Friday, April 17, 2026
spot_img
spot_img

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਟਾਪਰ ਵਿਦਿਆਰਥੀਆਂ ਨੇ ਐਸ.ਐਸ.ਪੀ. ਡਾ. ਅਖਿਲ ਚੌਧਰੀ ਨਾਲ ਕੀਤੀ ਮੁਲਾਕਾਤ

Date:

spot_img

 👉ਵਿਦਿਆਰਥਣਾਂ ਅਤੇ ਐਸ.ਐਸ.ਪੀ. ਵਿਚਕਾਰ ਹੋਇਆ ਖੁੱਲ੍ਹਾ ਸੰਵਾਦ ਸੈਸ਼ਨ

 👉⁠ਵਿਦਿਆਰਥਣਾਂ ਨੂੰ ਪੰਜਾਬ ਪੁਲਿਸ ਦੇ ਕੰਟਰੋਲ ਰੂਮ ਅਤੇ ਹੋਰ ਦਫ਼ਤਰੀ ਪ੍ਰਕਿਰਿਆ ਨੂੰ ਪ੍ਰਤੱਖ ਤੌਰ ‘ਤੇ ਦੇਖਣ ਦਾ ਮੌਕਾ ਮਿਲਿਆ
Muktsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ‘ਇਕ ਦਿਨ ਡੀ.ਸੀ/ਐਸ.ਐਸ.ਪੀ. ਦੇ ਨਾਲ’ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਵਿਚ ਮੋਹਰੀ ਸਥਾਨ ਹਾਸਿਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੇ ਐਸ.ਐਸ.ਪੀ. ਡਾ. ਅਖਿਲ ਚੌਧਰੀ ਨਾਲ ਪੂਰੇ ਦਿਨ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ। ਇਸ ਅਨੌਖੀ ਪਹਿਲਕਦਮੀ ਦਾ ਉਦੇਸ਼ ਨਾ ਕੇਵਲ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕਰਨਾ ਸੀ, ਸਗੋਂ ਉਨ੍ਹਾਂ ਨੂੰ ਪ੍ਰਸ਼ਾਸਨਿਕ ਅਨੁਭਵ, ਲੀਡਰਸ਼ਿਪ ਅਤੇ ਪੁਲਿਸ ਸੇਵਾ ਦੀਆਂ ਜ਼ਮੀਨੀ ਹਕੀਕਤਾਂ ਤੋਂ ਜਾਣੂ ਕਰਵਾਉਣਾ ਵੀ ਸੀ।ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਵਿਦਿਆਰਥੀਆਂ ਨਾਲ ਜਾਣ-ਪਛਾਣ ਸੈਸ਼ਨ ਵਿਚ ਹਿੱਸਾ ਲਿਆ ਅਤੇ ਆਪਣੀ ਰੋਜ਼ਾਨਾ ਅਨੁਸ਼ਾਸਿਤ ਜੀਵਨ ਸ਼ੈਲੀ ਬਾਰੇ ਦੱਸਿਆ। ਵਿਦਿਆਰਥੀਆਂ ਅਤੇ ਐਸ.ਐਸ.ਪੀ. ਵਿਚਕਾਰ ਇਕ ਖੁੱਲ੍ਹਾ ਸੰਵਾਦ ਸੈਸ਼ਨ ਹੋਇਆ, ਜਿਸ ਵਿਚ ਵਿਦਿਆਰਥੀਆਂ ਨੇ ਆਪਣੇ ਅਨੁਭਵ ਸਾਂਝੇ ਕੀਤੇ ਅਤੇ ਐਸ.ਐਸ.ਪੀ. ਤੋਂ ਪ੍ਰੇਰਨਾਦਾਇਕ ਵਿਚਾਰ ਸੁਣੇ।ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਵਿਦਿਆਰਥੀਆਂ ਨੂੰ ਇੱਕ-ਇੱਕ ਪ੍ਰੇਰਨਦਾਇਕ ਕਿਤਾਬ ਅਤੇ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕੀਤੀ।

