ਮੁਅੱਤਲ DIG Harcharan Singh Bhullar ਦੀਆਂ ਵਧੀਆਂ ਮੁਸ਼ਕਲਾਂ, 8 ਲੱਖ ਦੀ ਰਿਸ਼ਵਤ ਵਾਲੇ ਕੇਸ ’ਚ ਵੱਡਾ ਮੋੜ!

Date:

spot_img

ਚੰਡੀਗੜ੍ਹ: ਪੰਜਾਬ ਦੇ ਮੁਅੱਤਲ DIG Harcharan Singh Bhullar ਦੀਆਂ ਮੁਸ਼ਕਲਾਂ ਹੁਣ ਹੋਰ ਵਧਦੀਆਂ ਨਜ਼ਰ ਆ ਰਹੀਆਂ ਹਨ।ਭੁੱਲਰ ਖ਼ਿਲਾਫ਼ ਚੱਲ ਰਹੀ ਰਿਸ਼ਵਤ ਮਾਮਲੇ ਦੀ ਜਾਂਚ ਵਿੱਚ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ED ਵੀ ਸ਼ਾਮਲ ਹੋ ਗਈ ਹੈ। ਜਾਣਕਾਰੀ ਮੁਤਾਬਕ, ED ਨੇ ਸੀਬੀਆਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਭੁੱਲਰ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਅਦਾਲਤ ਵਿੱਚ ਪੇਸ਼ ਕਰਨ ਦੀ ਮੰਗ ਕੀਤੀ ਸੀ। ਅਦਾਲਤ ਵੱਲੋਂ ED ਦੀ ਅਰਜ਼ੀ ਮਨਜ਼ੂਰ ਕਰਦਿਆਂ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਹੁਣ 9 ਅਕਤੂਬਰ ਨੂੰ ਸਵੇਰੇ 10 ਵਜੇ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਅਤੇ ਇੱਥੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਪੇਸ਼ੀ ਦੌਰਾਨ ED ਵੱਲੋਂ ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ 👉Amarjit Chawla Case; ਪੰਜਾਬ ਸਰਕਾਰ ਵੱਲੋਂ SIT ਦਾ ਗਠਨ

ਪਰ ਮਾਮਲਾ ਇੱਥੋਂ ਹੋਰ ਵੀ ਗੰਭੀਰ ਹੋ ਜਾਂਦਾ ਹੈ…

ਇਸ ਤੋਂ ਪਹਿਲਾਂ ED ਵੱਲੋਂ ਇਸ ਰਿਸ਼ਵਤ ਮਾਮਲੇ ਵਿੱਚ ਭੁੱਲਰ ਦੇ ਕਥਿਤ ਵਿਚੋਲੇ ਕ੍ਰਿਸ਼ਨੁ ਸ਼ਾਰਦਾ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਹੁਣ ਜਾਂਚ ਏਜੰਸੀ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਰਿਸ਼ਵਤ ਰਾਹੀਂ ਹਾਸਲ ਕੀਤੀ ਗਈ ਰਕਮ ਦਾ ਅੱਗੇ ਕੀ ਹੋਇਆ?

ਇਹ ਵੀ ਪੜ੍ਹੋ 👉ਦਿੱਗਜ ਅਦਾਕਾਰ Nana Patekar ਨਹੀਂ ਰਹੇ, 75 ਸਾਲ ਦੀ ਉਮਰ ’ਚ ਨਿਧਨ ਦਾ ਕੀ ਸੀ ਕਾਰਨ ?

ਪੈਸਾ ਕਿੱਥੇ ਗਿਆ?

