Punjabi Khabarsaar
ਸਾਡੀ ਸਿਹਤ

ਆਈ.ਐਚ.ਐਮ ਵਿਖੇ ਸਿਖਿਆਰਥੀਆਂ ਨੂੰ ਦਿੱਤੀ ਜਾ ਰਹੀ ਹੈ ਵੱਖ-ਵੱਖ ਪਕਵਾਨਾਂ ਦੀ ਟਰੇਨਿੰਗ

ਟਰੇਨਿੰਗ ਦੌਰਾਨ ਸਿੱਖਿਆਰਥੀਆਂ ਲਈ ਲਗਾਇਆ ਗਿਆ ਅੱਖਾਂ ਦਾ ਚੈਕਅੱਪ ਕੈਂਪ
ਬਠਿੰਡਾ, 17 ਜੂਨ : ਸਥਾਨਕ ਸਟੇਟ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਵਲੋਂ ਆਸ-ਪਾਸ ਦੇ ਇਲਾਕੇ ਦੇ ਬੇਰੁਜ਼ਗਾਰ ਲੜਕੇ-ਲੜਕੀਆਂ ਨੂੰ ਰੁਜਗਾਰ ਮੁਹੱਈਆ ਕਰਵਾਉਣ ਲਈ ਉਦਮਿਤਾ ਅਤੇ ਸਕਿੱਲ ਵਿਕਸਿਤ ਕਰਨ ਦੇ ਟੀਚੇ ਨੂੰ ਲੈ ਕੇ ‘ਹੁਨਰ ਸੇ ਰੁਜ਼ਗਾਰ ਤੱਕ’ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰੋਗਰਾਮ ਕੋਆਰਡੀਨੇਟਰ ਰੀਤੂ ਬਾਲਾ ਗਰਗ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਸੈਰ-ਸਪਾਟਾ ਮੰਤਰਾਲੇ ਅਧੀਨ ਚਲਦੇ ਇਸ ਪ੍ਰੋਗਰਾਮ ਦੇ ਅੰਤਰਗਤ ਸਿੱਖਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੇ ਪਕਵਾਨ ਬਣਾਉਣੇ ਸਿਖਾਏ ਜਾਂਦੇ ਹਨ।

ਦੇਸ ’ਚ ਵਾਪਰਿਆਂ ਵੱਡਾ ਰੇਲ ਹਾਦਸਾ, ਦਰਜ਼ਨਾਂ ਯਾਤਰੀ ਹੋਏ ਜਖ਼ਮੀ

ਇਸ ਟਰੈਨਿੰਗ ਦੌਰਾਨ ਸਿੱਖਿਆਰਥੀਆਂ ਲਈ ਅੱਖਾਂ ਦਾ ਚੈਕ-ਅੱਪ ਕੈਂਪ ਲਗਵਾਇਆ ਗਿਆ। ਇਸ ਕੈਂਪ ਵਿੱਚ ਡਾ. ਗੌਰਵ ਗੁਪਤਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਿਖਿਆਰਥੀਆਂ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।ਆਈ.ਐਚ.ਐਮ ਦੇ ਪ੍ਰਿੰਸੀਪਲ ਮੈਡਮ ਰਾਜਨੀਤ ਕੋਹਲੀ ਨੇ ਸਿੱਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਕਿੱਲ ਸਿੱਖਣ ਦੇ ਨਾਲ-ਨਾਲ ਆਪਣੀ ਸਿਹਤ ਦਾ ਵੀ ਖਿਆਲ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਲਜ ਵਿੱਚ ਅੱਗੇ ਤੋਂ ਵੀ ਇਸ ਤਰ੍ਹਾਂ ਦੇ ਸਿਹਤ ਅਵੈਅਰਨੈਸ ਸੰਬੰਧੀ ਕੈਂਪਾਂ ਦਾ ਆਯੋਜਨ ਸਮੇਂ-ਸਮੇਂ ਅਨੁਸਾਰ ਕੀਤਾ ਜਾਇਆ ਕਰਗਾ।ਇਸ ਕੈਂਪ ਦੌਰਾਨ ਪ੍ਰਸ਼ਾਸ਼ਕੀ ਅਫਸਰ ਰਾਜ ਕੁਮਾਰ ਸਿੰਗਲਾ ਅਤੇ ਲੈਕਚਰਾਰ ਸੁਰਿੰਦਰ ਸਿੰਘ ਚੌਹਾਨ ਆਦਿ ਵੀ ਸ਼ਾਮਿਲ ਸਨ।

 

Related posts

ਸਿਵਲ ਸਰਜਨ ਵੱਲੋਂ ਪ੍ਰੋਗ੍ਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮਹੀਨਾਵਾਰ ਮੀਟਿੰਗ ਆਯੋਜਿਤ

punjabusernewssite

ਡਿਪਟੀ ਕਮਿਸ਼ਨਰ ਨੇ ‘‘ਆਮ ਆਦਮੀ ਕਲੀਨਿਕਾਂ’’ ਸਬੰਧੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

punjabusernewssite

ਪ੍ਰਧਾਨ ਮੰਤਰੀ ਨੇ ਬਠਿੰਡਾ ਏਮਜ਼ ਦਾ ਵਰਚੂਅਲ ਤੌਰ ’ਤੇ ਕੀਤਾ ਉਦਘਾਟਨ

punjabusernewssite