👉ਸੈਨਿਕਾਂ ਮਸਲਿਆਂ ਦਾ ਹੱਲ ਕਰਨ ਐੱਸ ਡੀ ਐੱਮ ਪੱਧਰ ‘ਤੇ ਵੀ ਕੀਤੀ ਜਾਵੇਗੀ ਮੀਟਿੰਗ: ਸਹਾਇਕ ਕਮਿਸ਼ਨਰ
Bathinda News: ਜ਼ਿਲ੍ਹਾ ਸੈਨਿਕ ਬੋਰਡ, ਬਠਿੰਡਾ ਦੀ ਤਿਮਾਹੀ ਮੀਟਿੰਗ ਡਿਪਟੀ ਕਮਿਸ਼ਨਰ, ਬਠਿੰਡਾ ਦੇ ਮੀਟਿੰਗ ਹਾਲ ਵਿਖੇ ਹੋਈ, ਜਿਸ ਦੌਰਾਨ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਮੁੱਖਿਆ ਵੱਲੋਂ ਸਿਰਕਤ ਕੀਤੀ ਗਈ। ਮੀਟਿੰਗ ਦੀ ਸੁਰੂਆਤ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਸਕੱਤਰ ਜ਼ਿਲ੍ਹਾ ਸੈਨਿਕ ਬੋਰਡ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਬਠਿੰਡਾ ਵੱਲੋਂ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ ਅਤੇ ਐਸ.ਡੀ.ਐਮ, ਮੌੜ, ਸ੍ਰੀ ਗੁਰਜਿੰਦਰ ਸਿੰਘ ਨੇ ਸਮੂਹ ਹਾਜ਼ਰੀਨ ਨਾਲ ਜ਼ਿਲ੍ਹੇ ਦੇ ਸ਼ਹੀਦ ਸੈਨਿਕਾ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਦਰਪੇਸ਼ ਆ ਰਹੀਆਂ ਸਮਸਿਆਵਾਂ ਸੁਣੀਆਂ ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਮਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਨਾਲ ਹੀ ਉਹਨਾਂ ਦੱਸਿਆ ਕਿ ਸਾਬਕਾ ਫੌਜੀਆਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਲਈ ਸਬ ਡਵੀਜ਼ਨ ਪੱਧਰ ‘ਤੇ ਮਹੀਨੇ ਵਿੱਚ ਇੱਕ ਵਾਰ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਸਮੱਸਿਆਵਾਂ ਦਾ ਹੱਲ ਫੌਰੀ ਤੌਰ ‘ਤੇ ਕੀਤਾ ਜਾ ਸਕੇ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਬਠਿੰਡਾ ਦੀ ਕਾਰਗੁਜਾਰੀ ਰਿਪੋਰਟ ਪੇਸ਼ ਕੀਤੀ ਗਈ ਅਤੇ ਕੇਂਦਰ/ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ । ਇਸ ਤੋਂ ਇਲਾਵਾ ਛਾਉਣੀ ਇਲਾਕੇ ਤੋਂ ਆਏ ਸੀਨੀਅਰ ਅਧਿਕਾਰੀ ਕਰਨਲ ਮੁਕੁਲ ਗੁਪਤਾ ਵੱਲੋਂ ਵੀਰ ਨਾਰੀਆਂ ਜਾਂ ਨੌਕਰੀ ਕਰਦੇ ਸਮੇਂ ਸੈਨਿਕਾਂ ਦੀ ਮੌਤ ਹੋਣ ਤੋਂ ਬਾਅਦ ਉਨ੍ਹਾਂ ਦੀਆਂ ਵਿਧਵਾਵਾਂ ਨੂੰ ਨੌਕਰੀ ਦੇਣ ਦਾ ਭਰੋਸਾ ਦਿਵਾਇਆ।
ਇਹ ਵੀ ਪੜ੍ਹੋ Amritsar ਵਿੱਚ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
ਬਿਰਗੇਡੀਅਰ ਅਮਰਦੀਪ ਸਿੰਘ ਢਿੱਲੋਂ (ਸੈਨਾ ਮੈਡਲ) (ਰਿਟਾ.), ਮੀਤ ਪ੍ਰਧਾਨ, ਜ਼ਿਲ੍ਹਾ ਸੈਨਿਕ ਬੋਰਡ ਬਠਿੰਡਾ ਵੱਲੋਂ ਸਾਬਕਾ ਸੈਨਿਕਾਂ ਨੂੰ ਈ.ਸੀ.ਐਚ.ਐਸ ਨਾਲ ਸਬੰਧਿਤ ਦਵਾਈਆਂ ਦੀ ਕਮੀ ਨੂੰ ਲੈ ਕੇ ਜਾਂ ਹੋਰ ਕਿਸੇ ਵੀ ਤਰ੍ਹਾਂ ਦੀਆਂ ਰਹੀਆਂ ਮੁਸ਼ਕਿਲਾਂ ਸਬੰਧੀ ਕਿਹਾ ਕਿ ਈ.ਸੀ.ਐਚ.ਐਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਯਤਨ ਕੀਤਾ ਜਾਵੇਗਾ।ਇਸ ਮੌਕੇ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਸਕੱਤਰ ਜ਼ਿਲ੍ਹਾ ਸੈਨਿਕ ਬੋਰਡ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਬਠਿੰਡਾ ਵੱਲੋਂ ਫਲੈਗ ਡੇਅ ਦਾ ਨਿਰਧਾਰਿਤ ਟੀਚਾ ਪੂਰਾ ਹੋਣ ‘ਤੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ, ਦਫਤਰਾਂ, ਉਦਯੋਗਿਕ ਸੰਸਥਾਵਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਇਹ ਟੀਚਾ ਪੂਰਾ ਹੋ ਸਕਿਆ ।ਸਹਾਇਕ ਕਮਿਸ਼ਨਰ ਸ੍ਰੀ ਗੁਰਜਿੰਦਰ ਸਿੰਘ ਵੱਲੋਂ ਲੋੜਵੰਦ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ ਚੈੱਕ ਭੇਂਟ ਕੀਤੇ ਗਏ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




