Turkish Airlines Aircraft’s tyre catches Fire: ‘ਮੌ.ਤ ਕੋ ਛੂ ਕੇ ਟੱਕ ਸੇ ਵਾਪਿਸ ਆ ਗਿਆ’, ਕੁਝ ਅਜਿਹਾ ਹੀ ਹੋਇਆ ਨੇਪਾਲ ਏਅਰਪੋਰਟ ‘ਤੇ

Date:

spot_img

Turkish Airlines Aircraft’s tyre catches Fire: ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਵੱਡਾ ਹਵਾਈ ਹਾਦਸਾ ਟਲ ਗਿਆ। ਤੁਰਕੀ ਏਅਰਲਾਈਨਜ਼ ਦੇ ਇੱਕ ਜਹਾਜ਼ ਦੇ ਲੈਂਡਿੰਗ ਦੌਰਾਨ ਟਾਇਰ ਵਿੱਚ ਅਚਾਨਕ ਅੱਗ ਲੱਗ ਗਈ, ਪਰ ਰਾਹਤ ਦੀ ਗੱਲ ਇਹ ਰਹੀ ਕਿ ਜਹਾਜ਼ ਵਿੱਚ ਸਵਾਰ ਸਾਰੇ 289 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਦਰਅਸਲ, ਇਹ ਘਟਨਾ ਕਾਠਮੰਡੂ ਦੇ ਤ੍ਰਿਭੁਵਨ ਇੰਟਰਨੈਸ਼ਨਲ ਏਅਰਪੋਰਟ ‘ਤੇ ਵਾਪਰੀ, ਜਦੋਂ ਤੁਰਕੀ ਏਅਰਲਾਈਨਜ਼ ਦੀ ਫਲਾਈਟ ਟੀਕੇ-726 ਇਸਤਾਂਬੁਲ ਤੋਂ ਕਾਠਮੰਡੂ ਪਹੁੰਚ ਰਹੀ ਸੀ। ਜਿਵੇਂ ਹੀ ਜਹਾਜ਼ ਨੇ ਰਨਵੇ ‘ਤੇ ਲੈਂਡ ਕੀਤਾ, ਉਸਦੇ ਸੱਜੇ ਪਾਸੇ ਵਾਲੇ ਲੈਂਡਿੰਗ ਗੀਅਰ ਦੇ ਟਾਇਰ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਏਅਰਪੋਰਟ ‘ਤੇ ਹੜਕੰਪ ਮਚ ਗਿਆ ਅਤੇ ਤੁਰੰਤ ਐਮਰਜੈਂਸੀ ਅਲਰਟ ਜਾਰੀ ਕੀਤਾ ਗਿਆ।

ਇਹ ਵੀ ਪੜ੍ਹੋ 👉Lockdown News: ਭਾਰਤ ‘ਚ ਮੁੜ Lockdown ਲੱਗਣ ਦਾ ਖਦਸ਼ਾ !

ਏਅਰਪੋਰਟ ਸੁਰੱਖਿਆ ਨਾਲ ਜੁੜੇ ਅਧਿਕਾਰੀਆਂ ਮੁਤਾਬਕ, ਮੌਕੇ ‘ਤੇ ਮੌਜੂਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਕੁਝ ਹੀ ਮਿੰਟਾਂ ਵਿੱਚ ਅੱਗ ‘ਤੇ ਕਾਬੂ ਪਾ ਲਿਆ। ਇਸ ਦੌਰਾਨ ਜਹਾਜ਼ ਵਿੱਚ ਮੌਜੂਦ ਸਾਰੇ ਯਾਤਰੀਆਂ ਅਤੇ ਕ੍ਰੂ ਮੈਂਬਰਾਂ ਨੂੰ ਐਮਰਜੈਂਸੀ ਦਰਵਾਜ਼ਿਆਂ ਰਾਹੀਂ ਸੁਰੱਖਿਅਤ ਬਾਹਰ ਕੱਢਿਆ ਗਿਆ। ਜਾਣਕਾਰੀ ਮੁਤਾਬਕ, ਇਸ ਫਲਾਈਟ ਵਿੱਚ ਕੁੱਲ 278 ਯਾਤਰੀ ਅਤੇ 11 ਕ੍ਰੂ ਮੈਂਬਰ ਸਵਾਰ ਸਨ। ਇਨ੍ਹਾਂ ਵਿੱਚ ਸੰਯੁਕਤ ਰਾਸ਼ਟਰ ਨਾਲ ਜੁੜੇ ਕੁਝ ਅਧਿਕਾਰੀ ਵੀ ਸ਼ਾਮਲ ਸਨ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕਿਸੇ ਵੀ ਯਾਤਰੀ ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਉੱਧਰ, ਇਸ ਘਟਨਾ ਨਾਲ ਜੁੜੀਆਂ ਵੀਡੀਓਜ਼ ਹੁਣ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਜਹਾਜ਼ ਦੇ ਲੈਂਡਿੰਗ ਗੀਅਰ ਵਿਚੋਂ ਧੂੰਆਂ ਨਿਕਲ ਰਿਹਾ ਹੈ ਅਤੇ ਟਾਇਰ ਵਿੱਚ ਅੱਗ ਲੱਗੀ ਹੋਈ ਹੈ।

ਇਹ ਵੀ ਪੜ੍ਹੋ 👉Bathinda News; Bathinda ‘ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆ.ਨਕ ਅੱਗ

ਯਾਤਰੀਆਂ ਵਿੱਚ ਡਰ ਅਤੇ ਘਬਰਾਹਟ ਦਾ ਮਾਹੌਲ ਵੀ ਵੇਖਣ ਨੂੰ ਮਿਲਿਆ, ਪਰ ਏਅਰਪੋਰਟ ਸਟਾਫ਼ ਅਤੇ ਰੈਸਕਿਊ ਟੀਮਾਂ ਨੇ ਸਮੇਂ ਸਿਰ ਹਾਲਾਤ ‘ਤੇ ਕਾਬੂ ਪਾ ਲਿਆ। ਫਿਲਹਾਲ, ਨਾ ਤਾਂ ਏਅਰਪੋਰਟ ਪ੍ਰਸ਼ਾਸਨ ਅਤੇ ਨਾ ਹੀ ਤੁਰਕੀ ਏਅਰਲਾਈਨਜ਼ ਵੱਲੋਂ ਇਸ ਘਟਨਾ ਦੇ ਕਾਰਨਾਂ ਬਾਰੇ ਕੋਈ ਅਧਿਕਾਰਿਕ ਬਿਆਨ ਜਾਰੀ ਕੀਤਾ ਗਿਆ ਹੈ। ਤਕਨੀਕੀ ਮਾਹਿਰਾਂ ਦੀ ਟੀਮ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਆਖਿਰ ਲੈਂਡਿੰਗ ਦੌਰਾਨ ਟਾਇਰ ਵਿੱਚ ਅੱਗ ਕਿਵੇਂ ਲੱਗੀ। ਹਾਲਾਂਕਿ, ਇਸ ਘਟਨਾ ਨੇ ਇੱਕ ਵਾਰ ਫਿਰ ਹਵਾਈ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਨਾਲ ਹੀ, ਸਮੇਂ ਸਿਰ ਕੀਤੀ ਗਈ ਕਾਰਵਾਈ ਨੇ ਸੈਂਕੜਿਆਂ ਯਾਤਰੀਆਂ ਦੀ ਜਾਨ ਬਚਾ ਲਈ, ਜਿਸ ਕਾਰਨ ਇੱਕ ਵੱਡਾ ਹਾਦਸਾ ਟਲ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

हरियाणा में अग्नि सुरक्षा को लेकर चलेगा व्यापक अभियान

अग्नि सुरक्षा जागरूकता, निरीक्षण और सुरक्षा मानकों का होगा...