Ludhiana News:ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅੰਤਰਰਾਸ਼ਟਰੀ ਸਰਹੱਦ ਪਾਰੋਂ ਨਸ਼ਿਆਂ ਦੀ ਵੱਧ ਰਹੀ ਤਸਕਰੀ ਨਾਲ ਨਜਿੱਠਣ ਲਈ ਇੱਕ ਕ੍ਰਾਂਤੀਕਾਰੀ ਕਦਮ ਚੁੱਕਣ ਲਈ ਤਿਆਰ ਹੈ। ਅੱਜ ਲੁਧਿਆਣਾ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਲਦੀ ਹੀ ਅਤਿ-ਆਧੁਨਿਕ ਐਂਟੀ-ਡਰੋਨ ਤਕਨਾਲੋਜੀ ਹਾਸਲ ਕਰੇਗੀ, ਜਿਸ ਨਾਲ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਲੜਾਈ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਇਸ ਉੱਨਤ ਉਪਾਅ ਨੂੰ ਅਪਣਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੋਵੇਗਾ।ਅਰੋੜਾ ਨੇ ਕਿਹਾ, “ਪੰਜਾਬ ਵਿੱਚ ਦਾਖਲ ਹੋਣ ਵਾਲੇ 90 ਫੀਸਦੀ ਤੋਂ ਵੱਧ ਨਸ਼ੇ ਅਜੇ ਵੀ ਡਰੋਨਾਂ ਰਾਹੀਂ ਪਾਕਿਸਤਾਨ ਤੋਂ ਆਉਂਦੇ ਹਨ।
ਇਹ ਵੀ ਪੜ੍ਹੋ 15,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਵੱਲੋਂ ਕਾਬੂ; ਗ੍ਰਿਫ਼ਤਾਰੀ ਤੋਂ ਬਚਦਾ BDPO ਮੌਕੇ ਤੋਂ ਹੋਇਆ ਫਰਾਰ
ਅੰਤਰਰਾਸ਼ਟਰੀ ਸਰਹੱਦ ਨੂੰ ਸੁਰੱਖਿਅਤ ਕਰਨਾ ਬੀ.ਐੱਸ.ਐੱਫ. ਅਤੇ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਉਨ੍ਹਾਂ ਦੀ ਅਸਫਲਤਾ ਨੇ ਪੰਜਾਬ ਨੂੰ ਇਹ ਮਹੱਤਵਪੂਰਨ ਕਦਮ ਚੁੱਕਣ ਲਈ ਪ੍ਰੇਰਿਤ ਕੀਤਾ ਹੈ। ਨਵੀਂ ਤਕਨੀਕ 10 ਕਿੱਲੋਮੀਟਰ ਤੱਕ ਡਰੋਨਾਂ ਦੀ ਪਛਾਣ, ਟਰੈਕ ਅਤੇ ਨਿਸ਼ਕਿਰਿਆ ਨੂੰ ਯਕੀਨੀ ਬਣਾਵੇਗੀ, ਜਿਸ ਨਾਲ ਅਜਿਹੀਆਂ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕੇਗਾ।” ਉਨ੍ਹਾਂ ਕਿਹਾ ਕਿ ਐਂਟੀ ਡਰੋਨ ਸਿਸਟਮ ਲਈ ਕੁਝ ਟਰਾਇਲ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਅਤੇ ਇਕ ਟਰਾਇਲ ਤਰਨਤਾਰਨ ਸਰਹੱਦ ‘ਤੇ ਕੀਤਾ ਜਾਵੇਗਾ ਜਿਸ ਵਿਚ ਮੈਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸੂਬੇ ਦੇ ਅਹਿਮ ਅਧਿਕਾਰੀ ਹਿੱਸਾ ਲਵਾਂਗੇ।ਅਰੋੜਾ ਨੇ ਕਿਹਾ ਕਿ ਇਸ ਅਤਿ-ਆਧੁਨਿਕ ਤਕਨੀਕ ਨੂੰ ਅਪਣਾਉਣ ਨਾਲ ਨਸ਼ਿਆਂ ਦੀ ਤਸਕਰੀ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਦਰਸਾਈ ਗਈ ਹੈ।
ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’: ਪਿੰਡਾਂ ਅਤੇ ਘਰਾਂ ਵਿੱਚ ਨਸ਼ਾ ਫੈਲਾਉਣ ਵਾਲਿਆਂ ਲਈ ਕੋਈ ਮਾਫ਼ੀ ਨਹੀਂ:ਭਗਵੰਤ ਮਾਨ
