Thursday, April 16, 2026
spot_img
spot_img

ਪੰਜਾਬ ਵਿਧਾਨ ਸਭਾ ਨੇ ਮਦਨ ਲਾਲ ਬੱਗਾ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, MLA ਗੋਗੀ ਦੇ ਦੇਹਾਂਤ ਮਗਰੋਂ ਲਿਆ ਫ਼ੈਸਲਾਂ

Date:

spot_img

ਲੁਧਿਆਣਾ : ਲੁਧਿਆਣਾ ਤੋਂ ਆਮ ਆਦਮੀ ਪਾਰਟੀ (APP) ਦੇ ਵਿਧਾਇਕ (MLA) ਗੁਰਪ੍ਰੀਤ ਗੋਗੀ ਦੇ ਦੇਹਾਂਤ ਤੋਂ ਬਾਅਦ ਹੁਣ ਉਨ੍ਹਾਂ ਦੇ ਅਹੁੱਦੇ ਦੀ ਜ਼ਿੰਮੇਵਾਰੀ ਕਿਸੇ ਹੋਰ ਦੇ ਹੱਥਾਂ ਦੇ ਵਿੱਚ ਆ ਗਈ ਹੈ। ਦਰਅਸਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਲੁਧਿਆਣਾ ਤੋਂ ਵਿਧਾਇਕ ਦੀ ਸੀਟ ਖ਼ਾਲੀ ਹੋਣ ‘ਤੇ ਵਿਧਾਇਕ ਮਦਨ ਲਾਲ ਬੱਗਾ ਨੂੰ ਸਥਾਨਕ ਸੰਸਥਾਵਾਂ ਕਮੇਟੀ ਦਾ ਸਭਾਪਤੀ ਨਾਮਜ਼ਦ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਵਿਧਾਨ ਸਭਾ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ। ਮਦਨ ਲਾਲ ਬੱਗਾ 2024-25 ਦੇ ਬਾਕੀ ਰਹਿੰਦੇ ਸਮੇਂ ਲਈ ਪੰਜਾਬ ਵਿਧਾਨ ਸਭਾ ਦੀ ਸਥਾਨਕ ਸੰਸਥਾਵਾਂ ਸਬੰਧੀ ਕਮੇਟੀ ਦੇ ਸਭਾਪਤੀ ਦੀ ਜ਼ਿੰਮੇਵਾਰੀ ਨਿਭਾਉਣਗੇ।

ਮਾਨ ਸਰਕਾਰ ਦਾ ਪੰਜਾਬ ਦੇ ਡਾਕਟਰਾਂ ਨੂੰ ਤੋਹਫ਼ਾ; ਹੁਣ 15 ਸਾਲਾਂ ਬਾਅਦ ਡਾਕਟਰ ਨੂੰ ਮਿਲੇਗੀ SMO ਵਾਲੀ ਤਨਖ਼ਾਹ

ਇੱਥੇ ਦੱਸਣਾ ਬਣਦਾ ਹੈ ਕਿ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦਾ 11 ਜਨਵਰੀ ਨੂੰ ਗੋਲ਼ੀ ਲੱਗਣ ਕਾਰਨ ਦੇਹਾਂਤ ਹੋ ਗਿਆ ਸੀ। ਇਹ ਘਟਨਾ ਉਦੋਂ ਵਾਪਰੀ ਸੀ ਜਦੋਂ ਉਹ ਆਪਣਾ ਰਿਵਾਲਵਰ ਸਾਫ ਕਰ ਰਿਹਾ ਸੀ। ਇਸ ਤੋਂ ਬਾਅਦ ਉਸਨੂੰ ਹਸਪਤਾਲ ਵੀ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਗੁਰਪ੍ਰੀਤ ਗੋਗੀ ਲੁਧਿਆਣਾ ਪੱਛਮੀ ਦੇ ਵਿਧਾਇਕ ਦੇ ਨਾਲ-ਨਾਲ ਸਥਾਨਕ ਸੰਸਥਾਵਾਂ ਸਬੰਧੀ ਕਮੇਟੀ ਦੇ ਸਭਾਪਤੀ ਵੀ ਸਨ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related