ਪ੍ਰਵਾਰ ਨੇ ਕੀਤਾ ਦਾਅਵਾ, ਵਿਰਸਾ ਸਿੰਘ ਵਲਟੋਹਾ ਨੂੰ ਨਹੀਂ ਦਿੱਤਾ ਹਿਮਾਇਤ ਦਾ ਭਰੋਸਾ
ਸ਼੍ਰੀ ਅੰਮ੍ਰਿਤਸਰ ਸਾਹਿਬ, 29 ਅਪ੍ਰੈਲ: ਐਨ.ਐਸ.ਏ ਤਹਿਤ ਡਿੱਬਰੂਗੜ੍ਹ ਜੇਲ੍ਹ ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦਾ ਆਗਾਜ਼ ਭਲਕੇ ਮੰਗਲਵਾਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਕਰਨ ਤੋਂ ਬਾਅਦ ਕੀਤਾ ਜਾ ਰਿਹਾ। ਇਸ ਦੌਰਾਨ ਅੱਜ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਅਤੇ ਪਿਤਾ ਤਰਸੇਮ ਸਿੰਘ ਨੇ ਦਾਅਵਾ ਕੀਤਾ ਕਿਉਨ੍ਹਾਂ ਦੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ ਕੋਈ ਹਿਮਾਇਤ ਦੇਣ ਦਾ ਐਲਾਨ ਨਹੀਂ ਕੀਤਾ ਗਿਆ। ਪ੍ਰਵਾਰ ਨੇ ਅਫ਼ਸੋਸ ਜਾਹਰ ਕਰਦਿਆਂ ਕਿਹਾ ਕਿ ਜੇਕਰ ਬੰਦ ਸਿੰਘਾਂ ਦੀ ਰਿਹਾਈ ਦੇ ਲਈ ਸੱਚਮੁੱਚ ਹੀ ਅਕਾਲੀ ਦਲ ਸੰਜੀਦਾ ਸੀ ਤਾਂ ਉਨ੍ਹਾਂ ਨੂੰ ਹਿਮਾਇਤ ਕਰਨੀ ਚਾਹੀਦੀ ਸੀ ਪ੍ਰੰਤੂ ਹੁਣ ਉਹ ਕੋਝੀਆਂ ਚਾਲਾਂ ਚੱਲ ਕੇ ਲੋਕਾਂ ਵਿਚ ਭਰਮ ਭੁਲੇਖੇ ਪੈਦਾ ਕਰ ਰਹੇ ਹਨ।
ਸੁਨੀਤਾ ਕੇਜਰੀਵਾਲ, ਆਤਿਸ਼ੀ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਗੌਰਤਲਬ ਹੈ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਅੱਜ ਭਾਈ ਅੰਮ੍ਰਿਤਪਾਲ ਸਿੰਘ ਦੇ ਪ੍ਰਵਾਰ ਨਾਲ ਮੁਲਾਕਾਤ ਕੀਤੀ ਗਈ ਸੀ। ਜਿਕਰਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਖੰਡੂਰ ਸਾਹਿਬ ਤੋਂ ਆਪਣੀ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਬਲੇਰ ਦਾ ਨਾਂ ਵਾਪਸ ਲੈ ਲਿਆ ਸੀ। ਉਹਨਾਂ ਕਿਹਾ ਸੀ ਕਿ ਅਸੀਂ ਭਾਈ ਅੰਮ੍ਰਿਤਪਾਲ ਨੂੰ ਸਮਰਥਨ ਦੇਵਾਂਗੇ ਤੇ ਜੇਕਰ ਭਾਰਤੀ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੇ ਨਾਮ ਦਾਖਲ ਕਰਨ ਵਿੱਚ ਕੋਈ ਅੜਿੱਕਾ ਪਾਇਆ ਤਾਂ ਉਹ ਖਡੂਰ ਸਾਹਿਬ ਤੋਂ ਉਨ੍ਹਾਂ ਦੀ ਪਾਰਟੀ ਦਾ ਉਮੀਦਵਾਰ ਚੋਣ ਲੜੇਗਾ।
Share the post "ਭਲਕੇ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਕਰਨ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦਾ ਹੋਵੇਗਾ ਆਗਾਜ਼"