ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

0
85
+1

ਚੰਡੀਗੜ੍ਹ,22 ਦਸੰਬਰ: ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2025 (ਪੁਰਸ਼ ਅਤੇ ਮਹਿਲਾ) ਲਈ ਪੰਜਾਬ ਦੀ ਪੁਰਸ਼ ਅਤੇ ਮਹਿਲਾ ਟੀਮਾਂ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ ਹੋਣਗੇ।ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਓਲੰਪਿਕ ਐਸੋਸੀਏਸ਼ਨ ਵਲੋਂ ਬਣਾਈ ਗਈ ਵਾਲੀਬਾਲ ਫੈਡਰੇਸ਼ਨ ਆਫ ਇੰਡੀਆ ਦੀ ਐਡ-ਹਾਕ ਕਮੇਟੀ ਵੱਲੋਂ ਜੈਪੁਰ ਵਿਖੇ 7 ਤੋਂ 13 ਜਨਵਰੀ 2025 ਤੱਕ ਸੀਨੀਅਰ ਨੈਸ਼ਨਲ ਵਾਲੀਬਾਲ ਚੈਂਪੀਅਨਸ਼ਿਪ-2025 (ਪੁਰਸ਼ ਅਤੇ ਮਹਿਲਾ) ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਇਸ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੀ ਪੰਜਾਬ ਸੂਬੇ ਦੇ ਪੁਰਸ਼ ਅਤੇ ਮਹਿਲਾ ਖਿਡਾਰੀਆਂ ਦੇ ਚੋਣ ਟਰਾਇਲ ਮਿਤੀ 24 ਦਸੰਬਰ ਨੂੰ ਸਵੇਰੇ 10 ਵਜੇ ਮੁਹਾਲੀ ਦੇ ਸੈਕਟਰ 63 ਸਥਿਤ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਹਨ।ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

+1

LEAVE A REPLY

Please enter your comment!
Please enter your name here