ਉਨ੍ਹਾਂ ਕਿਹਾ, “ਇਹ ਉਪਰਾਲਾ ਸਾਡੀ ਚੱਲ ਰਹੀ ਲੜਾਈ ਨੂੰ ਮਜ਼ਬੂਤ ਕਰੇਗਾ ਅਤੇ ਪੰਜਾਬ ਨੂੰ ਦੇਸ਼ ਲਈ ਇੱਕ ਮਾਡਲ ਬਣਾਵੇਗਾ।” ਉਨ੍ਹਾਂ ਕਿਹਾ ਕਿ ਪੁਲਿਸ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸੂਬੇ ਵਿੱਚੋਂ ਨਸ਼ਾ ਤਸਕਰੀ ਨੂੰ ਪੂਰੀ ਤਰ੍ਹਾਂ ਖ਼ਤਮ ਨਹੀਂ ਕੀਤਾ ਜਾਂਦਾ।ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਅਮਨ ਅਰੋੜਾ ਨੇ ਪੰਜਾਬ ਦੀਆਂ ਕੌਮਾਂਤਰੀ ਸਰਹੱਦਾਂ ਨੂੰ ਸੁਰੱਖਿਅਤ ਕਰਨ ਵਿੱਚ ਨਾਕਾਮ ਰਹਿਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ, “ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੀ ਨਾਕਾਮੀ ਨੇ ਸਾਨੂੰ ਇਸ ਨੂੰ ਆਪਣੇ ਉੱਤੇ ਲੈਣ ਲਈ ਪ੍ਰੇਰਿਤ ਕੀਤਾ ਹੈ। ਪੰਜਾਬ ਹੁਣ ਆਪਣੇ ਨੌਜਵਾਨਾਂ ਨੂੰ ਇਸ ਖ਼ਤਰੇ ਦਾ ਸ਼ਿਕਾਰ ਨਹੀਂ ਹੋਣ ਦੇਵੇਗਾ।”
ਇਹ ਵੀ ਪੜ੍ਹੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੀਨੀਕਰਨ ਮਗਰੋਂ ਲੁਧਿਆਣਾ ਦਾ ਸਿਵਲ ਹਸਪਤਾਲ ਲੋਕਾਂ ਨੂੰ ਸਮਰਪਿਤ
ਅਰੋੜਾ ਨੇ ਪੰਜਾਬ ਪੁਲਿਸ ਦੇ ਯਤਨਾਂ ਦੀ ਸਫ਼ਲਤਾ ਬਾਰੇ ਵੀ ਚਾਨਣਾ ਪਾਇਆ ਜਿਸ ਕਾਰਨ ਕਈ ਗ੍ਰਿਫ਼ਤਾਰੀਆਂ ਹੋਈਆਂ, ਨਸ਼ਿਆਂ ਦੇ ਨੈੱਟਵਰਕ ਨੂੰ ਖ਼ਤਮ ਕੀਤਾ ਗਿਆ ਅਤੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ। ਉਨ੍ਹਾਂ ਕਿਹਾ “ਬਹੁਤ ਸਾਰੇ ਨਸ਼ਾ ਤਸਕਰ ਰਾਜ ਤੋਂ ਭੱਜ ਗਏ ਹਨ ਅਤੇ ਅਪਰਾਧੀਆਂ ਦੇ ਘਰਾਂ ਨੂੰ ਤਾਲੇ ਲਗ ਚੁੱਕੇ ਹਨ,”।ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਅਮਨ ਅਰੋੜਾ ਨੇ ‘ਆਪ’ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਨੂੰ ਦੁਹਰਾਇਆ। ਉਨ੍ਹਾਂ ਕਿਹਾ, “ਚਾਹੇ ਉਹ ਸਿਆਸਤਦਾਨ ਹੋਣ, ਪੁਲਿਸ ਅਧਿਕਾਰੀ ਹੋਣ ਜਾਂ ਤਸਕਰ, ਨਸ਼ਿਆਂ ਦਾ ਲਾਹਾ ਲੈ ਕੇ ਪੰਜਾਬ ਦੀ ਜਵਾਨੀ ਦਾ ਨੁਕਸਾਨ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਅਸੀਂ ਇਸ ਨੈੱਟਵਰਕ ਨੂੰ ਜੜ੍ਹੋਂ ਪੁੱਟ ਦੇਵਾਂਗੇ, ਚਾਹੇ ਉਹ ਕਿੰਨੇ ਵੀ ਵੱਡੇ ਖਿਡਾਰੀ ਕਿਉਂ ਨਾ ਹੋਣ।”
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਤਰਨਤਾਰਨ ਵਿੱਚ ਕੱਲ੍ਹ ਕੀਤੇ ਜਾਣਗੇ ਐਂਟੀ ਡਰੋਨ ਤਕਨਾਲੋਜੀ ਦੇ ਟਰਾਇਲ, ਐਂਟੀ ਡਰੱਗ ਸਬ ਕਮੇਟੀ ਵੀ ਕਰੇਗੀ ਦੌਰਾ: ਅਮਨ ਅਰੋੜਾ"