spot_img
spot_img

CM Bhagwant Singh Mann ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵਿੱਚ ਵਿਛੜੀਆਂ ਰੂਹਾਂ ਨੂੰ ਭੇਟ ਕੀਤੀ ਸ਼ਰਧਾਂਜਲੀ

Date:

spot_img

Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।16ਵੀਂ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਦੌਰਾਨ, ਸਦਨ ਨੇ ਸਾਬਕਾ ਵਿਧਾਇਕ ਸ਼੍ਰੀ ਸਾਹੀ ਰਾਮ ਬਿਸ਼ਨੋਈ, ਸ਼ਹੀਦ ਸਿਪਾਹੀ ਸਰਬਜੀਤ ਸਿੰਘ, ਆਜ਼ਾਦੀ ਘੁਲਾਟੀਏ ਸ਼੍ਰੀ ਸੇਵਾ ਸਿੰਘ, ਓਲੰਪੀਅਨ ਰਣਧੀਰ ਸਿੰਘ, ਚੰਨ ਗੁਰਾਇਆ ਵਜੋਂ ਜਾਣੇ ਜਾਂਦੇ ਗੀਤਕਾਰ ਅਤੇ ਲੇਖਕ ਸ਼੍ਰੀ ਭੂਲਾ ਰਾਮ, ਸ. ਮਨਜੀਤ ਸਿੰਘ ਢੋਸ (ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਚਾਚਾ) ਅਤੇ ਸ. ਭੁਪਿੰਦਰ ਸਿੰਘ ਪਾਹੜਾ (ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਚਾਚਾ) ਦੀ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਹ ਵੀ ਪੜ੍ਹੋ  ਸਾਡੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਸਿਫ਼ਾਰਸ਼ ’ਤੇ, ਸਦਨ ਨੇ ਫੌਜੀ ਸ਼ਹੀਦ ਸਿਕੰਦਰ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ । ਇਸ ਦੌਰਾਨ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਵਿਛੜੀਆਂ ਰੂਹਾਂ ਦੇ ਜੀਵਨ ਅਤੇ ਸ਼ਖਸੀਅਤ ਬਾਰੇ ਸੰਖੇਪ ਵਿੱਚ ਦੱਸਿਆ।ਸਦਨ ਵਿੱਚ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਦਿਲੋਂ ਸ਼ਰਧਾਂਜਲੀ ਦਿੱਤੀ ਗਈ ਜਿਨ੍ਹਾਂ ਨੇ ਨੀਟ ਪ੍ਰੀਖਿਆ ਪੇਪਰ ਲੀਕ ਹੋਣ ਤੋਂ ਬਾਅਦ ਦੇਸ਼ ਭਰ ਵਿੱਚ ਪੈਦਾ ਹੋਏ ਅਨਿਸ਼ਚਿਤਤਾ ਦੇ ਮਾਹੌਲ ਦਾ ਸਾਹਮਣਾ ਕਰਦੇ ਹੋਏ ਆਪਣੀਆਂ ਕੀਮਤੀ ਜਾਨਾਂ ਗੁਆ ਦਿੱਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਵੀ ਡੂੰਘੀ ਹਮਦਰਦੀ ਅਤੇ ਸੰਵੇਦਨਾ ਪ੍ਰਗਟਾਈ ਗਈ।ਸ਼ਰਧਾਂਜਲੀਆਂ ਦੌਰਾਨ ਵਿਛੜੀਆਂ ਰੂਹਾਂ ਦੇ ਸਤਿਕਾਰ ਅਤੇ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab ਵਿਧਾਨ ਸਭਾ ਦੇ ਸੈਸ਼ਨ ਦੀ ਸ਼ੁਰੂਆਤ ‘ਚ ਹੰਗਾਮਾ, ਸਦਨ ਹੋਇਆ ਮੁਲਤਵੀ

Chandigarh News: ਸੋਮਵਾਰ ਨੂੰ ਅੱਜ ਇੱਥੇ ਸ਼ੁਰੂ ਹੋਏ ਪੰਜਾਬ...

PUNJAB BJP ਵੱਲੋਂ ਨਵੀਂ ਟੀਮ ਦਾ ਐਲਾਨ, ਦੇਖੋ ਲਿਸਟ

Punjab News: Punjab Bjp ਦੇ ਨਵਨਿਯੁਕਤ ਪ੍ਰਧਾਨ ਕੇਵਲ ਸਿੰਘ...