ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ : ਡਾ. ਰਵਜੋਤ ਸਿੰਘ

Date:

spot_img

👉ਬਠਿੰਡਾ ਵਿਖੇ ਕਰਵਾਈ ਗਈ ‘ਐਨ.ਆਰ.ਆਈ. ਮਿਲਣੀ-2026’ ਦੌਰਾਨ ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ*
Bathinda News:ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਪੰਜਾਬੀ ਪ੍ਰਵਾਸੀਆਂ ਨਾਲ ਸਬੰਧਤ ਹਰ ਮਸਲੇ ਦਾ ਹੱਲ ਪੂਰੀ ਪਾਰਦਰਸ਼ਤਾ, ਮੈਰਿਟ ਅਤੇ ਮਿੱਥੇ ਸਮੇਂ ਅੰਦਰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਅਤੇ ਤੁਰੰਤ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਅੱਜ ਬਠਿੰਡਾ ਦੇ ਇਕ ਹੋਟਲ ਵਿਖੇ ਕਰਵਾਈ ਗਈ ‘ਐਨ.ਆਰ.ਆਈ. ਮਿਲਣੀ-2026’ ਦੌਰਾਨ ਪ੍ਰਵਾਸੀ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਵਿਸ਼ੇਸ਼ ਮਿਲਣੀ ਦਾ ਉਦੇਸ਼ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਤੁਰੰਤ ਕਾਰਵਾਈ ਯਕੀਨੀ ਬਣਾਉਣਾ ਹੈ।ਇਸ ਮਿਲਣੀ ਵਿੱਚ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮੋਗਾ, ਫਿਰੋਜਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਜਾਬੀਆਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ  ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਇਨ੍ਹਾਂ ਜ਼ਿਲ੍ਹਿਆਂ ਦੇ ਸਿਵਿਲ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀ ਵੀ ਇਸ ਮੌਕੇ ਹਾਜ਼ਰ ਸਨ।ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਸ਼੍ਰੀ ਮੁਹੰਮਦ ਤਾਇਅਬ, ਚੇਅਰਮੈਨ ਐਨ.ਆਰ.ਆਈ. ਸਭਾ ਪੰਜਾਬ ਅਤੇ ਡਿਵੀਜ਼ਨਲ ਕਮਿਸ਼ਨਰ ਜਲੰਧਰ ਸ਼੍ਰੀ ਰਾਮਵੀਰ, ਵਿਸ਼ੇਸ਼ ਸਕੱਤਰ ਐਨ.ਆਰ.ਆਈ. ਵਿਭਾਗ ਮੈਡਮ ਅਮਨਦੀਪ ਕੌਰ, ਬ੍ਰਿਟਿਸ਼ ਹਾਈ ਕਮਿਸ਼ਨਰ ਚੰਡੀਗੜ੍ਹ ਤੋਂ ਸ਼੍ਰੀ ਰਜਿੰਦਰ ਐੱਸ ਨਾਗਰਕੋਟੀ, ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਰਾਹੁਲ ਚਾਬਾ ਅਤੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਆਪਣੀ ਮਿੱਟੀ, ਸੱਭਿਆਚਾਰ ਅਤੇ ਵਿਰਸੇ ਨਾਲ ਡੂੰਘਾ ਨਾਤਾ ਰੱਖਦੇ ਹਨ ਅਤੇ ਉਨ੍ਹਾਂ ਨੇ ਦੁਨੀਆ ਭਰ ਵਿੱਚ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਨ.ਆਰ.ਆਈਜ਼ ਨਾਲ ਸਬੰਧਤ ਹਰ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸੁਣਵਾਈ ਅਤੇ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ  IPL ਦੀ ਤਰਜ਼ ’ਤੇ ਪੰਜਾਬ ਦੀ ਆਪਣੀ ਸ਼ੇਰ-ਏ-ਪੰਜਾਬ ਲੀਗ, ਛੇ ਟੀਮਾਂ ਦਿਖਾਉਣਗੀਆਂ ਦਮਖਮ

ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਵੱਲੋਂ ਮੁੱਖ ਤੌਰ ’ਤੇ ਪ੍ਰਾਪਰਟੀ ਵਿਵਾਦਾਂ, ਜ਼ਮੀਨਾਂ ’ਤੇ ਗੈਰ-ਕਾਨੂੰਨੀ ਕਬਜ਼ਿਆਂ, ਦਸਤਾਵੇਜ਼ੀ ਤਰੁੱਟੀਆਂ ਅਤੇ ਵਿਆਹੁਤਾ ਮਾਮਲਿਆਂ ਸਬੰਧੀ ਸ਼ਿਕਾਇਤਾਂ ਦਰਜ ਕਰਵਾਈਆਂ ਜਾਂਦੀਆਂ ਹਨ।ਡਾ. ਰਵਜੋਤ ਸਿੰਘ ਨੇ ਕਿਹਾ ਕਿ ਜਿਨ੍ਹਾਂ ਮਾਮਲਿਆਂ ਦਾ ਨਿਪਟਾਰਾ ਲੰਬੇ ਸਮੇਂ ਤੋਂ ਲੰਬਿਤ ਹੈ ਜਾਂ ਜਿਨ੍ਹਾਂ ਵਿੱਚ ਸੁਣਵਾਈ ਦੀ ਪ੍ਰਕਿਰਿਆ ਧੀਮੀ ਹੈ, ਉਨ੍ਹਾਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ ਅਤੇ ਸਬੰਧਤ ਅਧਿਕਾਰੀਆਂ ਨਾਲ ਨਿਯਮਿਤ ਤੌਰ ’ਤੇ ਸਮੀਖਿਆ ਕਰਕੇ ਹੱਲ ਯਕੀਨੀ ਬਣਾ ਰਹੇ ਹਨ।ਇਸ ਮੌਕੇ ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰਰੀਜ਼ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਨਗਰ ਸੁਧਾਰ ਟਰੱਸਟ ਸ. ਜਤਿੰਦਰ ਸਿੰਘ ਭੱਲਾ, ਚੇਅਰਮੈਨ ਸ਼ੂਗਰਫੈਡ ਪੰਜਾਬ ਅਤੇ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਸ਼੍ਰੀ ਨਵਦੀਪ ਜੀਦਾ, ਸੈਂਟਰਲ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਸ. ਅਮਰਦੀਪ ਰਾਜਨ, ਟ੍ਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਿਕਰਮ ਲਵਲੀ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਲਵਜੀਤ ਕਲਸੀ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ, ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

NHM ਇਮਪਲਾਈਜ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬੱਸ ਅੱਡੇ ਤੱਕ ਕੀਤਾ ਰੋਸ਼ ਮਾਰਚ, ਦਿੱਤਾ ਮੰਗ ਪੱਤਰ

Bathinda News: NHM ਇਮਪਲਾਈਜ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ...