WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਧਰਮ ਤੇ ਵਿਰਸਾ

ਮੰਤਰੀ ਹਰਜੋਤ ਸਿੰਘ ਬੈਂਸ ਦੇ ਸਹੁਰਾ ਸਾਹਿਬ ਅਤੇ ਆਈਪੀਐਸ ਜਯੋਤੀ ਯਾਦਵ ਦੇ ਪਿਤਾ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਕਈ ਨਾਮੀ ਸ਼ਖ਼ਸੀਅਤਾਂ ਵਲੋਂ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ
ਚੰਡੀਗੜ੍ਹ, 30 ਜੂਨ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਸਹੁਰਾ ਅਤੇ ਆਈ.ਪੀ.ਐਸ.ਅਧਿਕਾਰੀ ਜਯੋਤੀ ਯਾਦਵ ਦੇ ਪਿਤਾ ਸ੍ਰੀ ਰਾਕੇਸ਼ ਯਾਦਵ ਨੂੰ ਅੱਜ ਇਥੇ ਸੈਕਟਰ 11 ਦੇ ਗੁਰਦੁਆਰਾ ਸਾਹਿਬ ਵਿਚ ਭਾਵਭਿੰਨੀ ਸ਼ਰਧਾਂਜਲੀ ਦਿੱਤੀ ਗਈ।ਉਨ੍ਹਾਂ ਦਾ 17 ਜੂਨ 2024 ਨੂੰ ਗੁਰੂਗ੍ਰਾਮ ਵਿਖੇ ਸੰਖੇਪ ਬੀਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ। ਅੰਤਿਮ ਅਰਦਾਸ ਮੌਕੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇਕਿਹਾ ਕਿ ਸ਼੍ਰੀ ਰਾਕੇਸ਼ ਯਾਦਵ ਜਿੱਥੇ ਸਮਾਜ ਸੇਵਾ ਲਈ ਹਮੇਸ਼ਾਂ ਤੱਤਪਰ ਰਹਿੰਦੇ ਸਨ, ਉਨ੍ਹਾਂ ਆਪਣੇ ਬੱਚਿਆਂ ਨੂੰ ਵੀ ਮਿਆਰੀ ਸਿੱਖਿਆ ਦੇ ਕੇ ਦੇਸ਼ ਦੀ ਸੇਵਾ ਕਰਨ ਦੇ ਯੋਗ ਬਣਾਇਆ। ਉਨ੍ਹਾਂ ਕਿਹਾ ਕਿ ਮਾਪਿਆਂ ਦਾ ਜ਼ਿੰਦਗੀ ਚ ਅਹਿਮ ਸਥਾਨ ਅਤੇ ਯੋਗਦਾਨ ਹੁੰਦਾ ਹੈ, ਸਾਨੂੰ ਸਾਰਿਆਂ ਨੂੰ ਆਪਣੇ ਮਾਂ-ਬਾਪ ਦੀ ਵੱਧ ਤੋਂ ਵੱਧ ਸੇਵਾ ਕਰਨੀ ਚਾਹੀਦੀ ਹੈ।

ਪੰਜਾਬ ਦੀ ਲੀਚੀ ਦੀ ਪਹਿਲੀ ਖੇਪ ਇੰਗਲੈਂਡ ਲਈ ਕੀਤੀ ਐਕਸਪੋਰਟ

ਮੁੱਖ ਮੰਤਰੀ ਨੇ ਕਿਹਾ ਕਿ ਮਾਤਾ ਪਿਤਾ ਦੀ ਘਾਟ ਜ਼ਿੰਦਗੀ ਵਿੱਚ ਕਦੇ ਵੀ ਪੂਰੀ ਨਹੀਂ ਹੁੰਦੀ, ਉਨ੍ਹਾਂ ਕਿਹਾ ਕਿ ਸਾਨੂੰ ਪ੍ਰਮਾਤਮਾ ਦਾ ਇਹ ਭਾਣਾ ਮਿੱਠਾ ਕਰਕੇ ਮੰਨਣਾ ਪਵੇਗਾ।ਉਨ੍ਹਾਂ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਰਫੋਂ ਵੀ ਪਰਿਵਾਰ ਨਾਲ ਦੁਖ ਸਾਂਝਾ ਕੀਤਾ।ਇਸ ਮੌਕੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜੱਥੇ ਵੱਲੋਂ ਰਸ ਭਿੰਨਾ ਅਤੇ ਵੈਰਾਗਮਈ ਕੀਰਤਨ ਸਮੂਹ ਸੰਗਤ ਨੂੰ ਸਰਵਣ ਕਰਵਾਇਆ ਗਿਆ। ਇਸ ਦੌਰਾਨ ਅੰਤਿਮ ਅਰਦਾਸ ਮੌਕੇ ਹਾਜ਼ਰ ਸੰਗਤਾਂ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ, ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤ ਹੇਅਰ ਮੈਂਬਰ ਪਾਰਲੀਮੈਂਟ, ਕਾਰਜਕਾਰੀ ਪ੍ਰਧਾਨ ਵਿਧਾਇਕ ਬੁੱਧ ਰਾਮ, ਜਗਰੂਪ ਸਿੰਘ ਗਿੱਲ, ਕੁਲਵੰਤ ਸਿੰਘ ਪੰਡੋਰੀ, ਕੁਲਜੀਤ ਸਿੰਘ ਰੰਧਾਵਾ, ਦਲਬੀਰ ਸਿੰਘ ਟੋਂਗ, ਜਸਵੀਰ ਸਿੰਘ ਰਾਜ ਗਿੱਲ,ਅਮਿਤ ਰਤਨ ਕੋਟਫੱਤਾ, ਗੁਰਪ੍ਰੀਤ ਗੋਗੀ, ਡਾਕਟਰ ਰਵਜੋਤ ਸਿੰਘ, ਬਲਕਾਰ ਸਿੰਘ ਸਿੱਧੂ, ਡਾਕਟਰ ਨਛੱਤਰ ਪਾਲ,

