ਮਾਤਾ ਬਲਵੀਰ ਕੌਰ ਨੂੰ ਵੱਖ-ਵੱਖ ਸਿਆਸੀ, ਸਮਾਜਿਕ ਅਤੇ ਪੱਤਰਕਾਰੀ ਖੇਤਰ ਦੀਆਂ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ

Date:

spot_img

Mansa News: ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ ਦੇ ਮਾਤਾ ਬਲਵੀਰ ਕੌਰ ਨਮਿੱਤ ਪਾਠ ਦੇ ਭੋਗ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਪ੍ਰਮੁੱਖ ਆਗੂਆਂ, ਮੌਜੂਦਾ ਤੇ ਸਾਬਕਾ ਵਿਧਾਇਕਾਂ, ਉੱਚ ਪ੍ਰਸ਼ਾਸਨਿਕ ਅਧਿਕਾਰੀਆਂ, ਸਮਾਜਿਕ ਸ਼ਖ਼ਸੀਅਤਾਂ, ਕਿਸਾਨ ਆਗੂਆਂ ਅਤੇ ਪੱਤਰਕਾਰਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮਾਤਾ ਜੀ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਆਗੂਆਂ ਨੇ ਮਾਤਾ ਬਲਵੀਰ ਕੌਰ ਵੱਲੋਂ ਪਰਿਵਾਰ ਨੂੰ ਦਿੱਤੇ ਸੰਸਕਾਰਾਂ, ਸਮਾਜਿਕ ਕਦਰਾਂ-ਕੀਮਤਾਂ, ਸਾਂਝੇ ਪਰਿਵਾਰ ਦੀ ਭਾਵਨਾ ਅਤੇ ਸੇਵਾ-ਭਾਵਨਾ ਦੀ ਸ਼ਲਾਘਾ ਕੀਤੀ। ਪੰਜਾਬੀ ਟ੍ਰਿਬਿਊਨ ਦੀ ਸੰਪਾਦਕ ਅਰਵਿੰਦਰ ਪਾਲ ਕੌਰ ਅਤੇ ਹੋਰਨਾਂ ਅਖ਼ਬਾਰਾਂ ਦੇ ਸੰਪਾਦਕਾਂ ਤੇ ਪੱਤਰਕਾਰਾਂ ਵੱਲੋਂ ਵੀ ਸ਼ੋਕ ਸੰਦੇਸ਼ ਭੇਜ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਗਈ।ਆਗੂਆਂ ਨੇ ਕਿਹਾ ਕਿ ਮਾਤਾ ਬਲਵੀਰ ਕੌਰ ਦਾ ਜੀਵਨ ਮਮਤਾ, ਸਾਦਗੀ, ਸਹਿਣਸ਼ੀਲਤਾ ਅਤੇ ਪਰਿਵਾਰਕ ਸਾਂਝ ਦੀ ਮਿਸਾਲ ਸੀ। ਉਨ੍ਹਾਂ ਨੇ ਜਿੱਥੇ ਆਪਣੀ ਜ਼ਿੰਦਗੀ ਪਰਿਵਾਰ ਦੀ ਖ਼ੁਸ਼ਹਾਲੀ ਅਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਸਮਰਪਿਤ ਕੀਤੀ, ਉੱਥੇ ਉਹ ਆਪਣੇ ਮਿਲਾਪੜੇ ਸੁਭਾਅ ਅਤੇ ਸੇਵਾ ਭਾਵਨਾ ਸਦਕਾ ਹੋਰਨਾਂ ਲਈ ਵੀ ਪ੍ਰੇਰਨਾ ਸਰੋਤ ਬਣੇ। ਉਨ੍ਹਾਂ ਦੇ ਘਰ ਹਮੇਸ਼ਾ ਆਉਣ-ਜਾਣ ਵਾਲਿਆਂ ਦਾ ਮੇਲਾ ਲੱਗਿਆ ਰਹਿੰਦਾ ਸੀ।

