ਚੰਡੀਗੜ੍ਹ, 24 ਮਈ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ। ਨਰਿੰਦਰ ਮੋਦੀ ਅੱਜ ਸਵੇਰੇ ਹਿਮਾਚਲ ਵਿਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਦੁਪਹਿਰ ਕਰੀਬ 3:30 ਵਜੇ ਗੁਰਦਾਸਪੁਰ ਦੇ ਵਿਚ ਪਾਰਟੀ ਉਮੀਦਵਾਰ ਦਿਨੇਸ਼ ਬੱਬੂ ਚੋਣ ਪ੍ਰਚਾਰ ਕਰਨਗੇ। ਸਰਹੱਦੀ ਜ਼ਿਲ੍ਹਾ ਹੋਣ ਕਾਰਨ ਗੁਰਦਾਸਪੁਰ ਅਤੇ ਦੀਨਾਨਗਰ ਵਿੱਚ ਪੈਰਾ ਮਿਲਟਰੀ ਦੇ ਨਾਲ-ਨਾਲ ਸੀਮਾ ਸੁਰੱਖਿਆ ਬਲ ਅਤੇ ਪਠਾਨਕੋਟ ਦੇ ਏਅਰਬੇਸ ਨੂੰ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਪੰਜਾਬ ਪੁਲਿਸ ਦੀ ਭਾਰੀ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਗੁਰਦਾਸਪੂਰ ਤੋਂ ਬਾਅਦ PM ਮੋਦੀ ਸ਼ਾਮ ਤਕਰੀਬਨ 5:30 ਵਜੇ ਜਲੰਧਰ ਪਹੁੰਚਣਗੇ। ਜਿਥੇ ਉਹ ਜਲੰਧਰ ਤੋਂ ਭਾਜਪਾ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਨਜ਼ਰ ਆਉਂਣਗੇ।
ਦਿਓਰ-ਭਰਜਾਈ ਦੇ ਰਿਸ਼ਤੇ ਨੂੰ ਸ਼ਰਮਸਾਰ ਕਰਨ ਦਾ ਮਾਮਲਾ ਆਇਆ ਸਾਹਮਣੇ
ਦੱਸ ਦਈਏ ਕਿ ਪੰਜਾਬ ਵਿਚ 1 ਜੂਨ ਨੂੰ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਨੂੰ ਦੇਖਦੇ ਹੋਏ ਵੱਡੇ ਸਿਆਸੀ ਲੀਡਰਾਂ ਨੇ ਹੁਣ ਪੰਜਾਬ ਵੱਲ ਦਾ ਰੁੱਖ ਕਰ ਲਿਆ ਹੈ। ਇਸ ਦੌਰਾਨ ਬਸਪਾ ਸੁਪਰੀਮੋ ਮਾਇਆਵਤੀ ਵੀ ਪੰਜਾਬ ਦੌਰੇ ‘ਤੇ ਹਨ। ਉਹ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਅਤੇ ਪਾਰਟੀ ਦੇ ਸਟੇਟ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਦੇ ਪੱਖ ਵਿਚ ਚੋਣ ਜਨ ਸਭਾ ਨੂੰ ਸੰਬੋਧਨ ਕਰਨਗੇ। ਮਾਇਆਵਤੀ ਦੁਪਹਿਰ 12 ਵਜੇ ਉਹ ਨਵਾਂਸ਼ਹਿਰ ਦੇ ਬੱਗਾ ਰੋਡ ‘ਤੇ ਮਹਾਲਾਂਵ ਮੈਦਾਨ ਵਿਚ ਚੋਣ ਸਭਾ ਵਿਚ ਪਹੁੰਚੇਗੀ। ਪਾਰਟੀ ਵੱਲੋਂ ਉਨ੍ਹਾਂ ਦੀ ਰੈਲੀ ਨੂੰ ਲੈ ਕੇ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਪਤਾ ਲੱਗਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਹੋਰ ਵੱਡੇ ਨੇਤਾ ਵੀ ਚੋਣ ਪ੍ਰਚਾਰ ਲਈ ਆ ਰਹੇ ਹਨ।