Amritsar News: ਅੰਮ੍ਰਿਤਸਰ ਵਿੱਚ ਵੀਰਵਾਰ ਸ਼ਾਮ ਨੂੰ ਤਰਨਤਾਰਨ ਰੋਡ ‘ਤੇ ਵਾਪਰੇ ਇੱਕ ਦਰਦਨਾਕ ਹਾਦਸੇ ਦੇ ਵਿਚ ਇੱਕ ਸਵਿਫਟ ਕਾਰ ਅਤੇ ਆਟੋ ਵਿਚਕਾਰ ਹੋਈ ਭਿਆਨਕ ਟੱਕਰ ‘ਚ ਅੱਧੀ ਦਰਜ਼ਨ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ। ਇਹ ਹਾਦਸਾ ਤਰਨਤਾਰਨ ਰੋਡ ‘ਤੇ ਗੁਰਦੂਆਰਾ ਟਾਹਲਾ ਸਾਹਿਬ ਦੇ ਨਜਦੀਕ ਵਾਪਰੀ।
ਇਹ ਵੀ ਪੜ੍ਹੋ ਮਾਨ ਕੈਬਨਿਟ ਵਿਚੋਂ ਇਸ ਮੰਤਰੀ ਦੀ ਹੋਈ ਛੁੱਟੀ, ਦਿੱਤਾ ਅਸਤੀਫਾ
ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ ‘ਤੇ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮੁਢਲੀ ਪੜਤਾਲ ਦੌਰਾਨ ਕਾਰ ਤੇਜ਼ ਰਫ਼ਤਾਰ ਵਿਚ ਸੀ। ਸੂਚਨਾ ਮੁਤਾਬਕ ਆਟੋ ਵਿੱਚ ਸਵਾਰ ਲੋਕ ਸੁਰ ਸਿੰਘ ਪੰਡੋਰੀ ਪਿੰਡ ਤੋਂ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਆ ਰਹੇ ਸਨ।ਦਸਿਆ ਜਾ ਰਿਹਾ ਹੈ ਕਿ ਕਾਰ ਗਲਤ ਸਾਈਡ ਤੋਂ ਆ ਰਹੀ ਸੀ, ਜਿਸਨੇ ਆਟੋ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ ਪਿੰਡ ਦੇ ਮੁੰਡੇ ਨਾਲ ਵਿਆਹ ਕਰਵਾਉਣ ਵਾਲੀ ਭੈਣ ਦਾ ਕ+ਤ+ਲ ਕਰਕੇ ਥਾਣੇ ਪੁੱਜਿਆ ਭਰਾ , ਮੋਗਾ ਜ਼ਿਲ੍ਹੇ ਦੀ ਘਟਨਾ
ਮੌਕੇ ‘ਤੇ ਲੋਕਾਂ ਵੱਲੋਂ ਦੱਸਣ ਮੁਤਾਬਕ ਹਾਦਸੇ ਦੇ ਤੁਰੰਤ ਬਾਅਦ ਹੀ ਆਟੋ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਸੀ ਤੇ ਦੋ ਜਣਿਆਂ ਦੀ ਇਲਾਜ਼ ਦੌਰਾਨ ਮੌਤ ਹੋਈ। ਹਾਲਾਂਕਿ, ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਇਸ ਹਾਦਸੇ ਵਿਚ ਆਟੋ ਅਤੇ ਕਾਰ ਦੋਵੇਂ ਚਕਨਾਚੂਰ ਹੋ ਗਏ। ਜਦਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋਣ ਵਿਚ ਸਫ਼ਲ ਰਿਹਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।