Thursday, May 21, 2026
spot_img
spot_img
spot_img

ਬਠਿੰਡਾ ਦੇ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

Date:

spot_img

👉ਜਾਂਚ ਤੋ ਪਤਾ ਲੱਗਾ ਹੈ ਕਿ ਦਿੱਲੀ ਤੋਂ ਖਰੀਦੇ ਗਏ ਸਨ ਹਥਿਆਰ : ਡੀਜੀਪੀ ਗੌਰਵ ਯਾਦਵ
Bathinda News: ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਗੈਰ-ਕਾਨੂੰਨੀ ਦੇਸੀ .32 ਬੋਰ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੰਦਿਆਂ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕੀ ਕੁਮਾਰ ਉਰਫ਼ ਜੈਕੀ ਵਾਸੀ ਪਰਸਰਾਮ ਨਗਰ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਵਿਸ਼ਾਲ ਨਗਰ ਬਠਿੰਡਾ ਵਜੋਂ ਹੋਈ ਹੈ। ਵਿਕਾਸ ਅਰੋੜਾ ਅਪਰਾਧਿਕ ਪਿਛੋਕੜ ਵਾਲਾ ਦੋਸ਼ੀ ਹੈ, ਜੋ ਘਰੇਲੂ ਹਿੰਸਾ ਦੇ ਇੱਕ ਮਾਮਲੇ ਵਿੱਚ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ ਪ੍ਰਸਿੱਧ ਬਾਡੀ ਬਿਲਡਰ ਦੀ ਮੌ+ਤ ਦੇ ਮਾਮਲੇ ‘ਚ ਪੁਲਿਸ ਵੱਲੋਂ Fortis Hospital ਦੇ 4 ਡਾਕਟਰਾਂ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ‘ਬਠਿੰਡਾ ਵਿੱਚ ਇੱਕ ਵਪਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਹਥਿਆਰ ਦਿੱਲੀ ਤੋਂ ਖਰੀਦੇ ਗਏ ਸਨ ।ਇਸ ਸਬੰਧੀ ਹੋਰ ਸਬੰਧਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਏਜੀਟੀਐਫ ਗੁਰਮੀਤ ਚੌਹਾਨ ਨੇ ਕਿਹਾ ਕਿ ਏਜੀਟੀਐਫ ਬਠਿੰਡਾ ਦੀ ਟੀਮ ਨੂੰ ਭਰੋਸੇਯੋਗ ਸੂਤਰਾਂ ਤੋ ਪੁਖ਼ਤਾ ਇਤਲਾਹ ਮਿਲੀ ਸੀ ਕਿ ਜੈਕੀ ਅਤੇ ਵਿਕਾਸ ਅਰੋੜਾ, ਜੋ ਡਕੈਤੀ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਜਿਨ੍ਹਾਂ ਕੋਲ ਗੈਰ-ਕਾਨੂੰਨੀ ਹਥਿਆਰ ਸਨ, ਨੂੰ ਪੰਚਵਟੀ ਖੇਤਰ ਵਿੱਚ ਮਿੱਤਲ ਮਾਲ ਦੇ ਨੇੜੇ ਦੇਖੇ ਗਏ ਹਨ।

ਇਹ ਵੀ ਪੜ੍ਹੋ ਵੱਡੀ ਖ਼ਬਰ; ਵਿਵਾਦਤ ਵੀਡਿਓ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਲਾਲਜੀਤ ਤੋਂ ਲਿਆ ਅਸਤੀਫਾ

ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਡੀਐਸਪੀ ਏਜੀਟੀਐਫ ਬਠਿੰਡਾ ਰੇਂਜ ਜਸਪਾਲ ਸਿੰਘ ਨੇ ਜ਼ਿਲ੍ਹਾ ਬਠਿੰਡਾ ਪੁਲਿਸ ਨਾਲ ਇਹ ਪੁਖ਼ਤਾ ਜਾਣਕਾਰੀ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਬਠਿੰਡਾ ਡਾ. ਜੋਤੀ ਯਾਦਵ ਨੇ ਦੱਸਿਆ ਕਿ ਇੱਕ ਸਾਂਝੇ ਆਪ੍ਰੇਸ਼ਨ ਵਿੱਚ, ਦੋ ਸ਼ੱਕੀ ਵਿਅਕਤੀਆਂ ਨੂੰ ਜੀਟੀ ਰੋਡ ਬਠਿੰਡਾ ਤੋਂ ਆਉਂਦੇ ਦੇਖਿਆ ਗਿਆ। ਸਰਹਿੰਦ ਨਹਿਰ ਦੇ ਨੇੜੇ ਸੰਤਪੁਰਾ ਰੋਡ ‘ਤੇ ਸਥਿਤ ਪੁਲਿਸ ਨਾਕੇ ਨੂੰ ਦੇਖ ਕੇ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ,ਪਰ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਮੁਸਤੈਦੀ ਨਾਲ ਕਾਬੂ ਕਰ ਲਿਆ ਅਤੇ ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ।ਇਸ ਸਬੰਧੀ ਬਠਿੰਡਾ ਦੇ ਪੁਲਿਸ ਸਟੇਸ਼ਨ ਕੋਤਵਾਲੀ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 65 ਮਿਤੀ 20.03.2026 ਨੂੰ ਕੇਸ ਦਰਜ ਕੀਤਾ ਗਿਆ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Bathinda Police ਵੱਲੋਂ ਹਿੰਦੂ ਆਗੂ ਸੰਦੀਪ ਪਾਠਕ ਗ੍ਰਿਫਤਾਰ, ਜਾਣੋਂ ਮਾਮਲਾ

Bathinda News: Bathinda Police ਨੇ ਬੁੱਧਵਾਰ ਨੂੰ ਇੱਕ ਵੱਡੀ...