ਇਹ ਵੀ ਪੜ੍ਹੋ  ਵਿਜੀਲੈਂਸ ਦੀ ਹਿਰਾਸਤ ’ਚ ਬਰਖਾਸਤ ਕਾਂਸਟੇਬਲ ਦੀ ਵਿਗੜੀ ਸਿਹਤ; ਹਸਪਤਾਲ ਦਾਖ਼ਲ

ਇਸ ਮੌਕੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦਾ ਦੌਰਾ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਦੇ ਕੰਮਕਾਜ਼, ਪੁਲਿਸ ਕੰਟਰੋਲ ਰੂਮ, ਸ਼ਿਕਾਇਤ ਨਿਵਾਰਣ ਪ੍ਰਣਾਲੀ ਅਤੇ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਨੂੰ ਪ੍ਰਤੱਖ ਤੌਰ ‘ਤੇ ਦੇਖਣ ਦਾ ਮੌਕਾ ਮਿਲਿਆ।ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਐਸ.ਐਸ.ਪੀ. ਡਾ. ਅਖਿਲ ਚੌਧਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਨਾ ਕੇਵਲ ਪੁਲਿਸ ਪ੍ਰਸ਼ਾਸਨ ਦੇ ਕੰਮਕਾਜ਼ ਤੋਂ ਜਾਣੂ ਕਰਵਾਇਆ ਸਗੋਂ ਉਨ੍ਹਾਂ ਵਿੱਚ ਲੀਡਰਸ਼ਿਪ, ਅਨੁਸ਼ਾਸਨ ਅਤੇ ਲੋਕ ਸੇਵਾ ਦੀ ਭਾਵਨਾ ਵੀ ਭਰੀ। ਉਨ੍ਹਾਂ ਕਿਹਾ ਕਿ ‘ਇਕ ਦਿਨ ਡੀ.ਸੀ/ਐਸ.ਐਸ.ਪੀ. ਦੇ ਨਾਲ’ ਵਰਗੇ ਉਪਰਾਲੇ ਵਿਦਿਆਰਥੀਆਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਲਈ ਇਕ ਮੀਲ ਪੱਥਰ ਸਾਬਤ ਹੋ ਸਕਦੇ ਹਨ।ਇਸ ਮੌਕੇ ਪੀ.ਐਮ. ਸ਼੍ਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੀਆਂ 12ਵੀਂ ਜਮਾਤ ਦੀਆਂ ਜ਼ਿਲ੍ਹੇ ਦੀਆਂ ਟਾਪਰ ਵਿਦਿਆਰਥਣਾਂ, ਸਾਕਸ਼ੀ (97.80 ਪ੍ਰਤੀਸ਼ਤ), ਰੀਤਿਕਾ (97.60) ਤੇ ਰੂਹਾਨੀ (96.80) ਅਤੇ ਪੀ.ਐਮ. ਸ਼੍ਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੁਪਾਣਾ ਦੀ 10ਵੀਂ ਜਮਾਤ ਦੀ ਵਿਦਿਆਰਥਣ ਗੁਰਲੀਨ ਕੌਰ (95.69 ਫੀਸਦ), ਸ.ਸ.ਸ.ਸ. (ਕੁ) ਗਿੱਦੜਬਾਹਾ ਦੀ ਸਕੀਨਾ ਖਾਤੂਨ (95.69 ਫੀਸਦ) ਅਤੇ ਸ.ਸ.ਸ.ਸ. ਤਰਖਾਣ ਵਾਲਾ ਦੀ ਆਸਨਤ (95.54 ਫੀਸਦ) ਨੇ ਅੱਜ ਐਸ.ਐਸ.ਪੀ. ਡਾ. ਅਖਿਲ ਚੌਧਰੀ ਤੋਂ ਭਵਿੱਖ ਵਿੱਚ ਸਫਲਤਾ ਹਾਸਲ ਕਰਨ ਦੇ ਗੁਰ ਸਿੱਖੇ।

ਇਹ ਵੀ ਪੜ੍ਹੋ  ਪੰਜਾਬ ’ਚ ਵਾਪਰੇ ਭਿਆ.ਨਕ ਹਾਦਸੇ ’ਚ ਤਿੰਨ ਨੌਜਵਾਨਾਂ ਦੀ ਹੋਈ ਮੌ+ਤ

ਇਨ੍ਹਾਂ ਵਿਦਿਆਰਥਣਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਉਹਨਾਂ ਦੇ ਜੀਵਨ ਦਾ ਇਕ ਵਿਲੱਖਣ ਮੌਕਾ ਸੀ ਜਿਸ ਨੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਪ੍ਰਸ਼ਾਸਨਿਕ ਪ੍ਰਕਿਰਿਆ, ਲੀਡਰਸ਼ਿਪ ਅਤੇ ਜਨਤਕ ਸੇਵਾ ਦੀਆਂ ਬਾਰੀਕੀਆਂ ਨੂੰ ਸਮਝਣ ਦਾ ਮੌਕਾ ਦਿੱਤਾ। ਉਨ੍ਹਾਂ ਨੇ ਇਸ ਅਨੁਭਵ ਨੂੰ ਅਭੁੱਲ ਅਤੇ ਪ੍ਰੇਰਨਾਦਾਇਕ ਦੱਸਿਆ ਅਤੇ ਕਿਹਾ ਕਿ ਇਹ ਉਨ੍ਹਾਂ ਨੂੰ ਆਪਣੇ ਭਵਿੱਖ ਦੇ ਟੀਚੇ ਨਿਰਧਾਰਤ ਕਰਨ ਵਿਚ ਮਦਦ ਕਰੇਗਾ। ਬੱਚਿਆਂ ਦੇ ਮਾਪਿਆਂ ਨੇ ਵੀ ਇਸਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਇਕ ਪ੍ਰੇਰਨਾਦਾਇਕ ਕਦਮ ਕਿਹਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ੍ਰੀ ਮੁਕਤਸਰ ਸਾਹਿਬ ਜਸਪਾਲ ਮੋਂਗਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਯਾਦਵਿੰਦਰ ਸਿੰਘ ਮਾਨ ਅਤੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਗੁਰਮੇਲ ਸਿੰਘ ਸਾਗੂ ਸਮੇਤ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...