ਚੰਡੀਗੜ੍ਹ, 31 ਮਈ:ਵੋਟਰਾਂ ਦੀ ਸੌਖ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਅਤੇ ਗਰਮੀ ਦੇ ਕਹਿਰ ਤੋਂ ਰਾਹਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਲੱਖਣ ਪਹਿਲਕਦਮੀ ਕਰਦਿਆਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸ੍ਰੀ ਸਿਬਿਨ ਸੀ ਵੱਲੋਂ ਮਾਰਕਫੈਡ ਰਾਹੀਂ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਪੰਜਾਬ ਭਰ ਦੇ ਸਾਰੇ 24,451 ਪੋਲਿੰਗ ਸਟੇਸ਼ਨਾਂ ’ਤੇ ਗੁਲਾਬ ਸ਼ਰਬਤ ਦੀ ਵੰਡ ਕਰਨ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।ਇਸ ਪਹਿਲਕਦਮੀ ਦਾ ਉਦੇਸ਼ ਵੋਟਰਾਂ ਨੂੰ ਇਸ ਕੜਾਕੇ ਦੀ ਗਰਮੀ ਵਿੱਚ ਰਾਹਤ ਦੇਣ ਲਈ ਇਹ ਪੀਣ ਵਾਲਾ ਪਦਾਰਥ ਪ੍ਰਦਾਨ ਕਰਨਾ ਹੈ ਤਾਂ ਜੋ ਵੋਟਰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦੇ ਹੋਏ ਗਰਮੀ ਤੋਂ ਬਚ ਸਕਣ।
ਪੰਜਾਬ ’ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
ਮੌਕੇ ’ਤੇ ਤਿਆਰ ਕੀਤੇ ਜਾਣ ਵਾਲੇ ਇਸ ਗੁਲਾਬ ਸ਼ਰਬਤ ਦੀ ਪੇਸ਼ਕਸ਼ ਕਰਕੇ, ਮਾਰਕਫੈੱਡ ਸਹਿਕਾਰੀ ਲਹਿਰ ਰਾਹੀਂ ’ਮੇਕ ਇਨ ਪੰਜਾਬ’ ਉਤਪਾਦਾਂ ਦੀ ਅਮੀਰ ਪਰੰਪਰਾ ਨੂੰ ਵੀ ਉਤਸ਼ਾਹਿਤ ਕਰ ਰਿਹਾ ਹੈ।ਮਾਰਕਫੈੱਡ ਦੇ ਐਮ.ਡੀ. ਸ੍ਰੀ ਗਿਰੀਸ਼ ਦਿਆਲਨ ਨੇ ਕਿਹਾ ਕਿ ਅਸੀਂ ਮਾਣ ਮਹਿਸੂਸ ਕਰਦੇ ਹਾਂ ਕਿ ਸਾਨੂੰ ਇਸ ਲੋਕਤੰਤਰੀ ਪ੍ਰਕਿਰਿਆ ਦੌਰਾਨ ਵੋਟਰਾਂ ਨੂੰ ਹਾਈਡਰੇਟਿਡ ਰੱਖਣ ਅਤੇ ਆਰਾਮ ਪਹੁੰਚਾਉਣ ਦਾ ਮੌਕਾ ਮਿਲਿਆ ਹੈ। ਸਾਡਾ ਗੁਲਾਬ ਸ਼ਰਬਤ ਪੰਜਾਬ ਦੇ ਸਹਿਕਾਰੀ ਖੇਤਰ ਦੀ ਗੁਣਵੱਤਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਦੇ ਸਾਰੇ ਜ਼ਿਲਿ੍ਹਆਂ ਅਤੇ ਪੋਲਿੰਗ ਸਟੇਸ਼ਨਾਂ ’ਤੇ ਗੁਲਾਬ ਸ਼ਰਬਤ ਦੀ ਵੰਡ ਕੀਤੀ ਜਾਵੇਗੀ ।
Share the post "ਵੋਟਰਾਂ ਨੂੰ ਗਰਮੀ ਤੋਂ ਰਾਹਤ ਦਿਵਾਉਣ ਲਈ ਮਾਰਕਫੈੱਡ ਲਗਾਏਗੀ ਠੰਢੇ-ਮਿੱਠੇ ਸਰਬਤ ਦੀਆਂ ਛਬੀਲਾਂ"