ਚੰਡੀਗੜ੍ਹ, 18 ਦਸੰਬਰ: ਕਿਸਾਨੀ ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਹੁਣ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਸੂਬੇ ਵਿਚ ਰੇਲਾਂ ਰੋਕੇ ਜਾਣ ਦਾ ਸੱਦਾ ਦਿੱਤਾ ਹੈ। ਕਿਸਾਨਾਂ ਨੂੰ ਪੈਦਲ ਵੀ ਦਿੱਲੀ ਜਾਣ ਤੋਂ ਰੋਕਣ ਲਈ ਤਸਦੱਦ ਕਰਨ ਅਤੇ ਕੇਂਦਰ ਦੇ ਕਿਸਾਨ ਮੰਗਾਂ ਪ੍ਰਤੀ ਰਵੱਈਏ ਨੂੰ ਦੇਖਦਿਆਂ ਪੰਜਾਬ ਦੇ ਵਿਚ 12 ਵਜੇਂ ਤੋਂ ਦੁਪਿਹਰ 3 ਵਜੇਂ ਤੱਕ 18 ਥਾਵਾਂ ’ਤੇ ਰੇਲ ਰੋਕੋ ਧਰਨੇ ਦਿੱਤੇ ਜਾ ਰਹੇ ਹਨ, ਜਿਸਦੇ ਚੱਲਦੇ ਰੇਲ ਗੱਡੀਆਂ ਉਪਰ ਸਫ਼ਰ ਕਰਨ ਵਾਲਿਆਂ ਨੂੰ ਵਿਸੇਸ ਧਿਆਨ ਦੇਣ ਦੀ ਲੋੜ ਹੈ।
ਇਹ ਵੀ ਪੜ੍ਹੋ 10,000 ਰੁਪਏ ਰਿਸ਼ਵਤ ਲੈਣ ਵਾਲਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਕਮੇਟੀ ਵੱਲੋਂ ਜਾਰੀ ਪ੍ਰੋਗਰਾਮ ਮੁਤਾਬਕ ਜਿਲ੍ਹਾ ਮੋਗਾ ਵਿੱਚ ਅਜਿਤਵਾਲ, ਡਗਰੂ,ਮੋਗਾ ਸਟੇਸ਼ਨ, ਜਿਲ੍ਹਾ ਫਰੀਦਕੋਟ ਵਿੱਚ ਫ਼ਰੀਦਕੋਟ ਸਟੇਸ਼ਨ, ਜਿਲ੍ਹਾ ਗੁਰਦਾਸਪੁਰ ਵਿੱਚ ਪਲੇਟਫਾਰਮ ਕਾਦੀਆਂ, ਫਤਿਹਗੜ੍ਹ ਚੂੜੀਆਂ, ਬਟਾਲਾ ਪਲੇਟਫਾਰਮ, ਜਿਲ੍ਹਾ ਜਲੰਧਰ ਵਿੱਚ ਲੋਹੀਆਂ ਖਾਸ, ਫਿਲੌਰ, ਜਲੰਧਰ ਕੈਂਟ, ਢਿੱਲਵਾਂ, ਜਿਲ੍ਹਾ ਪਠਾਣਕੋਟ ਵਿੱਚ ਪਰਮਾਨੰਦ ਪਲੇਟਫਾਰਮ, ਜਿਲ੍ਹਾ ਹੁਸ਼ਿਆਰਪੁਰ ਵਿੱਚ ਟਾਂਡਾ, ਦਸੂਹਾ, ਹੁਸ਼ਿਆਰਪੁਰ ਪਲੇਟਫਾਰਮ, ਮਡਿਆਲਾ ਤੇ ਮਾਹਿਲਪੁਰ, ਜਿਲ੍ਹਾ ਫਿਰੋਜ਼ਪੁਰ ਵਿੱਚ ਮਖੂ, ਮੱਲਾਂ ਵਾਲਾ, ਤਲਵੰਡੀ ਭਾਈ, ਬਸਤੀ ਟੈਂਕਾਂ ਵਾਲੀ, ਜਗਰਾਉਂ, ਜਿਲ੍ਹਾ ਲੁਧਿਆਣਾ ਵਿੱਚ ਸਾਹਨੇਵਾਲ, ਜਿਲ੍ਹਾ ਪਟਿਆਲਾ ਵਿੱਚ ਰੇਲਵੇ ਸਟੇਸ਼ਨ ਪਟਿਆਲਾ, ਸ਼ੰਭੂ ਸਟੇਸ਼ਨ, ਜਿਲ੍ਹਾ ਮੁਹਾਲੀ ਵਿੱਚ ਰੇਲਵੇ ਸਟੇਸ਼ਨ
ਇਹ ਵੀ ਪੜ੍ਹੋ ਸੇਬਾਂ ਤੋਂ ਬਾਅਦ ਹੁਣ ਬੂਟਾਂ ਦੀ ਹੋਈ ਲੁੱਟ, ਮਦਦ ਕਰਨ ਦੀ ਬਜਾਏ ਲੋਕਾਂ ਨੇ ਚੁੱਕੇ ਬੂਟ
11 ਫੇਸ ਮੁਹਾਲੀ, ਜਿਲ੍ਹਾ ਸੰਗਰੂਰ ਵਿੱਚ ਸੁਨਾਮ, ਜਿਲ੍ਹਾ ਮਲੇਰਕੋਟਲੇ ਵਿੱਚ ਅਹਿਮਦਗੜ੍ਹ, ਜਿਲ੍ਹਾ ਮਾਨਸਾ ਵਿੱਚ ਮਾਨਸਾ ਮੇਨ, ਬਰੇਟਾ, ਜਿਲ੍ਹਾ ਰੂਪ ਨਗਰ ਵਿਚ ਰੇਲਵੇ ਸਟੇਸ਼ਨ ਰੂਪ ਨਗਰ, ਜਿਲ੍ਹਾ ਅੰਮ੍ਰਿਤਸਰ ਵਿੱਚ ਦੇਵੀਦਾਸਪੁਰਾ, ਬਿਆਸ, ਪੰਧੇਰ ਕਲਾਂ, ਕੱਥੂ ਨੰਗਲ ਰਮਦਾਸ, ਜਹਾਂਗੀਰ, ਝੰਡੇ, ਜਿਲ੍ਹਾ ਫਾਜ਼ਿਲਕਾ ਵਿੱਚ ਰੇਲਵੇ ਸਟੇਸ਼ਨ, ਜਿਲ੍ਹਾ ਤਰਨ ਤਾਰਨ ਵਿੱਚ ਪੱਟੀ, ਖੇਮਕਰਨ, ਰੇਲਵੇ ਸਟੇਸ਼ਨ ਤਰਨਤਾਰਨ, ਜਿਲ੍ਹਾ ਨਵਾਂ ਸ਼ਹਿਰ ਵਿੱਚ ਬਹਿਰਾਮ, ਜਿਲ੍ਹਾ ਬਠਿੰਡਾ ਵਿੱਚ ਰਾਮਪੁਰਾ, ਜਿਲ੍ਹਾ ਕਪੂਰਥਲਾ ਵਿੱਚ ਹਮੀਰਾ, ਸੁਲਤਾਨਪੁਰ, ਲੋਧੀ ਅਤੇ ਫਗਵਾੜਾ ਅਤੇ ਜਿਲ੍ਹਾ ਮੁਕਤਸਰ ਵਿੱਚ ਮਲੋਟ ਸਟੇਸ਼ਨ ਉਪਰ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਝੰਡੇ ਹੇਠ ਧਰਨੇ ਦਿੱਤੇ ਜਾਣਗੇ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "ਰੇਲ ਸਫ਼ਰ ਕਰਨ ਵਾਲੇ ਹੋਣ ਸਾਵਧਾਨ, ਪੰਜਾਬ ’ਚ ਅੱਜ ਇੰਨ੍ਹਾਂ 18 ਥਾਵਾਂ ’ਤੇ ਰੋਕੀਆਂ ਜਾਣਗੀਆਂ ਰੇਲਾਂ"