ਬੇਅਦਬੀ ਕਾਂਡ: ਡੇਰਾ ਮੁਖੀ ਰਾਮ ਰਹੀਮ ਵਿਰੁਧ ਤਿੰਨ ਕੇਸਾਂ ’ਚ ਚੱਲੇਗਾ ਮੁਕੱਦਮਾ, CM Mann ਨੇ ਦਿੱਤੀ ਮੰਨਜੂਰੀ

0
13

ਚੰਡੀਗੜ੍ਹ, 22 ਅਕਤੂਬਰ: ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿਚ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧਦੀਆਂ ਦਿਖ਼ਾਈਆਂ ਦੇ ਰਹੀਆਂ ਹਨ। ਤਿੰਨ ਦਿਨ ਪਹਿਲਾਂ ਸੁਪਰੀਮ ਕੋਰਟ ਵੱਲੋਂ ਸੁਣਾਏ ਫੈਸਲੇ ਤੋਂ ਬਾਅਦ ਹੁਣ ਡੇਰਾ ਮੁਖੀ ਵਿਰੁਧ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਦਰਜ਼ ਤਿੰਨ ਕੇਸਾਂ ’ਚ ਮੁਕੱਦਮਾ ਚੱਲੇਗਾ।

ਇਹ ਵੀ ਪੜ੍ਹੋ:ਸੁਪਰੀਮ ਕੋਰਟ ਦੇ ਹੁਕਮਾਂ ’ਤੇ ਪਰਾਲੀ ਸਾੜਣ ਵਾਲਿਆਂ ਵਿਰੁਧ ਸਖ਼ਤੀ, 874 ਮੁਕੱਦਮੇ ਦਰਜ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਜੋਕਿ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ, ਵੱਲੋਂ ਹੁਣ ਡੇਰਾ ਮੁਖੀ ਵਿਰੁਧ ਕੇਸ ਚਲਾਉਣ ਨੂੰ ਆਪਣੀ ਮੰਨਜੂਰੀ ਦੇ ਦਿੱਤੀ ਹੈ। ਇਸ ਸਾਲ ਦੇ ਸ਼ੁਰੂ ਵਿਚ ਇੰਨ੍ਹਾਂ ਬੇਅਦਬੀਆਂ ਦੇ ਮਾਮਲੇ ਵਿਚ ਰਾਮ ਰਹੀਮ ਦੀ ਪਿਟੀਸ਼ਨ ’ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਸਦੇ ਵਿਰੁਧ ਟਰਾਈਲ ਚਲਾਉਣ ’ਤੇ ਰੋਕ ਲਗਾ ਦਿੱਤਾ ਸੀ।

ਇਹ ਵੀ ਪੜ੍ਹੋ:ਭਿਆਨਕ ਸ.ੜਕ ਹਾਦਸੇ ਚ ਦੋ ਨੌਜਵਾਨਾਂ ਦੀ ਹੋਈ ਮੌ+ਤ

ਹਾਈਕੋਰਟ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਨੇ ਮਾਰਚ ਮਹੀਨੇ ਵਿਚ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਤੇ ਜੋਰਦਾਰ ਢੰਗ ਨਾਲ ਪੈਰਵੀ ਕੀਤੀ, ਜਿਸਤੋਂ ਬਾਅਦ ਤਿੰਨ ਦਿਨ ਪਹਿਲਾਂ ਦੇਸ ਦੀ ਸਰਬਉੱਚ ਅਦਾਲਤ ਨੇ ਹੇਠਲੀ ਅਦਾਲਤ ਵੱਲੋਂ ਟਰਾਈਲ ’ਤੇ ਲਗਾਈ ਰੋਕ ਹਟਾ ਦਿੱਤੀ ਸੀ। ਹੁਣ ਪੰਜਾਬ ਸਰਕਾਰ ਵੱਲੋਂ ਡੇਰਾ ਮੁਖੀ ਵਿਰੁਧ ਦਰਜ਼ ਮੁਕੱਦਮਾ ਨੰਬਰ 63,117 ਅਤੇ 128 ਦੇ ਵਿਚ ਕੇਸ ਚਲਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

 

LEAVE A REPLY

Please enter your comment!
Please enter your name here