Mukatsar News: ਐਸ.ਐਸ.ਪੀ ਡਾ. ਅਖਿਲ ਚੌਧਰੀ ਵੱਲੋਂ ਜ਼ਿਲ੍ਹੇ ਦੀਆਂ ਚਾਰ ਸਬ-ਡਿਵੀਜ਼ਨਾਂ (ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ) ਵਿੱਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਆਪਣੀ ਡਿਊਟੀ ਨਿਭਾ ਰਹੇ ਟਰੈਫਿਕ ਮੁਲਾਜ਼ਮਾਂ ਦੀ ਉਤਕ੍ਰਿਸ਼ਟ ਕੰਮਯੋਗਤਾ, ਇਮਾਨਦਾਰੀ ਅਤੇ ਪ੍ਰਦਰਸ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ 06 ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਐਸ.ਐਸ.ਪੀ ਨੇ ਪੁਲਿਸ ਮੁਲਾਜ਼ਮਾਂ ਨੂੰ ਸਰਟੀਫਿਕੇਟ ਦੇ ਕੇ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਨਿਸ਼ਠਾ ਦੀ ਸਤਿਕਾਰ ਕੀਤਾ।
ਇਹ ਵੀ ਪੜ੍ਹੋ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਅਤੇ ਉਸਦੇ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਇਹ ਸਨਮਾਨ ਸਿਰਫ ਇੱਕ ਇਨਾਮ ਨਹੀਂ, ਬਲਕਿ ਪੁਲਿਸ ਮੁਲਾਜ਼ਮਾਂ ਦੀ ਨਿਰੰਤਰ ਸੇਵਾ ਅਤੇ ਜ਼ਿੰਮੇਵਾਰੀ ਦੀ ਪ੍ਰਤੀਕ ਹੈ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਭਵਿੱਖ ਵਿੱਚ ਵੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਲੋਕਾਂ ਦੀ ਭਲਾਈ ਅਤੇ ਸੁਰੱਖਿਆ ਯਕੀਨੀ ਬਣਾਈ ਜਾ ਸਕੇ।ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਵਿਭਾਗ ਵਿੱਚ ਉਤਕ੍ਰਿਸ਼ਟ ਕਾਰਗੁਜ਼ਾਰੀ ਕਰਨ ਵਾਲਿਆਂ ਨੂੰ ਹਮੇਸ਼ਾ ਇਜ਼ਤ ਅਤੇ ਸਨਮਾਨ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ Big News; ਨਸ਼ਾ ਤਸਕਰ ਮਹਿਲਾ ਕਾਂਸਟੇਬਲ ਨੂੰ ਪੁਲਿਸ ਵਿਭਾਗ ਵਿਚੋਂ ਨੌਕਰੀ ਤੋਂ ਕੀਤਾ ਬਰਖ਼ਾਸਤ
ਭਵਿੱਖ ਵਿੱਚ ਜੋ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਵਿਸ਼ੇਸ਼ ਨਿਭਾਉਣਗੇ, ਟਰੈਫਿਕ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣਗੇ ਅਤੇ ਲੋਕਾਂ ਦੀ ਸੇਵਾ ਵਿੱਚ ਅੱਗੇ ਰਹਿਣਗੇ, ਉਨ੍ਹਾਂ ਨੂੰ ਵੀ ਇਨ੍ਹਾਂ ਹੀ ਇਨਾਮ ਅਤੇ ਸਨਮਾਨ ਦਿੱਤਾ ਜਾਵੇਗਾ।ਇਸ ਮੌਕੇ ਐਸ.ਐਸ.ਪੀ ਨੇ ਪੁਲਿਸ ਟੀਮ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਇਹ ਵੀ ਕਿਹਾ ਕਿ ਇਹ ਸਨਮਾਨ ਕੇਵਲ ਸ਼ੁਰੂਆਤ ਹੈ, ਜੋ ਪੁਲਿਸ ਕਰਮਚਾਰੀ ਇਮਾਨਦਾਰੀ ਅਤੇ ਲੋਕ ਸੇਵਾ ਨੂੰ ਆਪਣੀ ਪ੍ਰਾਥਮਿਕਤਾ ਬਣਾਉਣਗੇ, ਉਨ੍ਹਾਂ ਨੂੰ ਹਮੇਸ਼ਾ ਪ੍ਰਸ਼ੰਸਾ ਅਤੇ ਸਨਮਾਨ ਮਿਲਦਾ ਰਹੇਗਾ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਵਧੀਆ ਡਿਊਟੀ ਕਰਨ ਵਾਲੇ ਟਰੈਫਿਕ ਪੁਲਿਸ ਮੁਲਾਜ਼ਮਾਂ ਨੂੰ ਐਸ.ਐਸ.ਪੀ ਵੱਲੋਂ ਕੀਤਾ ਗਿਆ ਸਨਮਾਨਿਤ"