Chandigarh News:ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 16 ਤੋਂ 20 ਮਾਰਚ, 2025 ਤੱਕ ਨਵੀਂ ਦਿੱਲੀ ਵਿਖੇ ਕਰਵਾਏ ਜਾਣਗੇ। ਪੰਜਾਬ ਦੀ ਪੁਰਸ਼ ਤੇ ਮਹਿਲਾ ਟੇਬਲ ਟੈਨਿਸ ਟੀਮਾਂ ਲਈ ਟਰਾਇਲ 4 ਮਾਰਚ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 10 ਵਜੇ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ,
ਇਹ ਵੀ ਪੜ੍ਹੋ 15000 ਰੁਪਏ ਦੀ ਰਿਸ਼ਵਤ ਲੈਂਦਾ Punjab Police ਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





