‘ਆਪ’ ਸਰਕਾਰ ਦੇ ਕੰਮਾਂ ਤੋਂ ਆਮ ਲੋਕ ਅਤੇ ਰਵਾਇਤੀ ਪਾਰਟੀਆਂ ਪ੍ਰਭਾਵਿਤ : ਢਿੱਲਵਾਂ
ਕੋਟਕਪੂਰਾ, 16 ਅਗਸਤ:ਅਕਾਲੀ ਦਲ ਬਾਦਲ ਦੇ ਦੁਆਬੇ ਵਿੱਚ ਥੰਮ ਮੰਨੇ ਜਾਂਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੁਣ ਨੇੜਲੇ ਪਿੰਡ ਦੁਆਰੇਆਣਾ ਵਿਖੇ ਟਕਸਾਲੀ ਕਾਂਗਰਸੀ ਵਜੋਂ ਜਾਣੇ ਜਾਂਦੇ ਮੌਜੂਦਾ ਬਲਾਕ ਸੰਮਤੀ ਮੈਂਬਰ ਸਰਬਜੀਤ ਕੌਰ ਅਤੇ ਉਹਨਾਂ ਦੇ ਪਤੀ ਕੁਲਵਿੰਦਰ ਸਿੰਘ ਆਪਣੇ ਸਮੁੱਚੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲਾ ਯੋਜਨਾ ਬੋਰਡ ਫਰੀਦਕੋਟ ਅਤੇ ਸਪੀਕਰ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਪਰਿਵਾਰ ਦਾ ਪਾਰਟੀ ਚਿੰਨ ਨਾਲ ਸਨਮਾਨ ਕਰਦਿਆਂ ਉਹਨਾ ਨੂੰ ਜੀ ਆਇਆਂ ਆਖਿਆ।
ਰਿਸਵਤ ਲੈਣ ਦੇ ਦੋਸਾਂ ਹੇਠ State Tax ਵਿਭਾਗ ਦਾ Inspector ਤੇ Clerk ਵਿਜੀਲੈਂਸ ਦੇ ਸਿਕੰਜ਼ੇ ’ਚ
ਕੁਲਵਿੰਦਰ ਸਿੰਘ ਨੇ ਮੰਨਿਆ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਕਬੂਲਣ ਲਈ ਇਸ ਲਈ ਤਿਆਰ ਹੋਏ ਹਨ ਕਿ ਉਹਨਾ ਥੋੜੇ ਜਿਹੇ ਸਮੇਂ ਵਿੱਚ ਹੀ ਵਿਲੱਖਣ ਕਾਰਜ ਕਰਕੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਤੰਦਰੁਸਤ ਸਮਾਜ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਯਤਨਸ਼ੀਲ ਰਹਿਣਗੇ। ਇੰਜੀ. ਸੁਖਜੀਤ ਸਿੰਘ ਢਿੱਲਵਾਂ ਨੇ ਬੀਬੀ ਸਰਬਜੀਤ ਕੌਰ ਦੇ ਸਮੁੱਚੇ ਪਰਿਵਾਰ ਦਾ ਧੰਨਵਾਦ ਕਰਦਿਆਂ ਆਖਿਆ ਕਿ ਜੇਕਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ’ਚ ਪਾਏ ਜਾਣ ਵਾਲੇ ਕੰਮਾਂ ਦਾ ਜਿਕਰ ਕਰਨਾ ਹੋਵੇ ਤਾਂ ਉਕਤ ਕਾਰਜਾਂ ਮੂਹਰੇ ਰਵਾਇਤੀ ਪਾਰਟੀਆਂ ਦੇ ਆਗੂ ਲਗਭਗ ਮਨਫੀ ਨਜਰ ਆਉਂਦੇ ਹਨ।
ਪੰਜਾਬ ਪੁਲਿਸ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਗੁਰਗੇ ਕਾਬੂ, ਪੰਜ ਹ+ਥਿਆਰ ਤੇ ਦੋ ਕਾਰਾਂ ਬਰਾਮਦ
ਕੁਲਵਿੰਦਰ ਸਿੰਘ ਅਤੇ ਸਰਬਜੀਤ ਕੌਰ ਨੇ ਅਪੀਲ ਕੀਤੀ ਕਿ ਪਿੰਡ ਦੁਆਰੇਆਣਾ ਦੀ ਸਰਪੰਚੀ ਦੀ ਚੋਣ ਮੌਕੇ ਸਰਬਸੰਮਤੀ ਬਣਾਉਣ ਦੀ ਕੌਸ਼ਿਸ਼ ਕੀਤੀ ਜਾਵੇ, ਇਸ ਲਈ ਸਾਡਾ ਖੁਦ ਦਾ ਪਰਿਵਾਰ ਵੀ ਯਤਨਸ਼ੀਲ ਰਹੇਗਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਚਰਨ ਸਿੰਘ ਬੋਪਾਰਾਏ ਸਰਪੰਚ, ਨਾਮਦਾਰ ਸਿੰਘ ਸਾਬਕਾ ਸਰਪੰਚ, ਇਕਬਾਲ ਸਿੰਘ ਸੰਧੂ, ਸਿਮਰਜੀਤ ਸਿੰਘ ਸੰਧੂ, ਗੁਰਪ੍ਰੀਤ ਸਿੰਘ ਹੈਪੀ ਦੁਆਰੇਆਣਾ, ਗੁਰਤੇਜ ਸਿੰਘ, ਬਲਜੀਤ ਸਿੰਘ ਔਲਖ, ਨਛੱਤਰ ਸਿੰਘ ਖਾਲਸਾ ਅਤੇ ਜਸਵਿੰਦਰ ਸਿੰਘ ਆਦਿ ਪਾਰਟੀ ਵਰਕਰ ਵੀ ਹਾਜਰ ਸਨ।
Share the post "ਟਕਸਾਲੀ ਕਾਂਗਰਸੀ ਅਤੇ ਬਲਾਕ ਸੰਮਤੀ ਮੈਂਬਰ ਸਰਬਜੀਤ ਕੌਰ ਆਪਣੇ ਪਰਿਵਾਰ ਸਮੇਤ ‘ਆਪ’ ’ਚ ਸ਼ਾਮਲ"