ਇਹ ਵੀ ਪੜ੍ਹੋ 👉ਸ਼ਰਧਾਲੂਆਂ ਨਾਲ ਭਰਿਆ ਟੈਂਪੂ ਟਰੱਕ ਨਾਲ ਟਕਰਾਇਆ; ਤਿੰਨ ਦੀ ਮੌ/ਤ ਤੇ ਦੋ ਦਰਜ਼ਨ ਤੋਂ ਵੱਧ ਜਖ਼ਮੀ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਕਾਂਗਰਸ ਦੇ ਸੀਨੀਅਰ ਆਗੂ ਅਜੀਤ ਇੰਦਰ ਸਿੰਘ ਮੋਫ਼ਰ, ਸੀਨੀਅਰ ਆਈਪੀਐੱਸ ਅਧਿਕਾਰੀ ਡਾ. ਨਰਿੰਦਰ ਭਾਰਗਵ, ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਮਨਜੀਤ ਸਿੰਘ ਝਲਬੂਟੀ, ਕਰਮ ਸਿੰਘ ਚੌਹਾਨ, ਆਮ ਆਦਮੀ ਪਾਰਟੀ ਦੇ ਤਿੰਨੋਂ ਵਿਧਾਇਕ ਡਾ. ਵਿਜੈ ਸਿੰਗਲਾ ਮਾਨਸਾ, ਪ੍ਰਿੰਸੀਪਲ ਬੁੱਧ ਰਾਮ ਬੁਢਲਾਡਾ ਅਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਐਡਵੋਕੇਟ ਸਰਦੂਲਗੜ੍ਹ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਮਾਰਕੀਟ ਕਮੇਟੀ ਦੇ ਚੇਅਰਮੈਨ ਰਮੇਸ਼ ਖਿਆਲਾ, ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਸੁਖਵਿੰਦਰ ਸਿੰਘ ਔਲਖ ਅਤੇ ਕਾਮਰੇਡ ਹਰਦੇਵ ਅਰਸ਼ੀ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ, ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫੌਜੀ, ਸੋਸ਼ਲਿਸਟ ਪਾਰਟੀ ਇੰਡੀਆ ਦੇ ਕੌਮੀ ਆਗੂ ਹਰਿੰਦਰ ਸਿੰਘ ਮਾਨਸ਼ਾਹੀਆ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ,ਸਾਬਕਾ ਪ੍ਰਧਾਨ ਮਾਈਕਲ ਗਾਗੋਵਾਲ, ਸੀਨੀਅਰ ਪੱਤਰਕਾਰ ਦੇਵਿੰਦਰਜੀਤ ਸਿੰਘ ਦਰਸ਼ੀ, ਪ੍ਰੀਤਮ ਰੁਪਾਲ, ਜਗਜੀਤ ਸਿੰਘ ਚਹਿਲ, ਬਖਤੌਰ ਢਿੱਲੋਂ, ਮਨਪ੍ਰੀਤ ਸਿੰਘ ਚੰਡੀਗੜ੍ਹ, ਬਲਵੀਰ ਸਿੰਘ ਮੂਸਾ, ਸਤੀਸ਼ ਅਰੋੜਾ, ਸੀਨੀਅਰ ਅਕਾਲੀ ਆਗੂ ਬੱਲਮ ਸਿੰਘ ਕਲੀਪੁਰ, ਗੁਰਦੀਪ ਸਿੰਘ ਟੋਡਰਪੁਰ, ਗੁਰਪ੍ਰੀਤ ਸਿੰਘ ਝੱਬਰ,ਡਾ. ਰਣਜੀਤ ਸਿੰਘ ਰਾਏ, ਡਾ. ਜਨਕ ਰਾਜ ਸਿੰਗਲਾ, ਪਵਨ ਕੁਮਾਰ ਫੱਤੇ ਵਾਲੀਆਂ, ਡਾ. ਲਖਵਿੰਦਰ ਸਿੰਘ ਮੂਸਾ, ਸ਼ਾਇਰ ਗੁਰਪ੍ਰੀਤ, ਬਿੱਟੂ ਔਲਖ, ਸੀਨੀਅਰ ਐਡਵੋਕੇਟ ਵਿਜੈ ਸਿੰਗਲਾ, ਡਾ. ਸੰਦੀਪ ਘੰਡ ਐਡਵੋਕੇਟ, ਸੀਨੀਅਰ ਮੈਨੇਜਰ ਰਾਜਵਿੰਦਰ ਸਿੰਘ,ਵਿਸ਼ਵਦੀਪ ਸਿੰਘ ਬਰਾੜ, ਭਾਜਪਾ ਆਗੂ ਮੁਨੀਸ਼ ਬੱਬੀ ਦਾਨੇਵਾਲੀਆ, ਰਘਵੀਰ ਸਿੰਘ ਮਾਨ, ਕਿਸਾਨ ਆਗੂ ਬੋਘ ਸਿੰਘ ਮਾਨਸਾ, ਰਾਮ ਸਿੰਘ ਭੈਣੀ ਬਾਘਾ, ਗੁਰਜੰਟ ਸਿੰਘ ਮਾਨਸਾ, ਸੁਖਦਰਸ਼ਨ ਨੱਤ,ਰਾਜ ਕੁਮਾਰ ਝੁਨੀਰ,ਬਲਰਾਜ ਨੰਗਲ ਅਤੇ ਹਰਦੀਪ ਸਿੰਘ ਸਿੱਧੂ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਖੇਡਾਂ ਵਤਨ ਪੰਜਾਬ ਦੀਆਂ 2026 ਸੀਜਨ 4;ਬਠਿੰਡਾ ਵਿੱਚ ਰਾਜ ਪੱਧਰੀ ਹਾਕੀ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

 👉ਪਹਿਲੇ ਦਿਨ ਅੰਡਰ-14 ਲੜਕੀਆਂ ਦੇ ਮੁਕਾਬਲਿਆਂ ਵਿੱਚ ਮੋਹਾਲੀ, ਲੁਧਿਆਣਾ,...