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਬਠਿੰਡਾ ’ਚ ਜਲਦ ਲੱਗਣਗੇ ਤਿੰਨ ਹੋਰ ਸੌਰ ਊਰਜਾ ਪਾਵਰ ਪਲਾਂਟ

ਅਨੁਰਾਗ ਵਰਮਾ ਮੁੱਖ ਸਕੱਤਰ ਪੰਜਾਬ ਸਰਕਾਰ, ਡਾਇਰੈਕਟਰ ਜਨਰਲ ਪੰਜਾਬ ਪੁਲਿਸ ਗੋਰਵ ਯਾਦਵ, ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਜਸਪ੍ਰੀਤ ਤਲਵਾਰ ਆਈ.ਏ.ਐਸ, ਏ.ਡੀ.ਜੀ. ਐਸ.ਐਸ ਸ਼੍ਰੀਵਾਸਤਵਾ, ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ, ਮਲਵਿੰਦਰ ਸਿੰਘ ਜੱਗੀ ਸਕੱਤਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ, ਕੁਮਾਰ ਰਾਹੁਲ ਆਈ.ਏ.ਐਸ., ਜਸਪਾਲ ਸਿੰਘ ਸੰਧੂ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਨਰਿੰਦਰ ਸਿੰਘ ਸ਼ੇਰਗਿੱਲ ਚੇਅਰਮੈਨ ਮਿਲਕਫੈਡ, ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ, ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ, ਐਸ.ਐਸ.ਪੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡਾਕਟਰ ਸੰਦੀਪ ਗਰਗ, ਹਿਮਾਂਸ਼ੂ ਜੈਨ ਆਈ.ਏ.ਐਸ., ਚੇਅਰਮੈਨ ਯੂਥ ਡਿਵੈਲਪਮੈਂਟ ਬੋਰਡ ਪਰਮਿੰਦਰ ਗੋਲਡੀ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਜ਼ਫ਼ਰ, ਅਮਰਜੀਤ ਸਿੰਘ ਸੰਦੋਆ ਸਾਬਕਾ ਵਿਧਾਇਕ, ਕਰਨ ਗਿਲਹੋਤਰਾ ਚੇਅਰਮੈਨ ਪੀ.ਐਚ.ਬੀ.ਐਂਡ ਕਾਮਰਸ ਪੰਜਾਬ,ਐਡਵੋਕੇਟ ਅਨਮੋਲ ਰਤਨ ਸਿੱਧੂ ਸਮੇਤ ਵੱਡੀ ਗਿਣਤੀ ਵਿਚ ਸਮਾਜ ਦੇ ਵੱਖ ਵੱਖ ਵਰਗਾਂ ਦੇ ਲੋਕ ਹਾਜ਼ਰ ਸਨ।

 

Related posts

ਸੰਤ ਕਰਮਜੀਤ ਸਿੰਘ ਬਣੇ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ

punjabusernewssite

ਪੈਰੋਲ ’ਤੇ ਆਇਆ ਡੇਰਾ ਮੁਖੀ ਹੁਣ ਪਹਿਲੀ ਵਾਰ ਪੰਜਾਬ ’ਚ ਕਰੇਗਾ ਆਨ-ਲਾਈਨ ਸੰਤਸੰਗ

punjabusernewssite

ਅਕਾਲੀ ਦਲ (ਅੰਮ੍ਰਿਤਸਰ) ਨੇ ਸ਼੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਪੰਥ ਦੀ ਸਾਜਨਾ ਦਿਵਸ ਮੌਕੇ ਕੀਤੀ ਸ਼ਮੂਲੀਅਤ

punjabusernewssite