Bathinda News:ਬਠਿੰਡਾ ਜ਼ਿਲ੍ਹੇ ਦੇ ਗੋਨਿਆਣਾ ਰੋਡ ‘ਤੇ ਹਨੂੰਮਾਨ ਮੰਦਰ ਦੇ ਸਾਹਮਣੇ ਭਿਆਨਕ ਸੜਕ ਹਾਦਸਾ ਵਾਪਰਿਆ। ਇਕ ਤੇਜ਼ ਰਫਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ। ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ 30 ਸਾਲਾ ਰਮਨਦੀਪ ਸਿੰਘ ਵਾਸੀ ਝੰਡਵਾਲਾ ਵਜੋਂ ਹੋਈ ਹੈ, ਉਹ ਪੇਸ਼ੇ ਤੋਂ ਮਕੈਨਿਕ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਲਾਸ਼ ਟਰੱਕ ਦੇ ਟਾਇਰਾਂ ਵਿੱਚ ਬੁਰੀ ਤਰ੍ਹਾਂ ਨਾਲ ਫਸ ਗਈ।
ਇਹ ਵੀ ਪੜ੍ਹੋ ਵਿਆਹ ‘ਚ ਫਾਇਰ ਕਰਨ ਵਾਲਿਆਂ ਨੂੰ ਮੋਗਾ ਪੁਲਿਸ ਨੇ ਕੀਤਾ ਕਾਬੂ
ਮੌਕੇ ਤੇ ਪਹੁੰਚੀ ਸਹਾਰਾ ਦੀ ਟੀਮ ਨੇ ਬੜੀ ਮੁਸ਼ਕਲ ਨਾਲ ਲਾਸ਼ ਨੂੰ ਬਾਹਰ ਕੱਢਿਆ।ਥਾਣਾ ਨਾਹੀਆਂ ਵਾਲਾ ਦੇ ਐਸਐਚਓ ਅਮਰਿੰਦਰ ਸਿੰਘ ਨੇ ਦੱਸਿਆ ਕਿ ਟਰੱਕ ਚਾਲਕ ਤੇਜ਼ ਰਫ਼ਤਾਰ ਨਾਲ ਟਰੱਕ ਚਲਾ ਰਿਹਾ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ।ਪੁਲੀਸ ਨੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਹਾਦਸੇ ਤੋਂ ਬਾਅਦ ਦੋਸ਼ੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਦੋਸ਼ੀ ਦੀ ਭਾਲ ਜਾਰੀ ਹੈ
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।