Thursday, April 16, 2026
spot_img
spot_img

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ‘ਚ ਈ.ਵੀ. ਬੱਸਾਂ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ‘ਤੇ ਜ਼ੋਰ

Date:

spot_img

ਪਹਿਲੇ ਪੜਾਅ ‘ਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਐਸ.ਏ.ਐਸ ਨਗਰ ਅਤੇ ਪਟਿਆਲਾ ‘ਚ 425 ਈ.ਵੀ. ਬੱਸਾਂ ਚਲਾਉਣ ਦੀ ਬਣੇਗੀ ਤਜਵੀਜ਼
Chandigarh News:ਪੰਜਾਬ ਸਰਕਾਰ ਨੇ ਸੂਬੇ ‘ਚ ਈ.ਵੀ. ਬੱਸਾਂ ਨੂੰ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਲਈ ਕਦਮ ਪੁੱਟੇ ਹਨ। ਇਸ ਉਪਰਾਲੇ ਨਾਲ ਜਿੱਥੇ ਸੂਬੇ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਾਉਣ ‘ਚ ਸਹਾਇਤਾ ਮਿਲੇਗੀ, ਉਥੇ ਹੀ ਨਾਗਰਿਕਾਂ ਨੂੰ ਚੰਗਾ ਵਾਤਾਵਰਣ ਅਤੇ ਆਵਾਜਾਈ ਸਹੂਲਤਾਂ ਮਿਲਣਗੀਆਂ।ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਨੂੰ ਈ.ਵੀ. ਬੱਸਾਂ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਸਬੰਧੀ ਸਰਵੇ ਕਰਾਉਣ ਦੇ ਆਦੇਸ਼ ਦਿੱਤੇ।

ਇਹ ਵੀ ਪੜ੍ਹੋ  ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ:ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਨਾਗਰਿਕਾਂ ਨੂੰ ਸਾਫ ਵਾਤਾਵਰਣ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਈ.ਵੀ. ਬੱਸਾਂ ਚਲਾਉਣਾ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਦਾ ਸਮਾਂ ਆ ਚੁੱਕਾ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਤੁਰੰਤ ਕਾਰਜਸ਼ੀਲ ਹੋਣ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ‘ਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਐਸ.ਏ.ਐਸ ਨਗਰ ਅਤੇ ਪਟਿਆਲਾ ‘ਚ ਈ.ਵੀ. ਬੱਸਾਂ ਚਲਾਉਣ ਦੀ ਤਜਵੀਜ਼ ਬਣਾਈ ਜਾਵੇਗੀ ਅਤੇ ਇਸ ਤਹਿਤ ਅੰਮ੍ਰਿ਼ਤਸਰ ਲਈ 100, ਜਲੰਧਰ ਲਈ 75, ਲੁਧਿਆਣਾ ਲਈ 100, ਐਸ.ਏ.ਐਸ ਨਗਰ ਲਈ 100 ਅਤੇ ਪਟਿਆਲਾ ਲਈ 50 ਈ.ਵੀ ਬੱਸਾਂ ਪਾਉਣ ‘ਤੇ ਵਿਚਾਰ ਚਰਚਾ ਕੀਤੀ ਗਈ ਹੈ।

ਇਹ ਵੀ ਪੜ੍ਹੋ  ਅਪਰਾਧ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ:ਮੁੱਖ ਮੰਤਰੀ

ਇਸ ਮੀਟਿੰਗ ਦੌਰਾਨ ਸ. ਭੁੱਲਰ ਨੇ ਪੀ.ਆਰ.ਟੀ.ਸੀ ਅਤੇ ਪਨਬੱਸ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਬੱਸ ਰੂਟਾਂ ਦੇ ਪਰਮਿਟਾਂ ਦੀ ਡੀ-ਕਲਬਿੰਗ ਸਬੰਧੀ ਰੀਵਿਊ ਕਰਕੇ ਕਾਨੂੰਨ ਅਨੁਸਾਰ ਹੱਲ ਕੱਢਿਆ ਜਾਵੇ।ਕੈਬਨਿਟ ਮੰਤਰੀ ਨੇ ਕਿਹਾ ਕਿ ਛੇਤੀ ਹੀ ਪੀ.ਆਰ.ਅੀ.ਸੀ ਵੱਲੋਂ 450 ਵੱਡੀਆਂ ਬੱਸਾਂ, 100 ਮਿੰਨੀ ਬੱਸਾਂ ਅਤੇ ਪਨਬੱਸ ਵੱਲੋਂ 312 ਨਵੀਂਆਂ ਬੱਸਾਂ ਪੰਜਾਬ ਟਰਾਂਸਪੋਰਟ ਵਿਭਾਗ ਦੇ ਬੇੜੇ ਵਿੱਚ ਸ਼ਾਮਲ ਕੀਤੀਆਂ ਜਾਣਗੀਆਂ ਅਤੇ ਇਸ ਸਬੰਧ ਵਿੱਚ ਲੋੜੀਂਦੀ ਕਾਰਵਾਈ ਪ੍ਰਕਿਰਿਆ ਅਧੀਨ ਹੈ।ਇਸ ਮੌਕੇ ਵਧੀਕ ਮੁੱਖ ਸਕੱਤਰ ਟਰਾਂਸਪੋਰਟ ਸ੍ਰੀ ਡੀ.ਕੇ. ਤਿਵਾੜੀ, ਸਟੇਟ ਟਰਾਂਸਪੋਰਟ ਕਮਿਸ਼ਨਰ ਸ. ਜਸਪ੍ਰੀਤ ਸਿੰਘ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਸ੍ਰੀ ਰਾਜੀਵ ਗੁਪਤਾ ਤੋਂ ਇਲਾਵਾ ਸਥਾਨਕ ਸਰਕਾਰਾਂ ਅਤੇ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...