ਲੋਕਾਂ ਦੇ ਦਿਲਾਂ ਵਿਚ ਜਗ੍ਹਾ ਬਣਾਉਣ ਵਾਲੇ ਬਠਿੰਡਾ ਤੇ ਮਾਨਸਾ ਦੇ ਡਿਪਟੀ ਕਮਿਸ਼ਨਰ ਦੇ ਹੋਏ ਤਬਾਦਲੇ

Date:

spot_img

Bathinda News: ਪੰਜਾਬ ਸਰਕਾਰ ਵੱਲੋਂ ਬੁੱਧਵਾਰ ਨੂੰ 31 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਕੀਤੇ ਤਬਾਦਲਿਆਂ ਵਿਚ ਬਠਿੰਡਾ ਤੇ ਮਾਨਸਾ ਦੇ ਡਿਪਟੀ ਕਮਿਸ਼ਨਰਾਂ ਨੂੰ ਵੀ ਬਦਲ ਦਿੱਤਾ ਹੈ। ਬੇਸ਼ੱਕ ਸਰਕਾਰ ਲਈ ਇਹ ਰੁਟੀਨ ਦੇ ਤਬਾਦਲੇ ਹਨ ਪਰੰਤੂ ਦੋਨਾਂ ਜ਼ਿਲਿਆਂ ਦੇ ਵਿੱਚ ਇਮਾਨਦਾਰੀ ਦੀ ਮਿਸਾਲ ਮੰਨੇ ਜਾਂਦੇ ਉਕਤ ਅਧਿਕਾਰੀਆਂ ਵੱਲੋਂ ਕੀਤੀ ਸਖ਼ਤ ਮਿਹਨਤ ਅਤੇ ਲਾਈਨ ਦੇ ਅਖੀਰ ਵਿੱਚ ਖੜ੍ਹੇ ਵਿਅਕਤੀ ਤੱਕ ਇਨਸਾਫ ਦੀ ਪਹੁੰਚ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਨੇ ਇੰਨ੍ਹਾਂ ਅਧਿਕਾਰੀਆਂ ਪ੍ਰਤੀ ਆਮ ਲੋਕਾਂ ਦੇ ਦਿਲਾਂ ਵਿਚ ਇੱਕ ਵਿਸ਼ੇਸ਼ ਜਗ੍ਹਾ ਬਣਾਈ ਹੋਈ ਸੀ।

ਇਹ ਵੀ ਪੜ੍ਹੋ Punjab ‘ਚ ਆਮ ਬਦਲੀਆਂ ਦੀ ਮਿਤੀ ‘ਚ ਮੁੜ ਵਾਧਾ; ਹੁਣ ਇਸ ਮਿਤੀ ਤੱਕ ਕਰ ਸਕਦੇ ਹੋ ਅਪਲਾਈ

ਜ਼ਿਕਰਯੋਗ ਹੈ ਕਿ ਬਠਿੰਡਾ ਦੇ ਡਿਪਟੀ ਕਮਿਸ਼ਨਰ ਵਜੋਂ ਸ੍ਰੀ ਸ਼ੌਕਤ ਅਹਿਮਦ ਪਾਰੇ ਦੀ ਇਹ ਦੂਜੀ ਪਾਰੀ ਸੀ। ਇਸ ਲੰਮੇ ਵਕਫੇ ਦੌਰਾਨ ਉਹਨਾਂ ਵੱਲੋਂ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜਣ ਤੋਂ ਇਲਾਵਾ ਜਨਤਾ ਨਾਲ ਵੀ ਵੱਡੀ ਪੱਧਰ ‘ਤੇ ਰਾਬਤਾ ਬਣਾ ਕੇ ਰੱਖਿਆ ਹੋਇਆ ਸੀ। ਜਿਸ ਦੇ ਨਾਲ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਯੋਜਨਾਵਾਂ ਵੀ ਹੇਠਲੇ ਪੱਧਰ ‘ਤੇ ਪੁੱਜ ਰਹੀਆਂ ਸਨ। ਇਸੇ ਤਰ੍ਹਾਂ ਪੰਜਾਬੀ ਮਾਂ ਬੋਲੀ ਦੇ ਮੁਦਈ ਮੰਨੇ ਜਾਂਦੇ ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਪ੍ਰਤੀ ਵੀ ਜਿਲੇ ਦੇ ਲੋਕਾਂ ਵਿੱਚ ਇੱਕ ਵਿਸ਼ੇਸ਼ ਮੋਹ ਬਣਿਆ ਹੋਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...