Punjabi Khabarsaar
ਚੰਡੀਗੜ੍ਹ

ਝੋਨੇ ਦੀ ਖਰੀਦ ਦੇ ਮਸਲੇ ਨੂੰ ਲੈ ਕੇ ਉਗਰਾਹਾਂ ਜਥੇਬੰਦੀ ਵੱਲੋਂ ਪੰਜਾਬ ਦੇ 17 ਜ਼ਿਲਿ੍ਹਆਂ ਵਿੱਚ 12 ਤੋਂ 3 ਵਜੇ ਤੱਕ ਕੀਤੇ ਰੇਲ ਜਾਮ

ਚੰਡੀਗੜ੍ਹ ,13 ਅਕਤੂਬਰ: ਪੰਜਾਬ ਦੀਆਂ ਮੰਡੀਆਂ ਵਿੱਚ ਰੁਲ ਰਹੇ ਝੋਨੇ ਦੀ ਪੂਰੀ ਐੱਮ ਐੱਸ ਪੀ ’ਤੇ ਖਰੀਦ ਅਤੇ ਨਾਲੋ ਨਾਲ ਚੁਕਾਈ ਦੇ ਦਿਨੋਂ ਦਿਨ ਵਿਗੜ ਰਹੇ ਮਸਲੇ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਪੰਜਾਬ ਦੇ 17 ਜ਼ਿਲਿ੍ਹਆਂ ਵਿੱਚ 12 ਤੋਂ 3 ਵਜੇ ਤੱਕ ਰੇਲਾਂ ਰੋਕੀਆਂ ਗਈਆਂ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਬਟਾਲਾ (ਗੁਰਦਾਸਪੁਰ), ਸ਼ਾਹਕੋਟ (ਜਲੰਧਰ), ਬਠਿੰਡਾ ਜੰਕਸ਼ਨ, ਅਜੀਤਵਾਲ (ਮੋਗਾ), ਵੱਲਾ ਫਾਟਕ (ਅੰਮ੍ਰਿਤਸਰ), ਪੱਟੀ (ਤਰਨਤਾਰਨ),

ਇਹ ਵੀ ਪੜ੍ਹੋ: Singer Gulab Sidhu ਦੇ ਸੋਅ ’ਚ ਬਾਉਂਸਰਾਂ ਵੱਲੋਂ ਬਜੁਰਗ ਦੀ ਪੱਗ ਉੱਤਰਨ ‘ਤੇ ਹੰਗਾਮਾ,ਪ੍ਰੋਗਰਾਮ ਅੱਧਵਾਟੇ ਛੱਡਿਆ, ਦੇਖੋ ਵੀਡੀਓ

ਮਲੋਟ (ਮੁਕਤਸਰ), ਜਲਾਲਾਬਾਦ (ਫਾਜ਼ਿਲਕਾ), ਕੋਟਕਪੂਰਾ (ਫਰੀਦਕੋਟ), ਮਾਨਸਾ, ਧਬਲਾਨ (ਪਟਿਆਲਾ) ਸੁਨਾਮ (ਸੰਗਰੂਰ), ਮਲੇਰਕੋਟਲਾ, ਕਿਲਾ ਰਾਏਪੁਰ (ਲੁਧਿਆਣਾ) ਲਾਲੜੂ (ਮੋਹਾਲੀ), ਤਲਵੰਡੀ ਭਾਈ (ਫਿਰੋਜ਼ਪੁਰ) ਅਤੇ ਮੰਡਿਆਲਾ (ਹੁਸ਼ਿਆਰਪੁਰ) ਰੇਲਵੇ ਸਟੇਸ਼ਨਾਂ ਉੱਤੇ ਲਾਏ ਗਏ ਰੇਲ ਜਾਮ ਧਰਨਿਆਂ ਵਿੱਚ ਸੈਂਕੜੇ ਔਰਤਾਂ ਅਤੇ ਨੌਜਵਾਨਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ।। ਵੱਖ ਵੱਖ ਥਾਵਾਂ ’ਤੇ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਜ਼ਿਲ੍ਹਾ ਬਲਾਕ ਪੱਧਰੇ ਆਗੂ ਸ਼ਾਮਲ ਸਨ।

ਇਹ ਵੀ ਪੜ੍ਹੋ: panchayat election punjab: ਅੱਜ 6 ਵਜੇਂ ਬੰਦ ਹੋ ਜਾਵੇਗਾ ਚੋਣ ਪ੍ਰਚਾਰ,ਵੋਟਾਂ 15 ਨੂੰ

ਬੁਲਾਰਿਆਂ ਨੇ ਦੋਸ਼ ਲਾਇਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਝੋਨੇ ਦੀ ਸਮੇਂ ਸਿਰ ਖਰੀਦ ਅਤੇ ਚੁਕਾਈ ਦੀ ਗੰਭੀਰ ਬਣ ਚੁੱਕੀ ਸਮੱਸਿਆ ਦੇ ਹੱਲ ਲਈ ਵਾਰ ਵਾਰ ਕੀਤੀ ਜਾ ਰਹੀ ਮੰਗ ਨੂੰ ਦੋਨਾਂ ਸਰਕਾਰਾਂ ਵੱਲੋਂ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਦੇਸ਼ ਦੇ ਅੰਨਦਾਤੇ ਨੂੰ ਮੰਡੀਆਂ ਵਿੱਚ ਖੱਜਲਖੁਆਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਅਗਲੀ ਫ਼ਸਲ ਦੀ ਬਿਜਾਈ ਵਿੱਚ ਪਛੇਤ ਪਾਈ ਜਾ ਰਹੀ ਹੈ। ਬੁਲਾਰਿਆਂ ਨੇ ਇੱਕਸੁਰ ਹੋ ਕੇ ਮੰਗ ਕੀਤੀ ਕਿ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਪੁਖਤਾ ਪ੍ਰਬੰਧ ਤੁਰੰਤ ਕੀਤੇ ਜਾਣ।

 

Related posts

ਮਾਨ ਸਰਕਾਰ ਵੱਲੋਂ ਪਹਿਲੀ ਵਾਰ ਲਾਅ ਅਫਸਰਾਂ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਖਵਾਕਰਨ ਕੀਤਾ ਗਿਆ- ਹਰਪਾਲ ਸਿੰਘ ਚੀਮਾ

punjabusernewssite

ਲੋਕ ਸਭਾ ਚੋਣ 2024:ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ:ਮੁੱਖ ਚੋਣ ਅਧਿਕਾਰੀ

punjabusernewssite

‘ਆਪ’ ਦਾ ਬੀਜੇਪੀ ਖਿਲਾਫ਼ ਵੱਡਾ ਪ੍ਰਦਰਸ਼ਨ, ਨਗਰ ਨਿਗਮ ਦਫ਼ਤਰ ਦਾ ਘਿਰਾਓ ਕੀਤਾ

punjabusernewssite