spot_img
spot_img

ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) 2026 ਸਬੰਧੀ ਬੂਥ ਲੈਵਲ ਏਜੰਟਾਂ ਨੂੰ ਦਿੱਤੀ ਗਈ ਸਿਖਲਾਈ

Date:

spot_img

👉ਸਿਆਸੀ ਪਾਰਟੀਆਂ ਦੀ ਐੱਸ.ਆਈ.ਆਰ. ਵਿੱਚ ਮੁਕੰਮਲ ਭਾਗੀਦਾਰੀ ਯਕੀਨੀ ਬਣਾਉਣ ਲਈ ਬੀ.ਐਲ.ਏਜ਼ ਨੂੰ ਦਿੱਤੀ ਗਈ ਟ੍ਰੇਨਿੰਗ: ਜ਼ਿਲ੍ਹਾ ਚੋਣ ਅਫ਼ਸਰ
Bathinda News:ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਤਹਿਤ ਵੋਟਰ ਸੂਚੀਆਂ ਦੀ ਸੁਧਾਈ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਹਰ ਬੂਥ ‘ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵਜੋਂ ਕੰਮ ਕਰਨ ਵਾਲੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਨੂੰ ਸਿਖਲਾਈ ਦਿੱਤੀ ਗਈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਅੱਜ ਰਾਮਪੁਰਾ, ਮੌੜ ਅਤੇ ਭੁੱਚੋ ਮੰਡੀ ਦੇ ਬੂਥ ਲੈਵਲ ਏਜੰਟਾਂ ਨੂੰ ਸਿਖਲਾਈ ਦਿੱਤੀ ਗਈ। ਰਾਮਪੁਰਾ ਦੇ ਬੀ.ਐਲ.ਏਜ਼ ਨੂੰ ਐੱਸ.ਡੀ.ਐੱਮ. ਦਫ਼ਤਰ ਰਾਮਪੁਰਾ, ਮੌੜ ਦੇ ਬੀ.ਐਲ.ਏਜ਼ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਮੌੜ ਅਤੇ ਭੁੱਚੋ ਮੰਡੀ ਦੇ ਬੀ.ਐਲ.ਏਜ਼ ਨੂੰ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ, ਬਠਿੰਡਾ ਵਿਖੇ ਸਿਖਲਾਈ ਦਿੱਤੀ ਗਈ।

ਇਹ ਵੀ ਪੜ੍ਹੋ  Finance Minister Harpal Singh Cheema ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਉਨ੍ਹਾਂ ਨੂੰ ਦੱਸਿਆ ਗਿਆ ਕਿ 20 ਜੂਨ ਤੋਂ 22 ਜੂਨ ਤੱਕ ਸਬੰਧਤ ਬੀ.ਐਲ.ਓਜ਼ ਵੱਲੋਂ ਵੋਟਰਾਂ ਨੂੰ ਫਾਰਮ ਵੰਡੇ ਜਾਣਗੇ, ਜਿਨ੍ਹਾਂ ਨੂੰ ਭਰ ਕੇ ਵਾਪਸ ਜਮ੍ਹਾਂ ਕਰਵਾਉਣਾ ਹੋਵੇਗਾ।ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਸਿਆਸੀ ਪਾਰਟੀਆਂ ਨੂੰ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਅਹਿਮ ਹਿੱਸਾ ਬਣਾਇਆ ਗਿਆ ਹੈ। ਸਿਆਸੀ ਪਾਰਟੀਆਂ ਨੂੰ ਦੋ ਪੱਧਰਾਂ ‘ਤੇ ਬੂਥ ਲੈਵਲ ਏਜੰਟਾਂ ਦੇ ਨਾਂ ਦੇਣ ਲਈ ਕਿਹਾ ਗਿਆ ਹੈ। ਪਹਿਲੇ ਪੱਧਰ ‘ਤੇ ਹਰੇਕ ਵਿਧਾਨ ਸਭਾ ਹਲਕੇ ਲਈ ਇੱਕ-ਇੱਕ ਬੀ.ਐਲ.ਏ. ਨਾਮਜ਼ਦ ਕੀਤਾ ਗਿਆ ਹੈ, ਜਦਕਿ ਦੂਜੇ ਪੱਧਰ ‘ਤੇ ਹਰੇਕ ਬੀ.ਐਲ.ਓ. ਦੇ ਅਧੀਨ ਬੀ.ਐਲ.ਏਜ਼ ਦੀ ਪਛਾਣ ਕੀਤੀ ਗਈ ਹੈ।ਉਨ੍ਹਾਂ ਸਮੂਹ ਬੂਥ ਲੈਵਲ ਏਜੰਟਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਬੀ.ਐਲ.ਓਜ਼ ਨਾਲ ਪੂਰੀ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਵੋਟਰਾਂ ਦਾ ਗਲਤੀ-ਰਹਿਤ ਡਾਟਾ ਤਿਆਰ ਕੀਤਾ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ‘ਚ ਹੁਣ ਹਰ ਮੋੜ ‘ਤੇ ਦਿਖਾਈ ਦੇਵੇਗੀ Police; PCR ਦੀ ਨਫ਼ਰੀ ਵਧਾਈ

Bathinda News: Bathinda 'ਚ ਹਰ ਮੋੜ ਅਤੇ ਗਲੀ ਵਿਚ...

Bathinda Police ‘ਚ SHOs ਦੇ ਮੁੜ ਹੋਏ ਦੇ ਤਬਾਦਲੇ, ਦੇਖੋ List

Bathinda News: Bathinda Police 'ਚ SHOs ਦੇ ਤਬਾਦਲੇ ਹੋਏ...

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

👉ਯੁੱਧ ਨਸ਼ਿਆਂ ਵਿਰੁੱਧ ਦੇ 500ਵੇਂ ਦਿਨ 30.5 ਕਿਲੋ ਹੈਰੋਇਨ...