ਜਲੰਧਰ, 28 ਦਸੰਬਰ: ਕਰੀਬ ਇੱਕ ਹਫ਼ਤਾ ਪਹਿਲਾਂ 20 ਦਸੰਬਰ ਨੂੰ ਝਾੜੀਆਂ ਵਿਚੋਂ ਇੱਕ ਨੌਜਵਾਨ ਦੀ ਬਰਾਮਦ ਹੋਈ ਲਾਸ਼ ਦੇ ਮਾਮਲੇ ਨੂੰ ਹੱਲ ਕਰਦਿਆਂ ਪੁਲਿਸ ਨੇ ਮ੍ਰਿਤਕ ਦੀ ਪਤਨੀ ਅਤੇ ਉਸਦੇ ਪ੍ਰੇਮੀ ਨੂੰ ਕਾਬੂ ਕੀਤਾ ਹੈ। ਮ੍ਰਿਤਕ ਮੁਕੇਸ਼ ਕੁਮਾਰ ਦਾ ਕਤਲ ਪਤਨੀ ਤੇ ਪ੍ਰੇਮੀ ਵੱਲੋਂ ਹੀ ਕੀਤਾ ਗਿਆ ਸੀ ਕਿਉਂਕਿ ਪਤਨੀ ਆਪਣੇ ਪ੍ਰੇਮੀ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ। ਸ਼ਨੀਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਰਾਹੀਂ ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਨੇ ਦਸਿਆ ਕਿ ਮੁਲਜਮਾਂ ਨੂੰ ਕਾਬੂ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ਵਿੱਚੋਂ ਕਤਲ ਲਈ ਵਰਤਿਆਂ ਇੱਕ ਤੇਜ਼ਧਾਰ ਦਾਤਰ ਅਤੇ ਦੋ ਮੋਟਰਸਾਈਕਲ ਵੀ ਬਰਾਮਦ ਕੀਤੇ ਹਨ।
ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਨੀਰੂ ਬਾਲਾ ਅਤੇ ਅਤੇ ਉਸਦੇ ਪ੍ਰੇਮੀ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਈਦਗਾਹ ਮੁਹੱਲਾ ਜਲੰਧਰ ਵਜੋਂ ਹੋਈ ਹੈ। ਸੂਚਨਾ ਮੁਤਾਬਕ ਨੀਰੂ ਅਤੇ ਹੈਪੀ ਇੱਕ ਮਾਲ ਵਿਚ ਇਕੱਠੇ ਕੰਮ ਕਰਦੇ ਸਨ, ਜਿੱਥੇ ਦੋਨਾਂ ਦੇ ਨਜਾਇਜ਼ ਸਬੰਧ ਬਣ ਗਏ ਤੇ ਦੋਨਾਂ ਨੇ ਇਕੱਠੇ ਰਹਿਣ ਦੀ ਯੋਜਨਾ ਬਣਾਈ ਪ੍ਰੰਤੂ ਨੀਰੂ ਪਹਿਲਾਂ ਹੀ ਮੁਕੇਸ਼ ਕੁਮਾਰ ਪੁੱਤਰ ਸਤਪਾਲ ਵਾਸੀ ਤਿਲਕ ਨਗਰ ਜਲੰਧਰ ਨਾਲ ਵਿਆਹੀਹੋਈ ਸੀ। ਮੁਲਜਮਾਂ ਨੂੰ ਲੱਗਿਆ ਕਿ ਮੁਕੇਸ਼ ਕੁਮਾਰ ਨੇ ਉਸਨੂੰ ਤਲਾਕ ਨਹੀਂ ਦੇਣਾ, ਜਿਸਦੇ ਚੱਲਦੇ ਉਸਨੂੰ ਰਾਸਤੇ ਵਿਚੋਂ ਹਟਾਉਣ ਦੀ ਯੋਜਨਾ ਬਣਾਈ ਅਤੇ ਕਤਲ ਕਰਕੇ ਲਾਸ਼ ਨੂੰ ਸੁੱਟ ਦਿੱਤਾ।
ਇਹ ਵੀ ਪੜ੍ਹੋ ਅਲਵਿਦਾ ਡਾ ਮਨਮੋਹਨ ਸਿੰਘ: ਸਿੱਖ ਰਹੁ ਰੀਤਾਂ ਮੁਤਾਬਕ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸੰਸਕਾਰ
ਇਹ ਲਾਸ਼ ਪੁਲਿਸ ਨੂੰ ਸਦਰ ਨਕੋਦਰ ਦੇ ਅਧੀਨ ਪੈਂਦੇ ਪਿੰਡ ਮੂੰਡ ਨੇੜੇ ਅਲੂਆ ਇਲਾਕੇ ਤੋਂ ਬਰਾਮਦ ਹੋਈ ਸੀ। ਇਸ ਸਬੰਧੀ ਤੁਰੰਤ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀਆਂ ਖਿਲਾਫ ਥਾਣਾ ਸਦਰ ਨਕੋਦਰ ਵਿਖੇ ਮੁਕੱਦਮਾ ਨੰਬਰ 156 ਮਿਤੀ 20-12-2024 ਧਾਰਾ 103 ਬੀ.ਐਨ.ਐਸ ਤਹਿਤ ਦਰਜ ਕੀਤੀ ਗਈ ਸੀ। ਐਸਐਸਪੀ ਵੱਲੋਂ ਕੇਸ ਦੇ ਹੱਲ ਲਈ ਡੀਐਸਪੀ ਨਕੋਦਰ ਸੁਖਪਾਲ ਸਿੰਘ ਦੀ ਨਿਗਰਾਨੀ ਹੇਠ ਐਸ.ਐਚ.ਓ ਸਦਰ ਨਕੋਦਰ ਐਸ.ਆਈ ਬਲਜਿੰਦਰ ਸਿੰਘ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ। ਇਸ ਟੀਮ ਵੱਲੋਂ ਕੀਤੀ ਜਾਂਚ ਦੌਰਾਨ ਇਹ ਕਹਾਣੀ ਸਾਹਮਣੇ ਆਈ, ਜਿਸਤੋਂ ਬਾਅਦ ਦੋਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਪ੍ਰੇਮੀ ਨਾਲ ਵਿਆਹ ਕਰਵਾਉਣ ਲਈ ‘ਕਲਯੁਗੀ’ ਪਤਨੀ ਨੇ ਪਤੀ ਨੂੰ ‘ਗੱਡੀ’ ਚੜਾਇਆ , ਪ੍ਰੇਮੀ ਸਹਿਤ ਕਾਬੂ"