Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹਰਾਸ਼ਟਰੀ ਅੰਤਰਰਾਸ਼ਟਰੀ

ਪੰਜਾਬ ਦੇ ਨੰਬਰਦਾਰਾਂ ਨੂੰ ਹੋਵੇਗੀ ਟੋਲ ਛੋਟ? ਸਾਂਸਦ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਅੱਗੇ ਰੱਖੀ ਮੰਗ

14 Views

ਦਿੱਲੀ/ਚੰਡੀਗੜ੍ਹ , 22 ਦਸੰਬਰ: ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਦਿੱਲੀ ਵਿਖੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਾਲ ਸਬੰਧਤ ਕੁਝ ਮੰਗਾਂ ਰੱਖੀਆਂ। ਇੱਥੇ ਜਾਰੀ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਕਿਹਾ, “ਮੈਂ ਪਟਿਆਲਾ ਦੀਆਂ ਕੁਝ ਮੰਗਾਂ ਉਠਾਉਣ ਲਈ ਕੇਂਦਰੀ ਮੰਤਰੀ ਨਿਤਿਨ ਗਡਕਰੀ ਜੀ ਨਾਲ ਮੁਲਾਕਾਤ ਕੀਤੀ ਸੀ। ਪਹਿਲੀ ਮੰਗ ਪਟਿਆਲਾ ਦੇ ਨਵੇਂ ਬੱਸ ਸਟੈਂਡ ਨੇੜੇ ਦੋ ਮਾਰਗੀ ਫਲਾਈਓਵਰ ਦੀ ਉਸਾਰੀ ਦੇ ਨਵੇਂ ਪ੍ਰੋਜੈਕਟ ਦੀ ਹੈ ਤਾਂ ਜੋ ਸੌਖੀ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।”

ਬਿਹਾਰਨ ਨੂੰਹ ਨੇ ਸੁੱਤੀ ਪਈ ਸੱਸ ਦਾ ਕੀਤਾ ਕਤਲ

ਇਸ ਪ੍ਰੋਜੈਕਟ ਬਾਰੇ ਹੋਰ ਜਾਣਕਾਰੀ ਦਿੰਦਿਆਂ ਪ੍ਰਨੀਤ ਕੌਰ ਨੇ ਦੱਸਿਆ ਕਿ, “ਪਟਿਆਲਾ ਦੇ ਰਾਜਪੁਰਾ ਰੋਡ ‘ਤੇ ਨਵੇਂ ਅੰਤਰਰਾਜੀ ਬੱਸ ਟਰਮੀਨਲ ਦੇ ਨਿਰਮਾਣ ਨਾਲ ਸਰਹਿੰਦ ਬਾਈਪਾਸ ਤੋਂ ਪੰਜਾਬੀ ਯੂਨੀਵਰਸਿਟੀ ਤੱਕ ਦੀ ਆਵਾਜਾਈ ਵਿੱਚ ਕਈ ਗੁਣਾ ਵਾਧਾ ਹੋਇਆ ਹੈ। ਇਸ ਸੈਕਸ਼ਨ ‘ਤੇ ਆਵਾਜਾਈ ਦੇ ਸੁਤੰਤਰ ਪ੍ਰਵਾਹ ਨੂੰ ਯਕੀਨੀ ਬਣਾਉਣ ਲਈ NH-7 ਦੇ ਬਾਈਪਾਸ ਜੰਕਸ਼ਨ ਦੇ ਸੁਧਾਰ ਦੀ ਸਖ਼ਤ ਲੋੜ ਹੈ।”

ਬਹਿਬਲਕਲਾਂ ਗੋਲੀਕਾਂਡ ਮਾਮਲੇ ‘ਚ SIT ਨੇ ਪੇਸ਼ ਕੀਤੀ ਸਟੇਟਸ ਰਿਪੋਰਟ, ਮੋਰਚਾ ਖ਼ਤਮ

ਉਨ੍ਹਾਂ ਅੱਗੇ ਕਿਹਾ, “ਮੈਂ ਮੰਤਰੀ ਨੂੰ 593.25 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਵਾਲਾ ਇੱਕ ਵਿਸਤ੍ਰਿਤ ਪ੍ਰਸਤਾਵ ਪੇਸ਼ ਕੀਤਾ ਹੈ, ਜਿਸ ਵਿੱਚ ਪਟਿਆਲਾ ਸ਼ਹਿਰ ਵਾਲੇ ਪਾਸੇ ਤੋਂ ਇੱਕ ਫਲਾਈਓਵਰ ਬਣਾਉਣ ਅਤੇ ਇਸ ਜੰਕਸ਼ਨ ‘ਤੇ ਨਵੇਂ ਬਣੇ ਫਲਾਈਓਵਰ ਨਾਲ ਟ੍ਰੈਫਿਕ ਨੂੰ ਪਟਿਆਲਾ ਸਾਈਡ ਤੋਂ ਪੰਜਾਬੀ ਯੂਨੀਵਰਸਿਟੀ ਨੇੜੇ ਵਹੀਕਲ ਅੰਡਰਪਾਸ ਤੱਕ ਜੋੜਨ ਦਾ ਪ੍ਰਸਤਾਵ ਦਿੱਤਾ ਗਿਆ ਹੈ। ਨਾਲ ਹੀ ਸਾਈਡ ਡਰੇਨ ਦੇ ਨਾਲ-ਨਾਲ 7.00 ਮੀਟਰ ਚੌੜੀ ਸਰਵਿਸ ਰੋਡ ਅਤੇ ਪਟਿਆਲਾ ਨੂੰ ਜਾਣ ਵਾਲੀ ਅਰਬਨ ਅਸਟੇਟ ਦੀ ਆਵਾਜਾਈ ਲਈ ਇੱਕ ਨਵਾਂ ਅੰਡਰਪਾਸ ਦੇ ਨਿਰਮਾਣ ਦੀ ਵੀ ਮੰਗ ਰੱਖੀ ਗਈ ਹੈ।” ਪ੍ਰਨੀਤ ਕੌਰ ਨੇ ਪੰਜਾਬ ਨੰਬਰਦਾਰ ਯੂਨੀਅਨ ਦਾ ਇੱਕ ਮੰਗ ਪੱਤਰ ਵੀ ਸੌਂਪਿਆ ਜਿਸ ਵਿੱਚ ਉਨ੍ਹਾਂ ਨੇ ਮੰਤਰਾਲੇ ਨੂੰ ਟੋਲ ਅਦਾ ਕਰਨ ਤੋਂ ਛੋਟ ਦੇਣ ਦੀ ਮੰਗ ਕੀਤੀ ਸੀ ਕਿਉਂਕਿ ਉਨ੍ਹਾਂ ਨੂੰ ਨਿਯਮਤ ਤੌਰ ‘ਤੇ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਜਾਣਾ ਪੈਂਦਾ ਹੈ।

Related posts

ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰਨ ਤੌਰ ਉੱਤੇ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

punjabusernewssite

Big News: CM ਕੇਜਰੀਵਾਲ ਦਾ PA ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ

punjabusernewssite

ਮੁੱਖ ਮੰਤਰੀ ਭਗਵੰਤ ਮਾਨ ਦਾ ਦਾਅਵਾ; ਗੁਜਰਾਤ ’ਚ ਭਾਰੀ ਬਹੁਮਤ ਨਾਲ ਬਣੇਗੀ ’ਆਪ’ ਦੀ ਸਰਕਾਰ

punjabusernewssite