ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 3 ਫਰਵਰੀ ਨੂੰ

Date:

spot_img

ਚੰਡੀਗੜ੍ਹ, 29 ਜਨਵਰੀ:ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 14 ਤੋਂ 28 ਫਰਵਰੀ 2025 ਤੱਕ ਵੱਖ-ਵੱਖ ਤਰੀਕਾਂ ਨੂੰ ਵੱਖ-ਵੱਖ ਥਾਵਾਂ ਵਿਖੇ ਕਰਵਾਇਆ ਜਾ ਰਿਹਾ ਹੈ।ਪੰਜਾਬ ਦੀਆਂ ਟੀਮਾਂ ਲਈ ਟਰਾਇਲ 3 ਫਰਵਰੀ ਨੂੰ ਸਵੇਰੇ 11 ਵਜੇ ਹੋਣਗੇ। ਹਾਕੀ ਟੀਮਾਂ ਦੀ ਚੋਣ ਲਈ ਟਰਾਇਲ ਸੁਰਜੀਤ ਹਾਕੀ ਸਟੇਡੀਅਮ ਜਲੰਧਰ, ਕੁਸ਼ਤੀ ਦੇ ਟਰਾਇਲ ਨਹਿਰੂ ਸਟੇਡੀਅਮ ਫ਼ਰੀਦਕੋਟ ਤੇ ਵਾਲੀਬਾਲ ਟੀਮਾਂ ਦੀ ਚੋਣ ਲਈ ਟਰਾਇਲ ਮਲਟੀਪਰਪਜ਼ ਖੇਡ ਸਟੇਡੀਅਮ ਸੈਕਟਰ 63 ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ ਹੋਣਗੇ।ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ

ਇਹ ਵੀ ਪੜ੍ਹੋ  10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ‘ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

Firozpur News: 1,30,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Firozpur News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...

Punjab News : ਹਿਮਾਚਲ ਐਂਟਰੀ ਟੈਕਸ ‘ਤੇ ਨਵਾਂ ਵਿਵਾਦ, ਨਿਹੰਗਾਂ ਨੇ ਸ਼ੁਰੂ ਕੀਤੀ ਖਾਲਸਾ ਟੈਕਸ ਮੁਹਿੰਮ

Punjab News : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਾਲੇ ਐਂਟਰੀ...