ਸਰਕਾਰੀ ਸੇਵਾਵਾਂ ਦਾ ਲਾਭ ਲੈਣ, ਸੂਝਾਅ ਤੇ ਸ਼ਿਕਾਇਤ ਸਬੰਧੀ ਹੈਲਪਲਾਈਨ ਨੰਬਰ 1100 ’ਤੇ ਕੀਤਾ ਜਾ ਸਕਦੈ ਸੰਪਰਕ- DC ਦੀਪਸ਼ਿਖਾ

Date:

spot_img

ਲੋਕਾਂ ਨੂੰ ਸੁਖਾਵੇ ਮਾਹੌਲ ਵਿਚ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵਚਨਬੱਧ
ਵੱਖ-ਵੱਖ ਵਿਭਾਗਾਂ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ 900 ਤੋਂ ਵਧੇਰੇ ਨਾਗਰਿਕ ਸੇਵਾਵਾਂ
Ferozepur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੁਰਜੋਰ ਉਪਰਾਲੇ ਕੀਤੇ ਗਏ ਹਨ। ਨਾਗਰਿਕਾਂ ਨੁੰ ਸੁਖਾਵੇ ਮਾਹੌਲ ਵਿਚ ਤੇ ਖੱਜਲ -ਖੁਆਰੀ ਰਹਿਤ ਸੇਵਾਵਾਂ ਦੇਣ ਲਈ ਪ੍ਰਸ਼ਾਸਨਿਕ ਵਿਭਾਗ ਲਗਾਤਾਰ ਹੰਭਲੇ ਮਾਰ ਰਹੇ ਹਨ। ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵੱਲੋਂ 900 ਤੋਂ ਵਧੇਰੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਦਿੱਤੀ।

ਇਹ ਵੀ ਪੜ੍ਹੋ  ਪਾਰਕਿੰਗ ਵਿਵਾਦ ਦੌਰਾਨ ‘ਵਿਗਿਆਨੀ’ ਦੀ ਹੋਈ ਮੌ+ਤ, ਗੁਆਂਢੀ ’ਤੇ ਪਰਚਾ ਦਰਜ਼

ਉਨ੍ਹਾਂ ਨੇ ਦੱਸਿਆ ਕਿ ਕਿਸੇ ਵੀ ਸਰਕਾਰੀ ਸੇਵਾ ਦਾ ਲਾਭ ਲੈਣ ਲਈ, ਸੁਝਾਅ ਦੇਣ ਲਈ ਜਾਂ ਸ਼ਿਕਾਇਤ ਦਰਜ ਕਰਵਾਉਣ ਲਈ ਹੈਲਪਲਾਈਨ ਨੰਬਰ 1100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ 98555-01076 ‘ਤੇ ਵਟਸਐਪ ਰਾਹੀਂ ਸੇਵਾ ਕੇਂਦਰ ਵੱਲੋਂ ਦਿੱਤੀਆਂ ਜਾਣ ਵਾਲਿਆਂ ਸੇਵਾਵਾਂ ਸਬੰਧੀ ਆਨਲਾਇਨ ਟੋਕਨ ਬੁੱਕ ਕਰਨ ਦੇ ਨਾਲ-ਨਾਲ ਅਨੇਕਾ ਸੇਵਾਵਾਂ ਦਾ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਘਰ ਬੈਠੇ ਡੋਰ ਸਟੈਪ ਡਲਿਵਰੀ (DSD)ਰਾਹੀਂ ਘਰ ਬੈਠੇ ਸੇਵਾਵਾਂ ਲੈਣ ਲਈ 1076 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਿਰਜਣ ਦਾ ਮਕਸਦ ਲੋਕਾਂ ਦੀ ਖੱਜਲ -ਖੁਆਰੀ ਨੂੰ ਦੂਰ ਕਰਕੇ ਘਰ ਬੈਠੇ ਹੀ ਸੇਵਾਵਾਂ ਮੁਹੱਈਆ ਕਰਵਾਉਣੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 74 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...

चुटकुलों से सरकार नहीं, सिनेमा हॉल चल सकते हैं: नायब सिंह सैनी

👉हरियाणा के मुख्यमंत्री ने धूरी की ऐतिहासिक धरती से...