ਕਿਹੜੇ ਖਾਤਿਆਂ ਵਿੱਚ ਲੈਣ-ਦੇਣ ਹੋਇਆ? ਅਤੇ ਕੀ ਇਸ ਰਕਮ ਨੂੰ ਕਿਸੇ ਹੋਰ ਜਾਇਦਾਦ ਜਾਂ ਵਿੱਤੀ ਲੈਣ-ਦੇਣ ਵਿੱਚ ਵਰਤਿਆ ਗਿਆ? ਇਨ੍ਹਾਂ ਸਾਰੇ ਪਹਿਲੂਆਂ ਦੀ ਜਾਂਚ ਹੁਣ ED ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ CBI ਵੱਲੋਂ ਕਰੀਬ ਇੱਕ ਸਾਲ ਪਹਿਲਾਂ ਮੁਅੱਤਲ DIG ਹਰਚਰਨ ਸਿੰਘ ਭੁੱਲਰ ਖ਼ਿਲਾਫ਼ 8 ਲੱਖ ਰੁਪਏ ਦੀ ਰਿਸ਼ਵਤ ਨਾਲ ਜੁੜੇ ਮਾਮਲੇ ਵਿੱਚ FIR ਦਰਜ ਕੀਤੀ ਗਈ ਸੀ। ਜਾਂਚ ਦੌਰਾਨ ਸਾਹਮਣੇ ਆਏ ਵਿੱਤੀ ਲੈਣ-ਦੇਣ ਅਤੇ ਰਿਸ਼ਵਤ ਦੀ ਰਕਮ ਨਾਲ ਜੁੜੇ ਮਾਮਲਿਆਂ ਨੂੰ ਹੁਣ ED ਆਪਣੀ ਜਾਂਚ ਦਾ ਹਿੱਸਾ ਬਣਾ ਰਹੀ ਹੈ। ਮਤਲਬ ਸਾਫ਼ ਹੈ— ਰਿਸ਼ਵਤ ਦੇ ਮਾਮਲੇ ਤੋਂ ਬਾਅਦ ਹੁਣ ਮਨੀ ਲਾਂਡਰਿੰਗ ਦੀ ਜਾਂਚ ਨੇ ਇਸ ਕੇਸ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਹੁਣ ਸਭ ਦੀਆਂ ਨਜ਼ਰਾਂ 9 ਅਕਤੂਬਰ ਦੀ ਅਦਾਲਤੀ ਪੇਸ਼ੀ ’ਤੇ ਟਿਕੀਆਂ ਹਨ, ਜਿੱਥੇ ਇਹ ਸਪੱਸ਼ਟ ਹੋ ਸਕੇਗਾ ਕਿ ED ਵੱਲੋਂ ਅਗਲੀ ਕਾਨੂੰਨੀ ਕਾਰਵਾਈ ਕੀ ਕੀਤੀ ਜਾਂਦੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

AIRTEL ਨੰਬਰ ਦੀ ਵਰਤੋਂ ਕਰਨ ਵਾਲਿਆਂ ਲਈ ਅਹਿਮ ਖ਼ਬਰ

ਨਿਊਜ਼ ਡੈਸਕ: ਜੇਕਰ ਤੁਸੀਂ AIRTEL ਦਾ ਪੋਸਟਪੇਡ ਨੰਬਰ ਚਲਾ...

ਕਿਤਾਬ ਪੜ੍ਹੋ ਤੇ ਹਰ ਘੰਟੇ ਕਮਾਓ 5 ਰੁਪਏ..!

ਨਿਊਜ਼ ਡੈਸਕ: ਜੇਕਰ ਤੁਹਾਨੂੰ ਕਿਹਾ ਜਾਵੇ ਕਿ ਤੁਸੀਂ ਸਿਰਫ਼...

Amarjit Chawla Case; ਪੰਜਾਬ ਸਰਕਾਰ ਵੱਲੋਂ SIT ਦਾ ਗਠਨ

Chandigarh News: ਪਿਛਲੇ ਕਰੀਬ ਇੱਕ ਮਹੀਨੇ ਤੋਂ ਸਿੱਖ ਪੰਥ...

ਦਿੱਗਜ ਅਦਾਕਾਰ Nana Patekar ਨਹੀਂ ਰਹੇ, 75 ਸਾਲ ਦੀ ਉਮਰ ’ਚ ਨਿਧਨ ਦਾ ਕੀ ਸੀ ਕਾਰਨ ?

ਮੁੰਬਈ: ਭਾਰਤੀ ਸਿਨੇਮਾ ਲਈ ਅੱਜ ਦਾ ਦਿਨ ਬੇਹੱਦ ਦੁਖਦਾਈ...