾਲ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here